No Result
View All Result
Friday, May 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ

admin by admin
in BREAKING, CHANDIGARH, COVER STORY, National, POLITICS, PUNJAB
0
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ
0
SHARES
0
VIEWS
Share on FacebookShare on Twitter

ਚੰਡੀਗੜ੍ਹ, 9 ਜਨਵਰੀ(Press Ki Taquat)– ਕਾਨੂੰਨ ਵਿਵਸਥਾ ਬਣਾਈ ਰੱਖਣਾ, ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਯਕੀਨੀ ਬਣਾਉਣਾ ਪੰਜਾਬ ਪੁਲਿਸ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ
– ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੀ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਸਾਰੇ ਰੇਂਜ ਆਈ.ਜੀਜ਼/ਡੀ.ਆਈ.ਜੀਜ਼, ਸੀ.ਪੀਜ਼/ਐਸ.ਐਸ.ਪੀਜ਼, ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨਾਲ ਕੀਤੀ ਵਰਚੁਅਲ ਮੀਟਿੰਗ
ਪੰਜਾਬ ਪੁਲਿਸ ਸਰਹੱਦੀ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਨਾਲ ਸੂਬੇ ਭਰ ਵਿੱਚ ਗ੍ਰਾਮ ਸੁਰੱਖਿਆ ਕਮੇਟੀਆਂ ਨੂੰ ਮੁੜ ਕਰੇਗੀ ਸੁਰਜੀਤ
– ਡੀਜੀਪੀ ਗੌਰਵ ਯਾਦਵ ਨੇ ਫੀਲਡ ਪੁਲਿਸ ਕਰਮਚਾਰੀਆਂ ਪੁਲਿਸਿੰਗ ਵਿੱਚ ਪੇਸ਼ੇਵਰਤਾ ਲਿਆਉਣ, ਜਨਤਾ ਨਾਲ ਮਿਤਰਤਾ ਵਾਲੇ ਸਬੰਧ ਬਣਾਉਣ ਲਈ ਕਿਹਾ
– ਕੱਟੜ ਅਪਰਾਧੀਆਂ, ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਰਚੁਅਲ ਮੀਟਿੰਗ ਨੂੰ ਸੰਬੋਧਨ ਕੀਤਾ।

ਪੰਜਾਬ ਦੇ ਸਾਰੇ ਅੱਠ ਰੇਂਜ ਆਈ.ਜੀ./ਡੀ.ਆਈ.ਜੀ., 28 ਸੀ.ਪੀਜ਼/ਐਸ.ਐਸ.ਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਅਤੇ 413 ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਉਨ੍ਹਾਂ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੇ ਨਾਲ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਵੀ ਸਨ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਅਪਣਾਇਆ ਹੈ ਇਸ ਲਈ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਨੂੰਨ ਦੀ ਵਰਤੋਂ ਕਰਨ ਅਤੇ ਅੱਤਵਾਦੀ ਗਤੀਵਿਧੀਆਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀ ਵਰਤੋਂ ਕਰਨ ਲਈ ਕਿਹਾ।


ਡੀਜੀਪੀ ਨੇ ਉਹਨਾਂ ਨੂੰ ਹਰ ਪੁਲਿਸ ਸਟੇਸ਼ਨ ਪੱਧਰ ‘ਤੇ ਨਸ਼ਿਆਂ ਦੇ ਹੌਟਸਪੌਟਸ ਦੀ ਸ਼ਨਾਖਤ ਕਰਨ ਅਤੇ ਸੂਬੇ ਵਿਚੋਂ ਇਸ ਖਤਰੇ ਨੂੰ ਜੜ੍ਹੋਂ ਪੁੱਟਣ ਲਈ ਫਾਰਮਾਸਿਊਟੀਕਲ ਡਰੱਗਜ਼ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਸ਼ਿਆਂ ਦੇ ਮਾਮਲੇ ਵਿੱਚ ਢਿੱਲ ਵਰਤਣ ਦੀ ਸੂਰਤ ਵਿੱਚ ਸਬੰਧਤ ਐਸ.ਐਚ.ਓ. ਜ਼ਿੰਮੇਵਾਰ ਹੋਵੇਗਾ।

