No Result
View All Result
Friday, May 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home Bookkeeping

ਕੁੱਤੇ ਦੀ ਜਾਨ ਬਚਾਉਣ ਲਈ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਸਨਮਾਨ

admin by admin
in Bookkeeping, CHANDIGARH, COVER STORY
0
ਕੁੱਤੇ ਦੀ ਜਾਨ ਬਚਾਉਣ ਲਈ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਸਨਮਾਨ
0
SHARES
0
VIEWS
Share on FacebookShare on Twitter

ਪਲਵਿੰਦਰ ਸਿੰਘ ਨੇ ਕਾਰ ਦੇ ਬੰਪਰ ਦੇ ਫੌਗ ਲੈਂਪ ਹੋਲ ਵਿੱਚ ਫਸੇ ਆਵਾਰਾ ਕੁੱਤੇ ਨੂੰ ਬਚਾਇਆ

– ਏ.ਡੀ.ਜੀ.ਪੀ. ਏ.ਐਸ. ਰਾਏ ਨੇ ਹੈੱਡ ਕਾਂਸਟੇਬਲ ਨੂੰ ਦਿੱਤਾ ਪ੍ਰਸ਼ੰਸਾ ਪੱਤਰ

ਚੰਡੀਗੜ੍ਹ, 4 ਜੁਲਾਈ(ਪ੍ਰੈਸ ਕਿ ਤਾਕਤ ਬਿਊਰੋ)

ਪੰਜਾਬ ਪੁਲਿਸ ਦੇ ਇੱਕ ਸਿਪਾਹੀ ਵੱਲੋਂ ਦਿਖਾਈ ਗਈ ਸੰਵੇਦਨਸ਼ੀਲਤਾ ਤੋਂ ਪ੍ਰਭਾਵਿਤ ਹੋ ਕੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ ਸੋਮਵਾਰ ਨੂੰ ਹੈੱਡ ਕਾਂਸਟੇਬਲ (ਐਚ.ਸੀ.) ਪਲਵਿੰਦਰ ਸਿੰਘ ਨੂੰ ਗਲੀ ਦੇ ਕੁੱਤੇ, ਜਿਸਦਾ ਸਿਰ ਕਾਰ ਦੇ ਬੰਪਰ ਦੇ ਫੌਗ-ਲੈਂਪ ਹੋਲ ਵਿੱਚ ਫਸਿਆ ਗਿਆ ਸੀ, ਦੀ ਜਾਨ ਬਚਾਉਣ ਲਈ ਸਨਮਾਨਿਤ ਕੀਤਾ। ਹੈੱਡ ਕਾਂਸਟੇਬਲ ਪਲਵਿੰਦਰ ਸਿੰਘ ਇਸ ਸਮੇਂ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਮੋਹਕਮਪੁਰਾ ਵਿਖੇ ਤਾਇਨਾਤ ਹੈ।

ਦੱਸਣਯੋਗ ਹੈ ਕਿ ਇੱਕ ਵਾਇਰਲ ਵੀਡੀਓ ਵਿੱਚ, ਐਚ.ਸੀ. ਪਲਵਿੰਦਰ ਨੂੰ ਇੱਕ ਆਵਾਰਾ ਕੁੱਤੇ ਦਾ ਸਿਰ ਕਾਰ ਦੇ ਬੰਪਰ ਦੇ ਫਾਗ-ਲੈਂਪ ਹੋਲ ਵਿੱਚੋਂ ਕੱਢਣ ਅਤੇ ਉਸਦੀ ਜਾਨ ਬਚਾਉਂਦੇ ਹੋਏ ਦੇਖਿਆ ਗਿਆ ਸੀ।

ਏ.ਡੀ.ਜੀ.ਪੀ ਅਮਰਦੀਪ ਸਿੰਘ ਰਾਏ ਨੇ ਐਚ.ਸੀ. ਪਲਵਿੰਦਰ ਸਿੰਘ ਨੂੰ ਪ੍ਰਸ਼ੰਸਾ ਪੱਤਰ (ਕਲਾਸ-1) ਸੌਂਪਦੇ ਹੋਏ ਕਿਹਾ ਕਿ ਉਨ੍ਹਾਂ ਦਾ ਹਮਦਰਦੀ ਭਰਿਆ ਕੰਮ ਬਿਨਾਂ ਸ਼ੱਕ ਹੋਰਾਂ ਨੂੰ ਵੀ ਮੁਸੀਬਤ ’ਚ ਫਸੇ ਕਿਸੇ ਜਾਨਵਰ ਦੀ ਮਦਦ ਕਰਨ ਲਈ ਪ੍ਰੇਰਿਤ ਕਰੇਗਾ।

ਐਚ.ਸੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ 6 ਵਜੇ ਘਰੋਂ ਜਾ ਰਿਹਾ ਸੀ ਤਾਂ ਉਸ ਦੇ ਦੋਸਤ ਨੇ ਉਸ ਨੂੰ ਕੁੱਤੇ ਦੀ ਗਰਦਨ ਕਾਰ ਦੇ ਬੰਪਰ ਵਿੱਚ ਫਸਣ ਬਾਰੇ ਦੱਸਿਆ। ਉਸਨੇ ਦੱਸਿਆ , ‘‘ ਮੈਂ ਤੁਰੰਤ ਕੁੱਤੇ ਦੀ ਮਦਦ ਕਰਨ ਲਈ ਗਿਆ, ਜੋ ਦਰਦ ਨਾਲ ਕੁਰਲਾ ਰਿਹਾ ਸੀ ਅਤੇ ਮੈਂ ਸਹਿਜੇ-ਸਹਿਜੇ ਉਸਦੀ ਗਰਦਨ ਨੂੰ ਬਾਹਰ ਕੱਢਿਆ। ਕੁੱਤੇ ਦੀ ਗਰਦਨ ’ਤੇ ਮਾਮੂਲੀ ਸੱਟਾਂ ਲੱਗੀਆਂ ਹਨ।

ਪਲਵਿੰਦਰ ਸਿੰਘ ਨੇ ਏ.ਡੀ.ਜੀ.ਪੀ ਟ੍ਰੈਫਿਕ ਦਾ ਉਨ੍ਹਾਂ ਦੇ ਕੰਮ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ ਅਤੇ ਇਹ ਯਕੀਨੀ ਬਣਾਇਆ ਕਿ ਉਹ ਭਵਿੱਖ ਵਿੱਚ ਵੀ ਨੇਕ ਕੰਮਾਂ ਲਈ ਕੰਮ ਕਰਦੇ ਰਹਿਣਗੇ।

Post Views: 92
Tags: #punjab #head #constable #honoured #for #police’s #saving #dog #chandigarh #portrait #humbled #india
Previous Post

ਅਗਾਮੀ ਮੁਲਾਂਕਣ ਮੀਟਿੰਗ 10 ਜੁਲਾਈ ਨੂੰ ਫਲਾਈਓਵਰ ‘ਤੇ ਹੋਵੇਗੀ: ਹਰਜੋਤ ਸਿੰਘ ਬੈਂਸ

Next Post

ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ

Next Post
ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ

ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800