No Result
View All Result
Thursday, May 15, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home DELHI

ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ

admin by admin
in DELHI, HARYANA, INDIA, PUNJAB, WORLD
0
ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੁਲਜ਼ਮ ਦੇ ਯੂਐਸਏ-ਅਧਾਰਤ ਹੈਂਡਲਰ ਲਈ ਖੁੱਲੇ ਵਾਰੰਟ ਜਾਰੀ, ਅੰਤਰਰਾਸ਼ਟਰੀ ਸਬੰਧਾਂ ਨੂੰ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ

ਚੰਡੀਗੜ੍ਹ, 11 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਪੁਲਿਸ ਨੇ ਵੀਰਵਾਰ ਦੀ ਰਾਤ ਨੂੰ ਵਿਦੇਸ਼ੀ ਪਿਸਟਲਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਥਿਤ ਤੌਰ ‘ਤੇ ਪਾਕਿਸਤਾਨ-ਅਧਾਰਤ ਅੱਤਵਾਦੀ ਸੰਗਠਨਾਂ ਅਤੇ ਅਮਰੀਕਾ, ਕਨੇਡਾ ਅਤੇ ਯੂਕੇ ਅਧਾਰਤ ਭਾਰਤ ਵਿਰੋਧੀ ਖਾਲਿਸਤਾਨੀ ਤੱਤਾਂ ਨਾਲ ਜੁੜੇ ਹੋਇਆ ਸੀ ਅਤੇ ਇੱਕ ਯੂਐਸਏ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ।

ਡੀਜੀਪੀ ਦਿਨਕਰ ਗੁਪਤਾ ਨੇ ਅੱਜ ਜ਼ਬਤ ਕੀਤੇ ਹਥਿਆਰਾਂ ਦਾ ਵੇਰਵਾ ਦਿੰਦਿਆਂ ਖੁਲਾਸਾ ਕੀਤਾ ਕਿ ਇਹ ਹਥਿਆਰ ਭਾਰਤ ਦੇ ਵੱਖ ਵੱਖ ਹਿੱਸਿਆਂ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤੇ ਜਾਣੇ ਸਨ।

ਸ੍ਰੀ ਗੁਪਤਾ ਨੇ ਦੱਸਿਆ ਕਿ ਜਗਜੀਤ ਸਿੰਘ ਉਰਫ ਜੱਗੂ (25 ਸਾਲ) ਵਾਸੀ ਪੂਰੀਆਂ ਕਲਾਂ, ਥਾਣਾ ਸਦਰ ਬਟਾਲਾ, ਜ਼ਿਲ੍ਹਾ ਬਟਾਲਾ ਨੂੰ ਵੀਰਵਾਰ ਰਾਤ ਨੂੰ ਪੰਜਾਬ ਇੰਟਰਨਲ ਸਕਿਓਰਿਟੀ ਵਿੰਗ ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ ਦੇ ਕਥੂਨੰਗਲ ਨੇੜਿਓਂ ਗ੍ਰਿਫਤਾਰ ਕੀਤਾ ਸੀ। ਇੱਕ ਇਨਟੈਲੀਜੈਂਸ ਆਪ੍ਰੇਸ਼ਨ ਵਿੱਚ, ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਕਥੂਨੰਗਲ ਪਿੰਡ, ਅੰਮ੍ਰਿਤਸਰ-ਬਟਾਲਾ ਰੋਡ ‘ਤੇ ਇੱਕ ਖਾਸ ਪੁਲਿਸ ਨਾਕੇ ਲਗਾ ਕੇ ਰਜਿਸਟਰੇਸ਼ਨ ਨੰਬਰ ਪੀ.ਬੀ.-06-ਏ.ਐਨ.-7016 ਵਾਲੀ ਇਕ ਆਈ -20 ਕਾਰ ਪਿੱਛਾ ਕਰਕੇ ਰੋਕੀ।

