No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ  ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

admin by admin
in BREAKING, COVER STORY, PUNJAB
0
ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ  ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ
0
SHARES
0
VIEWS
Share on FacebookShare on Twitter
 – ਅੱਤਵਾਦ ਨੂੰ ਫੰਡਿੰਗ ਕਰਨ ਲਈ ਠੇਕਿਆਂ ’ਤੇ ਅੱਗਜ਼ਨੀ ਅਤੇ ਗੋਲੀਬਾਰੀ ਕਰਕੇ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸਾ ਵਸੂਲਦਾ ਸੀ  ਮਾਡਿਊਲ : ਡੀਜੀਪੀ ਗੌਰਵ ਯਾਦਵ 

 

ਚੰਡੀਗੜ੍ਹ/ਬਟਾਲਾ, 19 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ  ਦਾ ਪਰਦਾਫਾਸ਼ ਕਰਦਿਆਂ , ਮਾਡਿਊਲ ਦੇ ਪੰਜ ਕਾਰਕੁਨਾਂ ਨੂੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ ਪਿੰਦੀ ,ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਕਿ ਕਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਦੱਸਿਆ ਜਾਂਦਾ ਹੈ, ਦੇ ਲਗਾਤਾਰ ਸੰਪਰਕ ਵਿੱਚ ਸੀ ।

 

  ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਅਮਨਪ੍ਰੀਤ ਵਾਲੀਆ, ਅੰਮ੍ਰਿਤਸਰ ਦੇ ਪਿੰਡ ਮੁੱਛਲ ਦੇ ਰਮਨਬੀਰ ਸਿੰਘ ਉਰਫ ਫੌਜੀ, ਅੰਮ੍ਰਿਤਸਰ ਦੇ ਪਿੰਡ ਬੁੱਲੇਨੰਗਲ ਦੇ ਅਰਸ਼ਪ੍ਰੀਤ ਸਿੰਘ, ਅੰਮ੍ਰਿਤਸਰ ਦੇ ਬੱਲ ਸਰਾਏ ਦੇ ਹਰਮਨਪ੍ਰੀਤ ਸਿੰਘ ਅਤੇ  ਅੰਮ੍ਰਿਤਸਰ ਵਾਸੀ  ਕਿਰਨਦੀਪ ਕੌਰ  ਵਜੋਂ ਕੀਤੀ ਹੈ।

 

ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ  ਠੇਕਿਆਂ ’ਤੇ ਹੋਈਆਂ ਅੱਗਜ਼ਨੀ ਜਾਂ ਗੋਲੀਬਾਰੀ ਦੀਆਂ ਕੁਝ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਟਾਲਾ ਦੀਆਂ ਪੁਲਿਸ ਟੀਮਾਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਅਤੇ ਇਨ੍ਹਾਂ ਘਟਨਾਵਾਂ ਪਿੱਛੇ ਰਮਨਬੀਰ ਸਿੰਘ ਉਰਫ਼ ਫ਼ੌਜੀ ਸਮੇਤ 11 ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ।  ਉਨ੍ਹਾਂ ਕਿਹਾ ਕਿ ਲਗਭਗ 10 ਦਿਨਾਂ ਤੱਕ ਚੱਲੇ ਇਸ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

 

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬਟਾਲਾ ਦੀ ਐਸ.ਐਸ.ਪੀ. ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 27 ਸਤੰਬਰ ਨੂੰ ਬਟਾਲਾ ਦੇ ਸ਼ਾਸਤਰੀ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਤੋਂ ਦੋ ਦਿਨ ਬਾਅਦ ਬਟਾਲਾ ਵਿੱਚ ਹੀ ਇੱਕ ਹੋਰ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦਕਿ 2 ਅਕਤੂਬਰ ਨੂੰ ਅੰਮ੍ਰਿਤਸਰ ਦਿਹਾਤੀ ਵਿਖੇ  ਸ਼ਰਾਬ ਦੇ ਠੇਕੇ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ ਸਨ।

 

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਸਥਾਨਕ ਹੈਂਡਲਰ ਪਰਮਿੰਦਰ ਪਿੰਦੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸ਼ਰਾਬ ਦੇ ਠੇਕੇਦਾਰਾਂ ਤੋਂ ਅੱਤਵਾਦੀ ਫੰਡਿੰਗ ਲਈ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਉਹਨਾਂ ਨੇ ਦੱਸਿਆ ਕਿ ਇੱਕ ਦੋਸ਼ੀ ਨੇ ਪੈਸਿਆਂ ਲਈ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ।

 

ਜ਼ਿਕਰਯੋਗ ਹੈ ਇਸ ਸਬੰਧ ਵਿੱਚ ਦੋ ਮਾਮਲੇ ਜਿਨ੍ਹਾਂ ਵਿੱਚ ਆਈ.ਪੀ.ਸੀ. ਦੀ ਧਾਰਾ 436, 427 ਅਤੇ 120ਬੀ  ਤਹਿਤ ਐਫ.ਆਈ.ਆਰ ਨੰਬਰ 150 ਮਿਤੀ 27.09.2023 ਅਤੇ  ਮਿਤੀ 30.09.2023  ਐਫ.ਆਈ.ਆਰ ਨੰਬਰ 112  ਆਈ.ਪੀ.ਸੀ. ਦੀ ਧਾਰਾ 307, 436, 420ਬੀ   ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 17, 18 ਅਤੇ 20 ਕ੍ਰਮਵਾਰ ਤਹਿਤ ਥਾਣਾ ਸਿਟੀ ਬਟਾਲਾ ਅਤੇ ਸਦਰ ਬਟਾਲਾ ਵਿਖੇ ਕੇਸ ਦਰਜ ਕੀਤੇ ਗਏ ਹਨ।
Post Views: 151
Tags: aap punjababp live newslatest news punjabLatest Punjab Newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਤਹਿਤ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

Next Post

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਹੋਟਲ ਕਲੈਰੀਅਨ ’ਚ ਪਲੇਸਮੈਂਟ ਕੈਂਪ 20 ਅਕਤੂਬਰ ਨੂੰ

Next Post
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਜੁਲਾਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਹੋਟਲ ਕਲੈਰੀਅਨ ’ਚ ਪਲੇਸਮੈਂਟ ਕੈਂਪ 20 ਅਕਤੂਬਰ ਨੂੰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982