No Result
View All Result
Wednesday, May 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ  ਸੂਬਾ ਬਣਾਉਣ ਲਈ ਵਚਨਬੱਧ

admin by admin
in BREAKING, COVER STORY, PUNJAB, WORLD
0
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ
0
SHARES
0
VIEWS
Share on FacebookShare on Twitter

– ਸਰਵਨ ਸਿੰਘ ਨਾਲ ਸਿੱਧੇ ਸੰਪਰਕ ਵਿੱਚ ਸਨ ਦੋਸ਼ੀ ਵਿਅਕਤੀ: ਡੀਜੀਪੀ ਗੌਰਵ ਯਾਦਵ

– ਤਸਕਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦੀ ਕੀਤੀ ਜਾ ਰਹੀ ਹੈ ਜਾਂਚ: ਐਸਐਸਪੀ ਸਤਿੰਦਰ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ (ਪ੍ਰੈਸ ਕੀ ਤਾਕਤ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ  ਤਾਲਮੇਲ ਕਰਦਿਆਂ ,  ਅਜਨਾਲਾ ਤੋਂ ਤਿੰਨ ਕਾਰਕੁੰਨਾਂ ਨੂੰ ਗ੍ਰਿਫਤਕਾਰ ਕਰਕੇ ਅਮਰੀਕਾ ਸਥਿਤ ਤਸਕਰ ਸਰਵਣ ਸਿੰਘ ਉਰਫ਼ ਭੋਲਾ ਹਵੇਲੀਆਂ ਦੀ ਹਮਾਇਤ ਪ੍ਰਾਪਤ ਨਾਰਕੋਟਿਕਸ ਅਤੇ ਸੰਗਠਿਤ ਅਪਰਾਧ ਦੇ ਗਠਜੋੜ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ  ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ  ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਵਾਸੀ ਖਾਲੜਾ, ਤਰਨਤਾਰਨ, ਅਕਾਸ਼ ਸੇਠ ਉਰਫ਼ ਰਘੂ ਅਤੇ ਸੁਖਦੀਪ ਸਿੰਘ ਦੋਵੇਂ ਵਾਸੀ ਰਾਜਾ ਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 6 ਪਿਸਤੌਲਾਂ ਜਿਨ੍ਹਾਂ ਚੋਂ ਪੰਜ * .30 ਬੋਰ ਸਟਾਰ ਪਿਸਤੌਲ ਅਤੇ ਇੱਕ 9ਐਮਐਮ ਗਲਾਕ ਸਮੇਤ ਛੇ ਜਿੰਦਾ ਕਾਰਤੂਸ ਅਤੇ 10 ਮੈਗਜ਼ੀਨ, 200 ਗ੍ਰਾਮ ਹੈਰੋਇਨ ਅਤੇ ਇੱਕ ਵਜ਼ਨ ਤੋਲਣ ਵਾਲੀ ਇਲੈਕਟਰਾਨਿਕ  ਮਸ਼ੀਨ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਭੋਲਾ ਹਵੇਲੀਆਂ, ਜਿਸ ਦੀ ਗ੍ਰਿਫਤਾਰੀ ’ਤੇ 2 ਲੱਖ ਰੁਪਏ ਦਾ ਇਨਾਮ ਸੀ, ਕਥਿਤ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਦਾ ਭਰਾ ਹੈ ਅਤੇ 532 ਕਿਲੋ ਹੈਰੋਇਨ ਦੇ ਮਾਮਲੇ ’ਚ ਲੋੜੀਂਦਾ ਸੀ, ਜਿਸ ਦੇ ਸਬੰਧ ਵਿੱਚ ਉਸਨੂੰ ਮਈ 2020 ’ਚ ਗ੍ਰਿਫਤਾਰ ਕੀਤਾ ਗਿਆ ਸੀ। ਰਣਜੀਤ ਚੀਤਾ ਜੁਲਾਈ 2019 ਵਿੱਚ ਆਈਸੀਪੀ ਅਟਾਰੀ ਵਿਖੇ ਕਸਟਮ ਵਿਭਾਗ ਦੁਆਰਾ ਜ਼ਬਤ ਕੀਤੀ ਗਈ ਹੈਰੋਇਨ ਦੇ 532 ਪੈਕੇਟ ਦੀ ਤਸਕਰੀ ਦੇ ਕੇਸ ਵਿੱਚ ਮਾਸਟਰਮਾਈਂਡ ਸੀ, ਜਿਸ ਕੇਸ ਦੀ ਜਾਂਚ ਐਨਆਈਏ ਦੁਆਰਾ ਕੀਤੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖਤਾ ਇਤਲਾਹ ਮਿਲੀ  ਸੀ ਕਿ ਸਰਵਣ ਸਿੰਘ ਦੇ ਸਾਥੀਆਂ ਨੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਕਿਸੇ ਹੋਰ ਨੂੰ ਸੌਂਪਣ ਜਾ ਰਿਹਾ ਹੈ । ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈਏ ਸਟਾਫ਼ ਦੀਆਂ ਪੁਲਿਸ ਟੀਮਾਂ ਨੇ ਅਜਨਾਲਾ ਦੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਪੁਲਿਸ ਚੈਕਿੰਗ ਕੀਤੀ ਅਤੇ ਤਿੰਨਾਂ ਮੁਲਜ਼ਮਾਂ ਨੂੰ 6 ਪਿਸਤੌਲਾਂ , 10 ਮੈਗਜ਼ੀਨ ਸਮੇਤ  ਗ੍ਰਿਫਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਅਕਾਸ਼ ਉਰਫ਼ ਰਘੂ ਦੇ ਖੁਲਾਸੇ ’ਤੇ ਪੁਲਿਸ ਟੀਮਾਂ ਨੇ ਉਸ ਵੱਲੋਂ ਦੱਸੇ ਟਿਕਾਣੇ ਤੋਂ 200 ਗ੍ਰਾਮ ਹੈਰੋਇਨ, ਛੇ ਜਿੰਦਾ ਕਾਰਤੂਸ ਅਤੇ ਵਜਨ ਤੋਲਣ ਵਾਲੀ ਇੱਕ ਇਲੈਕਟਰਾਨਿਕ ਮਸ਼ੀਨ ਵੀ ਬਰਾਮਦ ਕੀਤੀ ਹੈ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ  ਤੋਂ ਪਤਾ ਲਗਾ ਹੈ ਕਿ ਦੋਸ਼ੀ ਵਿਅਕਤੀ ਸਿੱਧੇ ਤੌਰ ’ਤੇ ਅਮਰੀਕਾ ਸਥਿਤ ਤਸਕਰ ਸਰਵਣ ਸਿੰਘ ਦੇ ਸੰਪਰਕ ਵਿੱਚ ਸੀ ਅਤੇ ਹਥਿਆਰ ਅਤੇ ਹੈਰੋਇਨ ਦੀ ਸਪਲਾਈ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਹੋਰ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ, ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਆਕਾਸ਼ ਉਰਫ਼ ਰਘੂ ਦੇ ਚਚੇਰੇ ਭਰਾ ਸੰਜਮ ਉਰਫ਼ ਮੈਥੀ ਵਾਸੀ ਅਜਨਾਲਾ- ਜੋ ਕਿ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ, ਨੇ ਉਸ ਦੀ ਭੋਲਾ ਹਵੇਲੀਆਂ ਨਾਲ ਜਾਣ-ਪਛਾਣ ਕਰਵਾਈ ਸੀ।  ਉਨ੍ਹਾਂ ਕਿਹਾ, ‘‘ਅਸੀਂ ਸੰਜਮ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਵਾਂਗੇ’’ ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਸਮੁੱਚੇ  ਗਠਜੋੜ ਦਾ ਪਰਦਾਫਾਸ਼ ਕਰਨ ਲਈ ਮੁਲਜ਼ਮਾਂ ਦੇ ਵਿੱਤੀ ਟਰੇਲਾਂ ਦਾ ਪਤਾ ਲਗਾ ਰਹੀਆਂ ਹਨ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ।

ਇਸ ਸਬੰਧ ਵਿੱਚ ਐਫਆਈਆਰ ਨੰ. 122 ਮਿਤੀ 22-6-2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਕੇਸ ਦਰਜ ਕੀਤਾ ਗਿਆ  ਹੈ ਅਤੇ ਥਾਣਾ ਅਜਨਾਲਾ ਵਿਖੇ ਦਰਜ ਬਾਅਦ ਵਿੱਚ ਇਸ ਐਫ.ਆਈ.ਆਰ. ਵਿੱਚ ਐਨਡੀਪੀਐਸ ਦੀ ਧਾਰਾ 21 ਅਤੇ 29 ਵੀ ਜੋੜੀਆਂ ਗਈਆਂ ਹਨ।

Post Views: 136
Tags: Amritsar Rural Policeani news livebig newsbreaking newsdaily hindi newspaper patiala Punjabdaily punjabi newspaper patiala punjabDEALERSDGP Gaurav Yadavfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending newsUSA-based smugglerWHOLE NETWORK OF SMUGGLERS
Previous Post

ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ

Next Post

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਰੈਜ਼ੀਡੈੰਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

Next Post
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਨੌਰ ਵਿਖੇ ਕੇਬਲ ਉਪਰੇਟਰਾਂ ਦੇ ਮਾਮਲੇ ‘ਚ ਵਿਧਾਇਕ ਪਠਾਣਮਾਜਰਾ ਉਪਰ ਲਗਾਏ ਦੋਸ਼ਾਂ ਦੀ ਨਿੰਦਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਰੈਜ਼ੀਡੈੰਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800