No Result
View All Result
Monday, March 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

admin by admin
in BREAKING, COVER STORY, PUNJAB
0
ADGP SRIVASTAVA RELINQUISHES ADDITIONAL CHARGE AS ADGP/TECHNICAL SERVICES
0
SHARES
0
VIEWS
Share on FacebookShare on Twitter

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

2000 ਪੁਲਿਸ ਮੁਲਾਜ਼ਮਾਂ ਵਾਲੀਆਂ 350 ਤੋਂ ਵੱਧ ਪੁਲਿਸ ਪਾਰਟੀਆਂ ਨੇ ਇਸ ਤਲਾਸ਼ੀ  ਨੂੰ ਦਿੱਤਾ ਅੰਜਾਮ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 8 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ 11 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ। ਇਸ ਦੌਰਾਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ।

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਇਸ ਆਪ੍ਰੇਸ਼ਨ, ਜਿਸਦਾ ਉਦੇਸ਼ ਅੱਤਵਾਦੀਆਂ, ਗੈਂਗਸਟਰਾਂ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਨਸ਼ਾ ਤਸਕਰਾਂ  ਦੇ ਆਪਸੀ ਗੱਠਜੋੜ ਨੂੰ ਤਾਰਪੀਡੋ ਕਰਨਾ ਸੀ, ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ । ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ  ਵੀ ਕਿਹਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਵਿਚ ਪੰਜਾਬ ਪੁਲਿਸ ਦੀਆਂ 350 ਤੋਂ ਵੱਧ ਪਾਰਟੀਆਂ, ਜਿਹਨਾਂ ਵਿੱਚ 2000 ਪੁਲਿਸ ਮੁਲਾਜ਼ਮਾਂ  ਸ਼ਾਮਲ ਸਨ, ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ 822 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ।

ਵਿਸ਼ੇਸ਼ ਡੀਜੀਪੀ ਨੇ ਕਿਹਾ, “ਹਾਲ ਹੀ ਵਿੱਚ ਗੈਂਗਸਟਰਾਂ ਦੇ  ਮਾਡਿਊਲਾਂ ਦੇ ਪਰਦਾਫਾਸ਼ ਤੋਂ ਬਾਅਦ  ਗ੍ਰਿਫਤਾਰ ਕੀਤੇ ਗਏ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਅੱਜ ਦੇ ਤਲਾਸ਼ੀ ਅਭਿਆਨ ਦੀ ਯੋਜਨਾ ਬਣਾਈ ਗਈ ਸੀ।’’

ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਲਈ ਕਾਰਵਾਈ ਦੌਰਾਨ ਕਈ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ਹੈ ।

ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿਚ ਪੁਲਿਸ ਦਾ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ।

Post Views: 80
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਰਾਘਵ-ਪਰਿਣੀਤੀ 30 ਸਤੰਬਰ ਨੂੰ ਚੰਡੀਗੜ੍ਹ ’ਚ ਦੇਣਗੇ ਰਿਸੈਪਸ਼ਨ ਪਾਰਟੀ

Next Post

ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

Next Post
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982