ਪੁਲਿਸ ਟੀਮ ਨੇ ਕਾਰ ਵਿਚੋਂ ਦੋ ਨਾਈਲੋਨ ਬੈਗ ਬਰਾਮਦ ਕੀਤੇ ਜਿਹਨਾਂ ਵਿੱਚ ਵੱਖ-ਵੱਖ ਦੇਸ਼ਾਂ ਅਤੇ ਬੋਰ ਵਾਲੀਆਂ 48 ਵਿਦੇਸ਼ੀ ਪਿਸਤੌਲਾਂ ਸਮੇਤ ਮੈਗਜੀਨ ਅਤੇ ਕਾਰਤੂਸ ਸਨ। ਇਸ ਵਿਚ 19 ਪਿਸਟਲ 9 ਐਮ.ਐਮ. (ਜ਼ਿਗਾਨਾ-ਤੁਰਕੀ ਵਿਚ ਬਣਿਆਂ) ਸਮੇਤ 37 ਮੈਗਜ਼ੀਨ ਅਤੇ 45 ਕਾਰਤੂਸ; 9 ਪਿਸਟਲ .30 ਬੋਰ (ਚੀਨ ਵਿਚ ਬਣੇ) ਸਮੇਤ 22 ਮੈਗਜ਼ੀਨ; 19 ਪਿਸਟਲ .30 ਬੋਰ (ਸਟਾਰ ਮਾਰਕ) ਸਮੇਤ 38 ਮੈਗਜੀਨਾਂ ਤੇ 148 ਕਾਰਤੂਸ ਅਤੇ 1 ਪਿਸਟਲ 9 ਐਮ.ਐਮ. (ਬਰੇਟਾ-ਇਟਾਲੀਅਨ) ਸਮੇਤ 2 ਮੈਗਜ਼ੀਨਾਂ ਸ਼ਾਮਲ ਸਨ।

ਹਥਿਆਰਾਂ ਦੀ ਤਸਕਰੀ ਦੇ ਸਬੰਧਾਂ ਬਾਰੇ ਵੇਰਵੇ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਜਗਜੀਤ ਨੂੰ ਇੱਕ ਪੁਰਾਣੇ ਗੈਂਗਸਟਰ ਅਪਰਾਧੀ ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ ਨੇ ਹਥਿਆਰਾਂ ਦੀ ਇਹ ਖੇਪ ਇਕੱਠੀ ਕਰਨ ਲਈ ਨਿਰਦੇਸ਼ ਦਿੱਤਾ ਸੀ। ਦਰਮਨਜੋਤ, ਜੋ ਕਿ ਹੁਣ ਯੂ.ਐਸ.ਏ. ਵਿੱਚ ਰਹਿ ਰਿਹਾ ਹੈ, ਜਗਜੀਤ ਸਿੰਘ ਦੇ ਸੰਪਰਕ ਵਿੱਚ ਸੀ। ਜ਼ਿਕਰਯੋਗ ਹੈ ਕਿ ਦੁਬਈ ਵਿੱਚ 2017 ਤੋਂ ਦਸੰਬਰ 2020 ਤੱਕ ਆਪਣੀ ਰਿਹਾਇਸ਼ ਦੌਰਾਨ, ਜਗਜੀਤ ਦਰਮਨਜੋਤ ਕਾਹਲੋਂ ਦੇ ਸੰਪਰਕ ਵਿੱਚ ਸੀ ਜਿਸਨੇ ਉਸਨੂੰ ਆਪਣੇ ਇਸ ਕੰਮ ਲਈ ਪ੍ਰੇਰਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਤਸਕਰੀ ਰੈਕੇਟ ਦੇ ਮਾਸਟਰ ਮਾਈਂਡ ਦਰਮਨਜੋਤ ਨੇ ਜਗਜੀਤ ਨੂੰ ਹਥਿਆਰਾਂ ਦੀ ਖੇਪ ਇਕੱਠੀ ਕਰਨ ਅਤੇ ਲੁਕਾਉਣ ਅਤੇ ਪਿਸਤੌਲਾਂ ਦੀ ਸਪੁਰਦਗੀ ਲਈ ਅਗਲੇਰੇ ਨਿਰਦੇਸ਼ਾਂ ਦਾ ਇੰਤਜ਼ਾਰ ਕਰਨ ਲਈ ਕਿਹਾ ਸੀ। ਉਹਨਾਂ ਅੱਗੇ ਦੱਸਿਆ ਕਿ ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ, ਜੋ ਪੰਜਾਬ ਵਿੱਚ ਇੱਕ ਭਗੌੜਾ ਘੋਸ਼ਿਤ ਕੀਤਾ ਗਿਆ ਹੈ, ਦੇ ਖੁੱਲੇ ਵਾਰੰਟ ਜਾਰੀ ਕੀਤੇ ਗਏ ਹਨ।

ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ, ਜੋ ਕਿ ਅਸਲ ਵਿੱਚ ਪਿੰਡ ਤਲਵੰਡੀ ਖੁੰਮਣ, ਥਾਣਾ ਕਥੂਨੰਗਲ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਗ੍ਰਿਫਤਾਰੀ ਤੋਂ ਬਚਣ ਲਈ ਸਾਲ 2017 ਵਿੱਚ ਯੂਐਸਏ ਫਰਾਰ ਤੋਂ ਪਹਿਲਾਂ ਪੰਜਾਬ ਵਿਚ ਹੋਈਆਂ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ। ਉਸਨੇ ਬਦਨਾਮ ਗੈਂਗਸਟਰ ਹਰਵਿੰਦਰ ਸਿੰਘ ਉਰਫ ਮੰਨੂ ਨੂੰ 2017 ਵਿੱਚ ਪੁਲਿਸ ਹਿਰਾਸਤ ਚੋਂ ਫਰਾਰ ਹੋਣ ਵਿੱਚ ਵੀ ਸਹਾਇਤਾ ਕੀਤੀ ਸੀ। ਦੱਸਣਯੋਗ ਹੈ ਕਿ ਉਸਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੁਲਿਸ ਐਸਕਾਰਟ ਪਾਰਟੀ ‘ਤੇ ਹਮਲਾ ਕਰ ਦਿੱਤਾ ਅਤੇ ਹਰਵਿੰਦਰ ਸਿੰਘ ਉਰਫ ਮੰਨੂ ਨੂੰ ਭਜਾਉਣ ਵਿੱਚ ਕਾਮਯਾਬ ਹੋ ਗਿਆ ਸੀ। ਇਸ ਸਬੰਧੀ 12.06.2017 ਨੂੰ ਥਾਣਾ ਸਿਵਲ ਲਾਈਨ ਬਟਾਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਦਰਮਨਜੋਤ ਨੂੰ ਜਨਵਰੀ, 2020 ਵਿੱਚ ਜੇ.ਐਮ.ਆਈ.ਸੀ. ਬਟਾਲਾ ਦੀ ਅਦਾਲਤ ਨੇ ਭਗੌੜਾ (ਪੀ.ਓ.) ਘੋਸ਼ਿਤ ਕੀਤਾ ਸੀ।

ਸਾਲ 2020 ਵਿਚ, ਅਮਰੀਕਾ ਵਿਚ ਆਪਣੀ ਰਿਹਾਇਸ਼ ਦੌਰਾਨ, ਦਰਮਨਜੋਤ ਸਿੰਘ ਨੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਗੈਰ ਕਾਨੂੰਨੀ ਹਥਿਆਰ ਖਰੀਦਣ ਲਈ ਪੰਜਾਬ ਵਿੱਚ ਇਕ ਅਪਰਾਧਿਕ ਸਮੂਹ ਨੂੰ 2 ਲੱਖ ਰੁਪਏ ਦੀ ਰਾਸ਼ੀ ਭੇਜੀ ਸੀ। ਉਸਦੇ ਅਪਰਾਧਕ ਸਮੂਹ ਦੇ 10 ਮੈਂਬਰਾਂ ਨੂੰ ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਹਨਾਂ ਪਾਸੋਂ 07 ਪਿਸਟਲ .32 ਬੋਰ ਬਰਾਮਦ ਕੀਤੇ ਗਏ ਸਨ। ਇਸ ਕੇਸ ਵਿੱਚ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲੋਂ 10.11.2020 ਨੂੰ ਐਫਆਈਆਰ ਦਰਜ ਕੀਤੀ ਗਈ ਸੀ।

ਡੀਜੀਪੀ ਨੇ ਦੱਸਿਆ ਕਿ ਪਿਛਲੀ ਰਾਤ ਨੂੰ ਕੀਤੀ ਇਸ ਬਰਾਮਦਗੀ ਸਬੰਧੀ ਇਕ ਐਫਆਈਆਰ ਮਿਤੀ 10.5.2021 ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ) ਦੀ ਧਾਰਾ 13, 17, 18, 18-ਬੀ, 20, ਆਈਪੀਸੀ ਦੀ ਧਾਰਾ 120, 120-ਬੀ ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਐਸ.ਐਸ.ਓ.ਸੀ., ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਰੈਕਟ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ, ਜਿਸ ਨੇ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਸੂਬੇ ਦੇ ਹਾਲਾਤ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਾਕਿ ਸਪਾਂਸਰਡ ਅੱਤਵਾਦੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਖ਼ਿਲਾਫ਼ ਸਖ਼ਤ ਮੁਹਿੰਮ ਵਿੱਢੀ ਹੈ, ਨੇ ਪਿਛਲੇ 4 ਸਾਲਾਂ ਦੌਰਾਨ 44 ਅੱਤਵਾਦੀ ਮੈਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ 283 ਅੱਤਵਾਦੀ / ਅਪਰਾਧੀ ਗ੍ਰਿਫਤਾਰ ਕੀਤੇ ਗਏ ਹਨ ਅਤੇ 21 ਰਾਈਫਲਜ਼, 163 ਰਿਵਾਲਵਰ / ਪਿਸਟਲ, 38 ਗ੍ਰੇਨੇਡ, 10 ਡਰੋਨ, 5 ਸੈਟੇਲਾਈਟ ਫੋਨ, 2 ਵਾਕੀ-ਟਾਕੀ ਸੈੱਟ ਅਤੇ ਆਰ.ਡੀ.ਐਕਸ. ਜ਼ਬਤ ਕੀਤੇ ਗਏ ਹਨ।

Post Views: 85
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: carona cerfew updatesCase Status : Search by FIR number Latest NewsCRIME just now patiala newsCRIME NEWS : Patiala crimecrime news in patialaInspector Rahul Kaushal Incharge CIA staff Patialajaswinder singh tiwana dsp ghanaurLatest News and Updates on Patialalive updates CRIME IN patialapatiala crime newspatiala live viral video newsPATIALA local latest CRIMINAL newsPatiala policePatiala Police Police Official WebsitePATIALA POLICE SOLVED Blind murder casePatiala Police Solves Blind Murder MysteryPATIALA Police Station LISTPatiala politicsPolice Department | District Patialapunjab police patiala districtpunjab police patiala firPUNJAB POLICE SEIZE HUGE CACHE OF FOREIGN-MADE PISTOLSPunjabi khabranpunjabi latest newsRaftaarnewssenior superintendent of police patialaVarun Sharma SP PatialaVIKRAM JEET DUGGAL IPS ssp PATIALAVIKRAMJIT SINGH DUGGAL IPS ssp patiala
Previous Post

Лучшие Сервисы Для Арбитража

Next Post

Avoid Russian Seeing and Investment Frauds

Next Post

Avoid Russian Seeing and Investment Frauds

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In