No Result
View All Result
Tuesday, June 2, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਪੁਲਿਸ ਦੀ ਏਜੀਟੀਐਫ ਵਲੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਕਾਰਕੁਨ ਗ੍ਰਿਫਤਾਰ ;  4 ਪਿਸਤੌਲ ਬਰਾਮਦ

admin by admin
in BREAKING, COVER STORY, PUNJAB
0
ਪੰਜਾਬ ਪੁਲਿਸ ਦੀ ਏਜੀਟੀਐਫ ਵਲੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਕਾਰਕੁਨ ਗ੍ਰਿਫਤਾਰ ;  4 ਪਿਸਤੌਲ ਬਰਾਮਦ
0
SHARES
0
VIEWS
Share on FacebookShare on Twitter
 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
–  ਗ੍ਰਿਫਤਾਰ ਕੀਤਾ ਮੁਲਜ਼ਮ  ਵਿਦੇਸ਼-ਅਧਾਰਤ ਹੈਂਡਲਰਾਂ ਦੇ ਇਸ਼ਾਰੇ ਤੇ ਸਨਸਨੀਖੇਜ਼ ਅਪਰਾਧਾਂ  ਨੂੰ ਅੰਜਾਮ ਦੇਣ  ਲਈ ਬਣਾ ਰਹੇ ਸਨ ਯੋਜਨਾ : ਡੀਜੀਪੀ ਗੌਰਵ ਯਾਦਵ 
 –  ਦੋਸ਼ੀ  ਸਚਿਨ ਬੱਚੀ ਦਾ ਹੈ ਆਪਰਾਧਿਕ ਪਿਛੋਕੜ, ਪੰਜਾਬ ਪੁਲਿਸ ਨੂੰ ਸੀ ਲੋੜੀਂਦਾ: ਏ.ਆਈ.ਜੀ. ਸੰਦੀਪ ਗੋਇਲ
 ਚੰਡੀਗੜ੍ਹ, 18 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ  ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਕਾਰਵਾਈ  ਕਰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਤੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ  ਗੈਂਗ ਦੇ ਕਾਰਕੁਨ ਨੂੰ ਗਿਰਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿਚ ਵੱਡੀ ਸਫਲਤਾ ਦਰਜ ਕੀਤੀ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਹਿਸਾਰ ਦੇ ਮਾਂਗਲੀ ਵਾਸੀ ਸਚਿਨ ਉਰਫ਼ ਬੱਚੀ ਵਜੋਂ ਹੋਈ ਹੈ।  ਪੁਲਿਸ ਟੀਮ ਨੇ ਉਸ ਦੇ ਕਬਜ਼ੇ ’ਚੋਂ 4 ਪਿਸਤੌਲ ਤੇ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
 ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ  ਸੂਚਨਾਵਾਂ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਲਾਂਡਰਾਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਗੇਟ ਨੇੜਿਓਂ ਸਚਿਨ ਬਚੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਮੁਲਜ਼ਮ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਹਾਇਤਾ ਅਤੇ ਛੁਪਣਗਾਹਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਅਤੇ ਗਰੋਹ ਦੇ ਹੋਰ ਮੈਂਬਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਸਨਸਨੀਖੇਜ਼ ਅਪਰਾਧਾਂ ਨੂੂੰ ਅੰਜਾਮ ਦੇਣ ਲਈ ਸਾਜ਼ਿਸ਼ ਰਚ ਰਹੇ ਸਨ।
ਹੋਰ  ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਸਚਿਨ ਬਚੀ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮੋਡਿਊਲ ਨਾਲ ਸਬੰਧਤ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।
ਇਸ ਸਬੰਧੀ ਥਾਣਾ ਸਟੇਟ ਕ੍ਰਾਈਮ ਮੁਹਾਲੀ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 13 ਮਿਤੀ 17/10/23 ਦਰਜ  ਕੀਤੀ ਗਈ ਹੈ।
Post Views: 55
Previous Post

ਪੀ.ਸੀ.ਆਈ. ਦੀ ਟੀਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ‘ਤੇ, ਪੰਜਾਬ ਨੇ  ਦਿੱਤਾ ਪੂਰਨ ਤੇ ਨਿਰਪੱਖ  ਸਹਿਯੋਗ ਦਾ ਭਰੋਸਾ 

Next Post

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਜੁੜੀ ਭਾਰੀ ਭੀੜ

Next Post
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਜੁੜੀ ਭਾਰੀ ਭੀੜ

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਜੁੜੀ ਭਾਰੀ ਭੀੜ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800