No Result
View All Result
Sunday, July 19, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

*ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ*

admin by admin
in BREAKING, CHANDIGARH, COVER STORY, CRIME, INDIA, National, POLITICS, PUNJAB, VIRAL, WORLD
0
*ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ*
0
SHARES
0
VIEWS
Share on FacebookShare on Twitter
* ਪੁਲਿਸ ਟੀਮਾਂ ਨੇ 307 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*ਲੋਕ ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰ ਬਾਰੇ ਰਿਪੋਰਟ*
*ਯੁੱਧ ਨਸ਼ਿਆਂ ਵਿਰੁੱਧ ਦੇ 496ਵੇਂ ਦਿਨ 59 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 10 ਜੁਲਾਈ:(ਪ੍ਰੈੱਸ ਦੀ ਤਾਕਤ)

ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 171ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 625 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਅੱਜ, 171ਵੇਂ ਦਿਨ ਪੁਲਿਸ ਟੀਮਾਂ ਨੇ 348 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 46,357 ਹੋ ਗਈ ਹੈ।

ਇਸ ਤੋਂ ਇਲਾਵਾ 307 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ  ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ  ਵੀ ਦਿੱਤੀ ਜਾ ਸਕਦੀ ਹੈ।ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 496ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 816 ਗ੍ਰਾਮ ਹੈਰੋਇਨ, 386 ਨਸ਼ੀਲੀਆਂ ਗੋਲੀਆਂ ਅਤੇ 1.29 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਮਹਿਜ਼ 496 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 72,813 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

#PunjabPolice #GangstranTeVaar #OperationPrahar #LawAndOrder #AntiGangsterTaskForce #PunjabCrimeCrackdown
Post Views: 10
Tags: 307 Hit407 Arrested407 Held625 Raidsaap punjabdaily hindi newspaper patiala Punjablatest political news Punjablatest punjabi newslive newspunjab govtpunjabi newsRaids: 407top newstrending news
Previous Post

ਇਸ ਬਹੁਤ ਹੀ ਉਡੀਕੀ ਜਾ ਰਹੀ ਐਕਸ਼ਨ-ਮਨੋਰੰਜਨ ਫ਼ਿਲਮ ਦੀ ਸ਼ੂਟਿੰਗ ਅਧਿਕਾਰਤ ਤੌਰ ‘ਤੇ ਸ਼ੁਰੂ ਹੋ ਗਈ ਹੈ, ਜਿਸ ਵਿੱਚ ਮਮੂਟੀ ਇੱਕ ਸਥਾਨਕ ਗੈਂਗਸਟਰ ਦੀ ਭੂਮਿਕਾ ਨਿਭਾਉਣ ਲਈ ਤਿਆਰ ਹਨ, ਜੋ ਮਾਰਤੰਡਮ-ਨਾਗਰਕੋਇਲ ਦੀ ਸਥਾਨਕ ਬੋਲੀ ਬੋਲੇਗਾ।

Next Post

ਸਰਵੇਸ਼ ਡਾਇਮੰਡ ਲੀਗ ਦੇ ਚੋਟੀ ਦੇ ਤਿੰਨਾਂ ਵਿੱਚ ਥਾਂ ਬਣਾਉਣ ਵਾਲਾ ਪਹਿਲਾ ਭਾਰਤੀ ਹਾਈ ਜੰਪਰ ਬਣਿਆ

Next Post
ਸਰਵੇਸ਼ ਡਾਇਮੰਡ ਲੀਗ ਦੇ ਚੋਟੀ ਦੇ ਤਿੰਨਾਂ ਵਿੱਚ ਥਾਂ ਬਣਾਉਣ ਵਾਲਾ ਪਹਿਲਾ ਭਾਰਤੀ ਹਾਈ ਜੰਪਰ ਬਣਿਆ

ਸਰਵੇਸ਼ ਡਾਇਮੰਡ ਲੀਗ ਦੇ ਚੋਟੀ ਦੇ ਤਿੰਨਾਂ ਵਿੱਚ ਥਾਂ ਬਣਾਉਣ ਵਾਲਾ ਪਹਿਲਾ ਭਾਰਤੀ ਹਾਈ ਜੰਪਰ ਬਣਿਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800