ਚੰਡੀਗੜ੍ਹ, 4 ਮਾਰਚ (ਪ੍ਰੈਸ ਕੀ ਤਾਕਤ)- ਪੰਜਾਬ ਪੁਲਿਸ ਚੰਡੀਗੜ੍ਹ ਦੇ ਕਰੀਬ 7 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰੇਗੀ। ਇਨ੍ਹਾਂ ਮੁਲਜ਼ਮਾਂ ਵਿਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ (ਅਪਰਾਧ ਸ਼ਾਖ਼ਾ ਦੇ ਸਾਬਕਾ ਇੰਚਾਰਜ) ਤੱਕ ਦੇ ਅਧਿਕਾਰੀ ਸ਼ਾਮਿਲ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਚੰਡੀਗੜ੍ਹ ਦੇ ਇਕ ਡਾਕਟਰ ਨੂੰ ਅਗਵਾ ਕਰਕੇ ਉਸ ਦੇ ਮੋਬਾਈਲ ਲੋਕੇਸ਼ਨ ਰਿਕਾਰਡ ਨੂੰ ਨਸ਼ਟ ਕਰਨ ਦੇ ਦੋਸ਼ ਵਿਚ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ।