Sunday, August 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਬਣੇ ਅੱਤਵਾਦੀ ਲਖਬੀਰ ਲੰਡਾ ਨਾਲ ਸਬੰਧਤ ਵਿਅਕਤੀਆਂ ‘ਤੇ ਸੂਬਾ ਪੱਧਰੀ ਛਾਪੇਮਾਰੀ

admin by admin
in BREAKING, CHANDIGARH, COVER STORY, National, POLITICS, PUNJAB
0
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਬਣੇ ਅੱਤਵਾਦੀ ਲਖਬੀਰ ਲੰਡਾ ਨਾਲ ਸਬੰਧਤ ਵਿਅਕਤੀਆਂ ‘ਤੇ ਸੂਬਾ ਪੱਧਰੀ ਛਾਪੇਮਾਰੀ
0
SHARES
0
VIEWS
Share on FacebookShare on Twitter
ਚੰਡੀਗੜ, 22 ਜਨਵਰੀ(ਪ੍ਰੈਸ ਕਿ ਤਾਕਤ ਬਿਊਰੋ):  ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਗੈਂਗਸਟਰ ਬਣੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ.ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ।

ਤਰਨਤਾਰਨ ਜਿਲੇ ਦੇ ਪਿੰਡ ਹਰੀਕੇ ਦੇ ਲਖਬੀਰ ਲੰਡੇ ਨਾਲ ਸਬੰਧਤ , ਚੱਲ ਰਹੇ ਵੱਖ ਵੱਖ ਕੇਸਾਂ ਨੂੰ ਅੰਜਾਮ ਤੱਕ ਪਹੁੰਚਾਉਣ ਦੇ ਮੱਦੇਨਜ਼ਰ  ਉਕਤ ਗੈਂਗਸਟਰ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ‘ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ  ਗਠਜੋੜ ਨੂੰ ਸਾਬੋਤਾਜ ਕਰਨਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ 142 ਪਾਰਟੀਆਂ, ਜਿਨਾਂ ਵਿੱਚ 800 ਦੇ ਕਰੀਬ ਪੁਲਿਸ ਮੁਲਾਜਮਾਂ ਸ਼ਾਮਲ ਸਨ, ਵੱਲੋਂ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ ਲੰਡਾ ਨਾਲ ਸਬੰਧਤ 334 ਵਿਅਕਤੀਆਂ ‘ਤੇ ਛਾਪੇਮਾਰੀ ਕੀਤੀ ਗਈ। ਉਨਾਂ ਦੱਸਿਆ ਕਿ ਇਕੱਲੇ ਤਰਨਤਾਰਨ ਜ਼ਿਲੇ ਵਿੱਚ ਹੀ 65 ਪੁਲੀਸ ਪਾਰਟੀਆਂ ਨੇ ਲਖਬੀਰ ਲੰਡਾ ਨਾਲ ਸਬੰਧਤ 171 ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।


ਉਨਾਂ ਕਿਹਾ, “ਅੱਜ ਦੀ ਤਲਾਸ਼ੀ ਦੀ ਯੋਜਨਾ ਹਾਲ ਹੀ ਵਿੱਚ ਲਖਬੀਰ ਲੰਡਾ ਦੀ ਹਮਾਇਤ ਵਾਲੇ ਮਾਡਿਊਲਾਂ ਦੇ ਪਰਦਾਫਾਸ਼ ਕੀਤੇ ਜਾਣ ’ਤੇ ਕਈ ਵਿਅਕਤੀਆਂ ਦੀ  ਪੁੱਛਗਿੱਛ ਤੋਂ ਬਾਅਦ ਅੰਜਾਮ ਵਿਚ ਲਿਆਂਦੀ ਗਈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ ਸਕੇ”

