No Result
View All Result
Sunday, February 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਪੁਲਿਸ ਨੇ ਗੈਂਗਸਟਰਾਂ ’ਤੇ ਕੱਸਿਆ ਸ਼ਿਕੰਜਾ, ਸੂਬੇ ਭਰ ’ਚ 1159 ਥਾਵਾਂ ’ਤੇ ਕੀਤੀ ਛਾਪੇਮਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

admin by admin
in BREAKING, COVER STORY, PUNJAB
0
ਪੰਜਾਬ ਪੁਲਿਸ ਨੇ ਗੈਂਗਸਟਰਾਂ ’ਤੇ ਕੱਸਿਆ ਸ਼ਿਕੰਜਾ, ਸੂਬੇ ਭਰ ’ਚ 1159 ਥਾਵਾਂ ’ਤੇ ਕੀਤੀ ਛਾਪੇਮਾਰੀ
0
SHARES
0
VIEWS
Share on FacebookShare on Twitter
ਆਪਰੇਸ਼ਨ ਦੌਰਾਨ ਇੱਕ ਗ੍ਰਿਫਤਾਰ ਤੇ ਪੁੱਛਗਿੱਛ ਲਈ 30  ਵਿਅਕਤੀ ਹਿਰਾਸਤ ਵਿੱਚ ਲਏ ; 120 ਗ੍ਰਾਮ ਹੈਰੋਇਨ, ਇੱਕ ਪਿਸਤੌਲ ਬਰਾਮਦ
2500 ਪੁਲਿਸ ਕਰਮਚਾਰੀ ਵਾਲੀਆਂ 600 ਤੋਂ ਵੱਧ ਪੁਲਿਸ ਪਾਰਟੀਆਂ ਨੇ ਆਪੇ੍ਰਸ਼ਨ ਨੂੰ ਦਿੱਤਾ ਅੰਜਾਮ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 21 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਵੱਖ-ਵੱਖ ਗੈਂਗਸਟਰਾਂ ਵਿਰੁੱਧ  ਸ਼ਿਕੰਜਾ ਕੱਸਦਿਆਂ ਸੂਬਾ ਪੱਧਰ ’ਤੇ ਉਨ੍ਹਾਂ ਦੇ ਸਾਥੀਆਂ ਦੇ 1159 ਤੋਂ ਵੱਧ ਸ਼ੱਕੀ ਟਿਕਾਣਿਆਂ/ਛੁਪਣਗਾਹਾਂ ’ਤੇ ਛਾਪੇਮਾਰੀ ਕੀਤੀ।
ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ , ਜਿਸ ਦੌਰਾਨ ਰਾਜ ਦੇ 28 ਪੁਲਿਸ ਜ਼ਿਲਿ੍ਹਆਂ ਵਿੱਚ
ਵੱਖ-ਵੱਖ ਗੈਂਗਸਟਰਾਂ ਨਾਲ ਜੁੜੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ।
ਵਿਸ਼ੇਸ਼ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਹ ਛਾਪੇਮਾਰੀ ਨੂੰ ਅੰਜਾਮ ਦੇਣ ਲਈ ਲੋੜੀਂਦੀਆਂ ਪੁਲਿਸ ਪਾਰਟੀਆਂ ਤਾਇਨਾਤ ਕਰਨ ਅਤੇ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਜ਼ਿਕਰਯੋਗ ਹੈ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ ,ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਵੱਡੀ ਸੱਟ ਮਾਰਨਾ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।
ਉਨ੍ਹਾਂ ਕਿਹਾ ਕਿ 2500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਲਗਭਗ 625 ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਲਗਭਗ 1159 ਟਿਕਾਣਿਆਂ ’ਤੇ ਇਹ ਕਾਰਵਾਈ ਕੀਤੀ ਗਈ।
ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 120 ਗ੍ਰਾਮ ਹੈਰੋਇਨ, .32 ਬੋਰ ਦਾ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੁੱਛਗਿੱਛ ਲਈ 30 ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਤਰ ਕੀਤੀ ਸਮੱਗਰੀ ਅਤੇ ਡੇਟਾ ਦੀ ਜਾਂਚ ਕੀਤੀ ਜਾ ਰਹੀ ਹੈ।
ਵਿਸ਼ੇਸ਼ ਡੀਜੀਪੀ ਨੇ ਅੱਗੇ ਕਿਹਾ ਕਿ ਅੱਜ ਦੀ ਇਹ ਤਲਾਸ਼ੀ ਮੁਹਿੰਮ ਵੱਖ-ਵੱਖ ਗੈਂਗਸਟਰਾਂ ਦੀ ਹਮਾਇਤ ਪ੍ਰਾਪਤ ਮਾਡਿਊਲਾਂ, ਜਿਨ੍ਹਾਂ ਦਾ ਹਾਲ ਹੀ ਵਿੱਚ ਪਰਦਾਫਾਸ਼ ਕੀਤਾ ਗਿਆ ਸੀ, ਦੌਰਾਨ ਗ੍ਰਿਫਤਾਰ ਕੀਤੇ ਗਏ ਵੱਖ-ਵੱਖ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਚਲਾਈ ਗਈ ਸੀ।
Post Views: 87
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾਂ ਸਦਕਾ ਨੰਗਲ ‘ਚ ਭਾਰੀ ਜਾਮ ਦੀ ਸਮੱਸਿਆ ਤੋਂ ਮਿਲੀ ਰਾਹਤ

Next Post

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ” ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

Next Post
ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ” ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ'' ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982