10 DEC 2024 :
ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਉਹ ਅਹੁਦਾ ਸੰਭਾਲਣ ਤੋਂ ਬਾਅਦ ਅਮਰੀਕਾ ਵਿਚ ਕਾਨੂੰਨੀ ਤੌਰ ‘ਤੇ ਦਾਖਲ ਹੋਣ ਦੀ ਪ੍ਰਕਿਰਿਆ ਹੋਰ ਸੁਗਮ ਬਣਾਉਣਗੇ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ੀਆਂ ਲਈ ਇੱਕ ਆਸਾਨ ਪ੍ਰੀਖਿਆ ਪਾਸ ਕਰਨਾ ਲਾਜ਼ਮੀ ਹੋਵੇਗਾ, ਪਰ ਦੇਸ਼ ਨਾਲ ਪਿਆਰ ਅਤੇ ਬੁਨਿਆਦੀ ਜਾਣਕਾਰੀ ਹੋਣੀ ਚਾਹੀਦੀ ਹੈ। ਇਹ ਕਦਮ ਭਾਰਤੀਆਂ, ਖ਼ਾਸ ਕਰਕੇ ਪੰਜਾਬੀਆਂ ਲਈ ਖਾਸੀ ਮਦਦਗਾਰ ਹੋਵੇਗਾ।
ਟਰੰਪ ਨੇ ਜ਼ੋਰ ਦਿੱਤਾ ਕਿ ਸਾਰੇ ਗੈਰਕਾਨੂੰਨੀ ਪਰਵਾਸੀਆਂ ਨੂੰ ਅਮਰੀਕਾ ਤੋਂ ਡਿਪੋਰਟ ਕਰਨਾ ਹੋਵੇਗਾ। ਉਨ੍ਹਾਂ ਦਾ ਮੰਨਣਾ ਹੈ ਕਿ ਦੇਸ਼ ਦੇ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਜ਼ਰੂਰੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿਛਲੇ 10 ਸਾਲਾਂ ਤੋਂ ਕਾਨੂੰਨੀ ਤੌਰ ‘ਤੇ ਦਾਖਲ ਹੋਣ ਦੀ ਉਡੀਕ ਕਰ ਰਹੇ ਲੋਕਾਂ ਲਈ ਵੀਜ਼ਾ ਪ੍ਰਕਿਰਿਆ ਹੋਰ ਆਸਾਨ ਕੀਤੀ ਜਾਵੇਗੀ।
ਇਸ ਫੈਸਲੇ ਨਾਲ ਅਮਰੀਕਾ ਜਾਣ ਦੀ ਕਾਨੂੰਨੀ ਪ੍ਰਕਿਰਿਆ ਸੁਖਾਲੀ ਹੋਵੇਗੀ। ਪਰਵਾਸੀਆਂ ਨੂੰ ਅਮਰੀਕਾ ਦੇ ਇਤਿਹਾਸ, ਸੱਭਿਆਚਾਰ ਅਤੇ ‘ਸਟੈਚੂ ਆਫ਼ ਲਿਬਰਟੀ’ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ। ਟਰੰਪ ਨੇ ਕਿਹਾ ਕਿ ਇਹ ਕਦਮ ਨਵੇਂ ਪਰਵਾਸੀਆਂ ਨੂੰ ਜ਼ਿੰਮੇਵਾਰ ਅਤੇ ਦੇਸ਼-ਪ੍ਰੇਮੀ ਬਣਾਉਣ ਲਈ ਲਿਆ ਜਾ ਰਿਹਾ ਹੈ।
ਇਹ ਐਲਾਨ ਖ਼ਾਸ ਤੌਰ ‘ਤੇ ਭਾਰਤੀਆਂ ਲਈ, ਖ਼ਾਸ ਕਰਕੇ ਪੰਜਾਬੀਆਂ ਲਈ, ਇੱਕ ਵੱਡਾ ਮੌਕਾ ਸਾਬਤ ਹੋ ਸਕਦਾ ਹੈ।