No Result
View All Result
Saturday, May 24, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਸੈਂਟਰ ਦੇ ਕੰਮਕਾਜ ਦੀ ਸਮੀਖਿਆ

admin by admin
in BREAKING, COVER STORY, Education, PUNJAB
0
ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਸੈਂਟਰ ਦੇ ਕੰਮਕਾਜ ਦੀ ਸਮੀਖਿਆ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
• ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਨੂੰ ਸੈਂਟਰ ਦੀ ਕਾਰਗੁਜ਼ਾਰੀ ਦਿਖਾਉਣ ਵਾਸਤੇ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਨੂੰ ਕੀਤਾ ਗਿਆ ਸ਼ਾਮਲ
• ਸੈਂਟਰ ਆਫ ਐਕਸੀਲੈਂਸ ਵਿੱਚ ਪਹਿਲਾਂ ਹੀ 140 ਵਿਦਿਆਰਥੀ ਲੈ ਰਹੇ ਹਨ ਸਿਖਲਾਈ, ਦੋ ਮਹੀਨੇ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ  ਕੀਤਾ ਗਿਆ ਸੀ ਉਦਘਾਟਨ
• ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਦੇ ਯੋਗ ਬਣਾਉਣ ਲਈ ਵਚਨਬੱਧ
ਚੰਡੀਗੜ੍ਹ, 20 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ ‘ਸੈਂਟਰ ਆਫ਼ ਐਕਸੀਲੈਂਸ’ (ਸੀ.ਓ.ਈ.) ਦਾ ਉਦਘਾਟਨ ਕੀਤੇ ਜਾਣ ਦੇ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 140 ਦੇ ਕਰੀਬ ਉਮੀਦਵਾਰ, ਜਿਨ੍ਹਾਂ ਵਿੱਚ 32 ਲੜਕੀਆਂ ਵੀ ਸ਼ਾਮਲ ਹਨ,  ਇਸ ਕੇਂਦਰ ਵਿੱਚ ਵੱਖ-ਵੱਖ ਨੌਕਰੀਆਂ (ਜੌਬ ਰੋਲਜ਼) ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ।
ਵਿਸ਼ਵ ਬੈਂਕ ਦੇ ਪ੍ਰਧਾਨ ਸ੍ਰੀ ਅਜੈ ਬੰਗਾ ਨੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ (ਐਮ.ਐਸ.ਡੀ.ਈ) ਦੇ ਅਧਿਕਾਰੀਆਂ ਨਾਲ ਅੱਜ ਇੱਥੇ ਇਸ ਸੈਂਟਰ ਦੇ ਕੰਮਕਾਜ ਸਬੰਧੀ ਸਮੀਖਿਆ ਕੀਤੀ। ਦੱਸਣਯੋਗ ਹੈ ਕਿ ਵਿਸ਼ਵ ਬੈਂਕ ਦੇ ਪ੍ਰਧਾਨ ਅੱਗੇ ਸੈਂਟਰ ਆਫ ਐਕਸੀਲੈਂਸ ਦੀ ਕਾਰਗੁਜ਼ਾਰੀ ਨੂੰ ਦਰਸਾਉਣ ਲਈ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਦਾ ਨਾਮ ਵੀ ਸ਼ਾਮਲ ਸੀ। ਚੁਣੇ ਗਏ ਬਾਕੀ ਤਿੰਨ ਸੂਬਿਆਂ ਵਿੱਚ ਕਰਨਾਟਕ, ਉੜੀਸਾ ਅਤੇ ਮਹਾਰਾਸ਼ਟਰ ਸ਼ਾਮਲ ਹਨ।
ਸੈਂਟਰ ਆਫ਼ ਐਕਸੀਲੈਂਸ ਪੰਜਾਬ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵਿਸ਼ਵ ਬੈਂਕ ਦੁਆਰਾ ਫੰਡਿਡ ‘ਸੰਕਲਪ’ ਸਕੀਮ ਤਹਿਤ ਸਥਾਪਿਤ ਕੀਤਾ ਗਿਆ ਸੀ। ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ 9 ਫਰਵਰੀ, 2023 ਨੂੰ ਫਗਵਾੜਾ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਲਈ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਨਾਲ ਇੱਕ ਸਮਝੌਤਾ ਕੀਤਾ ਸੀ ਅਤੇ ਇਸ ਕੇਂਦਰ ਦਾ ਉਦਘਾਟਨ 26 ਮਈ ਨੂੰ ਕੀਤਾ ਗਿਆ ਸੀ।
ਮੀਟਿੰਗ ਦੌਰਾਨ ਸ੍ਰੀ ਅਜੈ ਬੰਗਾ ਨੇ ਸੈਂਟਰ ਆਫ਼ ਐਕਸੀਲੈਂਸ ਵਿਖੇ ਸਿਖਲਾਈ ਲੈ ਰਹੀਆਂ ਮਹਿਲਾ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ।
ਇਸ ਸੈਂਟਰ ਦੀ ਸਥਾਪਨਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਯੋਗ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਸੀ.ਓ.ਈ. ਸਫਲਤਾਪੂਰਵਕ ਕਾਰਜਸ਼ੀਲ ਹੈ, ਜਿਸ ਵਿੱਚ 32 ਲੜਕੀਆਂ ਸਮੇਤ ਕੁੱਲ 140 ਉਮੀਦਵਾਰ ਹਨ। ਇਹ ਉਮੀਦਵਾਰ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਅਸੈਂਬਲੀ ਸਮੇਤ ਹੋਰਨਾਂ ਨੌਕਰੀਆਂ ਲਈ ਸਿਖਲਾਈ ਲੈ ਰਹੇ ਹਨ। ਸੈਂਟਰ ਆਫ਼ ਐਕਸੀਲੈਂਸ ਵਿੱਚ ਕੁੱਲ 2000 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ।
ਸੈਂਟਰ ਆਫ਼ ਐਕਸੀਲੈਂਸ ਮਹਿਲਾ ਸਸ਼ਕਤੀਕਰਨ ‘ਤੇ ਕੇਂਦ੍ਰਿਤ ਹੈ ਅਤੇ ਇਸਦਾ ਉਦੇਸ਼ ਗੈਰ-ਰਵਾਇਤੀ ਖੇਤਰਾਂ ਵਿੱਚ ਮਹਿਲਾ ਉਮੀਦਵਾਰਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ।
Post Views: 71
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ajay bangaajay banga indiaajay banga interviewajay banga mastercardajay banga newsajay banga updatesajay banga videoajay banga world bankajay banga world bank presidentajay s. bangaajay singh banga world bankbanksbloombergdavid malpassindia ajay bangaindian american ajay bangalisa abramowiczpresident ajay bangaus ajay bangawho is ajay bangaworld bank ajay bangaworld bank chief ajay bangaworld bank group
Previous Post

ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ

Next Post

ਘੱਗਰ ਦਾ ਪਾਣੀ ਸਰਦੂਲਗੜ੍ਹ ਸ਼ਹਿਰ ’ਚ ਦਾਖ਼ਲ

Next Post
ਘੱਗਰ ਦਾ ਪਾਣੀ ਸਰਦੂਲਗੜ੍ਹ ਸ਼ਹਿਰ ’ਚ ਦਾਖ਼ਲ

ਘੱਗਰ ਦਾ ਪਾਣੀ ਸਰਦੂਲਗੜ੍ਹ ਸ਼ਹਿਰ ’ਚ ਦਾਖ਼ਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In