No Result
View All Result
Wednesday, April 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਪੁਲਿਸ ਵੱਲੋਂ ਬਾਲ ਅਧਿਕਾਰ ਅਤੇ ਸੁਰੱਖਿਆ ਲਈ ਆਨਲਾਈਨ ਸਿਖਲਾਈ ਪ੍ਰੋਗਰਾਮ ਆਯੋਜਿਤ

admin by admin
in PUNJAB, WORLD
0
ਪੰਜਾਬ ਪੁਲਿਸ ਵੱਲੋਂ ਬਾਲ ਅਧਿਕਾਰ ਅਤੇ ਸੁਰੱਖਿਆ ਲਈ ਆਨਲਾਈਨ ਸਿਖਲਾਈ ਪ੍ਰੋਗਰਾਮ ਆਯੋਜਿਤ
0
SHARES
0
VIEWS
Share on FacebookShare on Twitter

ਚੰਡੀਗੜ੍ਹ, 16 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਬਾਲ ਮਜ਼ਦੂਰੀ, ਬੱਚਿਆਂ ਦੀ ਤਸਕਰੀ, ਘਰੇਲੂ ਹਿੰਸਾ ਅਤੇ ਜਿਨਸੀ ਸ਼ੋਸ਼ਣ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੀ ਕਮਿਊਨਿਟੀ ਅਫੇਅਰਜ਼ ਡਵੀਜ਼ਨ ਵੱਲੋਂ ਸਮਾਜ ਸੇਵੀ ਸੰਸਥਾ ‘ਬਚਪਨ ਬਚਾਓ ਅੰਦੋਲਨ’ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਪੋਕਸੋ ਐਕਟ ਅਧੀਨ ਕੇਸਾਂ ਦੀ ਜਾਂਚ ਕਰ ਰਹੇ ਅਤੇ ਜੁਵੇਨਾਈਲ ਜਸਟਿਸ ਐਕਟ, 2015 ਦੀਆਂ ਧਾਰਾਵਾਂ ਨੂੰ ਲਾਗੂ ਕਰਨ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਲਈ ਬਾਲ ਅਧਿਕਾਰ ਅਤੇ ਸੁਰੱਖਿਆ ‘ਤੇ ਇਕ ਆਨਲਾਈਨ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 16.09.2020 ਤੋਂ 30.09.2020 ਤੱਕ ਪੰਜ ਜ਼ਿਲ੍ਹਿਆਂ ਦੇ 200 ਦੇ ਕਰੀਬ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ। ਅਗਲੇ 2 ਹਫ਼ਤਿਆਂ ਦੌਰਾਨ ਕੁੱਲ ਚਾਰ ਵਰਕਸ਼ਾਪਾਂ ਆਯੋਜਿਤ ਕਰਵਾਈਆਂ ਜਾਣਗੀਆਂ ਜਿਸ ਵਿੱਚ ਵੱਖ-ਵੱਖ ਬਾਲ/ਨਾਬਾਲਗ ਕਾਨੂੰਨਾਂ ਜਿਵੇਂ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015, ਬਾਲ ਜਿਨਸੀ ਸ਼ੋਸ਼ਣ, ਪੋਕਸੋ ਐਕਟ, 2012, ਬਾਲ ਵਿਆਹ ਐਕਟ, 2006, ਮਨੁੱਖੀ ਤਸਕਰੀ ਅਤੇ ਗੁੰਮਸ਼ੁਦਾ ਬੱਚਿਆਂ ਅਤੇ ਬਾਲ ਮਜ਼ਦੂਰੀ ਦੀ ਐਸ.ਓ.ਪੀ. ਦੇ ਮਾਹਰਾਂ ਦੁਆਰਾ ਸਿਖਲਾਈ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤਰ੍ਹਾਂ ਦੀ ਪਹਿਲੀ ਵਰਕਸ਼ਾਪ ਦਾ ਉਦਘਾਟਨ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਮਿਊਨਿਟੀ ਅਫੇਅਰ ਡਵੀਜ਼ਨ (ਸੀ.ਏ.ਡੀ.), ਸ੍ਰੀ ਗੁਰਪ੍ਰੀਤ ਦਿਓ ਨੇ ਸੀ.ਏ.ਡੀ ਦਫ਼ਤਰ, ਐਸ.ਏ.ਐਸ.ਨਗਰ ਤੋਂ ਕੀਤਾ ਗਿਆ। ਇਸ ਆਨਲਾਈਨ ਪ੍ਰੋਗਰਾਮ ਵਿੱਚ, ਲੁਧਿਆਣਾ ਕਮਿਸ਼ਨਰੇਟ ਦੇ 57 ਪੁਲਿਸ ਅਧਿਕਾਰੀ ਇਸ 3 ਦਿਨਾਂ ਵਰਕਸ਼ਾਪ ਵਿੱਚ ਹਿੱਸਾ ਲੈ ਰਹੇ ਹਨ।