ਹੋਰ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁੁਕਲਾ ਨੇ ਕਿਹਾ ਕਿ ਹੋਰ ਪੁੱਛ-ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨਾਂ ਦੇ ਕਬਜੇ ਵਿੱਚੋਂ ਅਪਰਾਧਕ ਸਮੱਗਰੀ ਜਬਤ ਕੀਤੀ ਗਈ ਹੈ, ਜਿਨਾਂ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਤਰ ਕੀਤੇ ਗਏ ਅੰਕੜਿਆਂ ਦੀ  ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣ ਗਿਆ ਲਖਬੀਰ ਸਿੰਘ ਉਰਫ ਲੰਡਾ ਪੰਜਾਬ ਅਤੇ ਵਿਦੇਸ਼ਾਂ ‘ਚ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਹੈ, ਜੋ ਪੰਜਾਬ ਪੁਲਸ ਦਾ ਮੋਸਟ ਵਾਂਟੇਡ ਅਪਰਾਧੀ ਹੈ। ਉਹ  ਿਸ੍ਰੇਣੀ-ਏ ਦਾ ਗੈਂਗਸਟਰ ਹੈ ਜੋ 2017 ਵਿੱਚ ਵੱਖ-ਵੱਖ ਜੁਰਮ ਕਰਨ ਤੋਂ ਬਾਅਦ ਕੈਨੇਡਾ ਭੱਜ ਗਿਆ ਸੀ। ਕੈਨੇਡਾ ਵਿੱਚ ਬੈਠ ਕੇ ਉਹ ਪੰਜਾਬ ਵਿੱਚ ਫਿਰੌਤੀ, ਹੱਤਿਆਵਾਂ ਅਤੇ ਹੋਰ ਦਹਿਸ਼ਤੀ ਅਪਰਾਧਾਂ ਵਿੱਚ ਸ਼ਾਮਲ ਗੈਂਗਸਟਰਾਂ ਦਾ ਇੱਕ ਨੈੱਟਵਰਕ ਚਲਾਉਂਦਾ ਹੈ। ਉਹ ਵੱਖ-ਵੱਖ ਦੇਸ਼ਾਂ ਵਿਚ ਰਹਿੰਦੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਇਨਾਂ ਅਪਰਾਧਾਂ ਨੂੰ ਅੰਜਾਮ ਦਿੰਦਾ ਰਿਹਾ ਹੈ। ਉਹ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਨਜਦੀਕੀ ਸਾਥੀ ਹੈ ਅਤੇ ਉਸਨੂੰ ਪਾਕਿਸਤਾਨ ਦੀ ਆਈਐਸਆਈ ਵੱਲੋਂ ਵੀ ਹਮਾਇਤ ਪ੍ਰਾਪਤ ਹੈ।

Post Views: 156
Tags: Aman Arora conducts surprise inspection of developmentarrests 17 terrorists inHaryana CM Flying Squad role against corruptionIED planted under SI's car case: Punjab Police arrests mainPolice raid premises of 300 persons across Punjab linked toPolice Raids Over 330 People Linked With Terrorist LandaPunjab Police busts five terror modulesPunjab police conduct state-wide searches on persons linkedPunjab Police Conduct Statewide Searches On PersonsPunjab Police raids several locations linked to gangsterRaids on hideouts of Landa's aides : The Tribune IndiaShreyas Talpade enjoys birthday with family
Previous Post

ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮਜ਼ਦੂਰਾਂ/ਦਲਿਤਾਂ ਦੇ ਘੋਲ ਨੂੰ ਮਘਾਉਣ ਲਈ ਪਟਿਆਲਾ ਦੇ 50 ਪਿੰਡਾਂ ‘ਚ ਰੈਲੀਆਂ ਕਰਨ ਦਾ ਐਲਾਨ

Next Post

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਮਿ੍ਰਤਸਰ ਵਿੱਚ 5 ਕਿਲੋ ਹੈਰੋਇਨ ਨਾਲ ਲੱਦਿਆ ਹਾਈਟੈਕ ਡਰੋਨ ਕੀਤਾ ਢੇਰ

Next Post
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਮਿ੍ਰਤਸਰ ਵਿੱਚ 5 ਕਿਲੋ ਹੈਰੋਇਨ ਨਾਲ ਲੱਦਿਆ ਹਾਈਟੈਕ ਡਰੋਨ ਕੀਤਾ ਢੇਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਮਿ੍ਰਤਸਰ ਵਿੱਚ 5 ਕਿਲੋ ਹੈਰੋਇਨ ਨਾਲ ਲੱਦਿਆ ਹਾਈਟੈਕ ਡਰੋਨ ਕੀਤਾ ਢੇਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800