ਪੁਲਿਸਿੰਗ ਵਿੱਚ ਪੇਸ਼ੇਵਰਤਾ ਲਿਆਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਫੀਲਡ ਅਫਸਰਾਂ ਨੂੰ ਛੋਟੇ-ਮੋਟੇ ਆਈਪੀਸੀ ਕੇਸ ਦਰਜ ਕਰਨ, ਰੋਕਥਾਮ ਕਾਰਵਾਈਆਂ ਕਰਨ, ਹਿਸਟਰੀ ਸ਼ੀਟਾਂ ਖੋਲ੍ਹਣ, ਤਕਨੀਕੀ ਜਾਣਕਾਰੀ ਦੀ ਵਰਤੋਂ ਕਰਕੇ ਕੇਸਾਂ ਨੂੰ ਹੱਲ ਕਰਨ ਅਤੇ ਜ਼ਮਾਨਤ ‘ਤੇ ਗਏ ਅਪਰਾਧੀਆਂ ‘ਤੇ ਨਜ਼ਰ ਰੱਖਣ ਲਈ ਕਿਹਾ।

ਉਨ੍ਹਾਂ ਨੇ ਫੀਲਡ ਡਿਊਟੀ ‘ਤੇ ਤਾਇਨਾਤ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਆਮ ਜਨਤਾ ਦੇ ਵੱਧ ਤੋਂ  ਸੰਪਰਕ ਵਿੱਚ ਰਹਿਣ ਅਤੇ ਨਾਗਰਿਕਾਂ ਦੀਆਂ ਕਾਲਾਂ ਸੁਣਕੇ, ਜਨਤਕ ਮੀਟਿੰਗਾਂ ਕਰਕੇ, ਯੂਥ ਕਲੱਬਾਂ ਵਿੱਚ ਸ਼ਾਮਲ ਕਰਕੇ ਉਹਨਾਂ ਨਾਲ ਮਿੱਤਰਤਾ ਵਾਲੇ ਸਬੰਧ ਬਣਾਉਣ।

ਪੰਜਾਬ ਪੁਲਿਸ ਪਿੰਡ ਰੱਖਿਆ ਕਮੇਟੀਆਂ ਨੂੰ ਕਰੇਗੀ ਮੁੜ ਸੁਰਜੀਤ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ  ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਕਿਹਾ ਕਿ ਪੰਜਾਬ ਪੁਲਿਸ ਰਾਜ ਭਰ ਵਿੱਚ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਗ੍ਰਾਮ ਰੱਖਿਆ ਕਮੇਟੀਆਂ (ਵੀਡੀਸੀ) ਨੂੰ ਮੁੜ ਸੁਰਜੀਤ ਕਰੇਗੀ।
ਡੀਜੀਪੀ ਨੇ ਕਿਹਾ ਕਿ  ਵੀ.ਡੀ.ਸੀ. ਵਿੱਚ ਪਿੰਡ ਦੇ ਭਰੋਸੇਮੰਦ ਅਤੇ ਉੱਘੇ ਵਿਅਕਤੀ , ਜਿਨ੍ਹਾਂ ਵਿੱਚ ਸੇਵਾਮੁਕਤ ਪੁਲਿਸ ਜਾਂ ਫੌਜ ਦੇ ਕਰਮਚਾਰੀ, ਪ੍ਰਿੰਸੀਪਲ ਸਰਕਾਰੀ ਅਧਿਕਾਰੀ/ਅਧਿਕਾਰੀ ਆਦਿ ਸ਼ਾਮਲ ਹੋਣਗੇ। “ਇਹ ਕਮੇਟੀਆਂ ਪੁਲਿਸ ਨਾਲ ਪੂਰਨ ਤਾਲਮੇਲ ਨਾਲ ਕੰਮ ਕਰਨਗੀਆਂ ਅਤੇ ਸਰਹੱਦੀ ਸੂਬੇ ਚੋ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਹੋਰ  ਅਸਰਦਾਰ ਬਣਾਉਗੀਆਂ।
ਇਸ ਦੌਰਾਨ ਫੀਲਡ ਅਫਸਰਾਂ ਨੂੰ ਬੀਟ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ  ਕਿਹਾ ਗਿਆ ਅਤੇ ਹਰੇਕ ਬੀਟ ਖੇਤਰ ਲਈ ਇੱਕ ਬੀਟ ਅਫਸਰ ਸਮਰਪਿਤ ਕੀਤੇ ਜਾਣ ਤੇ ਵੀ ਜ਼ੋਰ ਦਿੱਤਾ ਗਿਆ ਤਾਂ ਜੋ ਵਿਸ਼ੇਸ਼ ਖੇਤਰਾਂ ਲਈ ਪੁਲਿਸ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ।