ਉਹਨਾਂ ਅੱਗੇ ਦੱਸਿਆ ਕਿ ਉਦਘਾਟਨੀ ਸੈਸ਼ਨ ਦੌਰਾਨ ਯੂ.ਪੀ. ਕਾਡਰ ਦੇ ਸੇਵਾਮੁਕਤ ਆਈ.ਪੀ.ਐਸ. ਅਧਿਕਾਰੀ ਸ੍ਰੀ ਸੁਤਾਪਾ ਸਨਿਆਲ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੈਸ਼ਨ ਜੱਜ-ਕਮ-ਮੈਂਬਰ ਸਕੱਤਰ ਸ੍ਰੀ ਅਰੁਣ ਗੁਪਤਾ ਨੇ ਸੰਬੋਧਨ ਕੀਤਾ। ਇਸ ਸਿਖਲਾਈ ਪ੍ਰੋਗਰਾਮ ਵਿੱਚ 200 ਦੇ ਕਰੀਬ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ ਜਿਹਨਾਂ ਵਿੱਚ ਚਾਈਲਡ ਵੈਲਫੇਅਰ ਪੁਲਿਸ ਅਫਸਰ, ਸਪੈਸ਼ਲ ਜੁਵੇਨਾਈਲ ਪੁਲਿਸ ਯੂਨਿਟ ਦੇ ਨੋਡਲ ਅਫ਼ਸਰ ਅਤੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ ਅਤੇ ਮੁਹਾਲੀ ਜ਼ਿਲ੍ਹਿਆਂ ਦੇ ਹੌਲਦਾਰ ਮੁਨਸ਼ੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਪ੍ਰੋਗਰਾਮ ਸੂਬੇ ਵਿਚ ਬਾਲ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਅਤੇ ਪੁਲਿਸ ਅਧਿਕਾਰੀਆਂ ਨੂੰ ਬੱਚਿਆਂ ਨਾਲ ਜੁੜੇ ਜਿਨਸੀ ਸ਼ੋਸ਼ਣ ਮਾਮਲਿਆਂ ਦੀ ਜਾਂਚ ਕਰਨ ਅਤੇ ਜੁਵੇਨਾਈਲ ਜਸਟਿਸ ਐਕਟ, 2015 ਤਹਿਤ ਗਠਿਤ ਜੁਵੇਨਾਈਲ ਜਸਟਿਸ ਅਤੇ ਬਾਲ ਭਲਾਈ ਕਮੇਟੀ ਅਤੇ ਹੋਰ ਸੰਸਥਾਵਾਂ ਨਾਲ ਮਿਲਕੇ ਜਾਂਚ ਕਰਨ ਦੇ ਯੋਗ ਬਣਾਏਗਾ।

Post Views: 44
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਜੇ ਅਕਾਲੀ ਦਲ ਕਿਸਾਨੀ ਹਿੱਤਾਂ ਪ੍ਰਤੀ ਸੱਚੀ ਮੁੱਚੀ ਸੁਹਿਰਦ ਹੈ ਤਾਂ ਉਹ ਤੁਰੰਤ ਮੋਦੀ ਸਰਕਾਰ ਨਾਲੋਂ ਆਪਣਾ ਨਾਤਾ ਤੋੜੇ: ਬਲਬੀਰ ਸਿੱਧੂ

Next Post

ਕੈਪਟਨ ਦੀ ਅਗਵਾਈ ‘ਚ ਪ੍ਰਦੇਸ ਕਾਂਗਰਸ ਦੇ ਵਫਦ ਵੱਲੋਂ ਕੇਂਦਰ ‘ਤੇ ਖੇਤੀਬਾੜੀ ਬਿੱਲ ਲਾਗੂ ਨਾ ਕਰਨ ਹਿੱਤ ਜ਼ੋਰ ਪਾਉਣ ਲਈ ਰਾਜਪਾਲ ਨਾਲ ਮੁਲਾਕਾਤ

Next Post
ਕੈਪਟਨ ਦੀ ਅਗਵਾਈ ‘ਚ ਪ੍ਰਦੇਸ ਕਾਂਗਰਸ ਦੇ ਵਫਦ ਵੱਲੋਂ ਕੇਂਦਰ ‘ਤੇ ਖੇਤੀਬਾੜੀ ਬਿੱਲ ਲਾਗੂ ਨਾ ਕਰਨ ਹਿੱਤ ਜ਼ੋਰ ਪਾਉਣ ਲਈ ਰਾਜਪਾਲ ਨਾਲ ਮੁਲਾਕਾਤ

ਕੈਪਟਨ ਦੀ ਅਗਵਾਈ 'ਚ ਪ੍ਰਦੇਸ ਕਾਂਗਰਸ ਦੇ ਵਫਦ ਵੱਲੋਂ ਕੇਂਦਰ 'ਤੇ ਖੇਤੀਬਾੜੀ ਬਿੱਲ ਲਾਗੂ ਨਾ ਕਰਨ ਹਿੱਤ ਜ਼ੋਰ ਪਾਉਣ ਲਈ ਰਾਜਪਾਲ ਨਾਲ ਮੁਲਾਕਾਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982