Post Views: 236
Tags: 27advocate wife arrested for duping Punjab police jobDSPIndiaPolice constable shot dead during encounter with gangsters inPolice constable shot dead during encounter with gangsters in PunjabPUNJAB POLICEPunjab Police | TSS Cadre RecruitmentsPunjab Police Constable Shot Dead in Encounter withPunjab police copPunjab Police: e-GovernancePunjab Senior CopPunjab senior cop and wife arrested for allegedly dupingPunjab senior cop and wife arrested for allegedly duping youthsshot dead during a cross firing with carWife Arrested For Duping Youths On Pretext
Previous Post

ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਮਜ਼ਦੂਰਾਂ ਨਾਲ ਧੱਕੇ ਦੇ ਵਿਰੋਧ ਵਿਚ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤਾ ਸੰਘਰਸ਼ ਸ਼ੁਰੂ।

Next Post

ਸ਼੍ਰੀ ਹਿੰਦੂ ਤੱਖਤ ਦੇ ਸਥਾਪਨ ਦਿਹਾੜੇ ਮੋਕੇ ਵਿਸ਼ਾਲ ਸ਼ੋਭਾ ਯਾਤਰਾ ਕੱਲ, ਸਨਾਤਨ ਧਰਮ ਦੇ ਆਦਿ ਗੁਰੂ ਸ਼ੰਕਰਾਚਾਰੀਆ ਜੀ ਦੁਆਰਾ 2500 ਸਾਲ ਪਹਿਲਾਂ ਸ਼੍ਰੀ ਹਿੰਦੂ ਤਖਤ ਸਥਾਪਿਤ ਕੀਤਾ ਗਿਆ ਸੀ

Next Post
ਸ਼੍ਰੀ ਹਿੰਦੂ ਤੱਖਤ ਦੇ ਸਥਾਪਨ ਦਿਹਾੜੇ ਮੋਕੇ ਵਿਸ਼ਾਲ ਸ਼ੋਭਾ ਯਾਤਰਾ ਕੱਲ, ਸਨਾਤਨ ਧਰਮ ਦੇ ਆਦਿ ਗੁਰੂ ਸ਼ੰਕਰਾਚਾਰੀਆ ਜੀ ਦੁਆਰਾ 2500 ਸਾਲ ਪਹਿਲਾਂ ਸ਼੍ਰੀ ਹਿੰਦੂ ਤਖਤ ਸਥਾਪਿਤ ਕੀਤਾ ਗਿਆ ਸੀ

ਸ਼੍ਰੀ ਹਿੰਦੂ ਤੱਖਤ ਦੇ ਸਥਾਪਨ ਦਿਹਾੜੇ ਮੋਕੇ ਵਿਸ਼ਾਲ ਸ਼ੋਭਾ ਯਾਤਰਾ ਕੱਲ, ਸਨਾਤਨ ਧਰਮ ਦੇ ਆਦਿ ਗੁਰੂ ਸ਼ੰਕਰਾਚਾਰੀਆ ਜੀ ਦੁਆਰਾ 2500 ਸਾਲ ਪਹਿਲਾਂ ਸ਼੍ਰੀ ਹਿੰਦੂ ਤਖਤ ਸਥਾਪਿਤ ਕੀਤਾ ਗਿਆ ਸੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800