ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 18 ਜਨਵਰੀ ਤੋਂ ਗੋਆ ਦੇ ਤਿੰਨ ਦਿਨਾਂ ਦੌਰੇ ‘ਤੇ ਹੋਣਗੇ। ਪਾਰਟੀ ਦੇ ਸੂਬਾ ਪ੍ਰਧਾਨ ਅਮਿਤ ਪਾਲੇਕਰ ਨੇ ਐਲਾਨ ਕੀਤਾ ਕਿ ਸ੍ਰੀ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਸੰਦੀਪ ਪਾਠਕ ਵੀ ਹੋਣਗੇ, ਜੋ 18 ਤੋਂ 20 ਜਨਵਰੀ ਤੱਕ ਬੀਚ ਰਿਜ਼ੋਰਟ ਵਿੱਚ ਰਹਿਣਗੇ। ‘ਆਪ’ ਦੇ ਸੀਨੀਅਰ ਆਗੂ ਗੋਆ ਦੇ ਪਾਰਟੀ ਵਿਧਾਇਕਾਂ ਅਤੇ ਸੂਬੇ ਦੇ ਹੋਰ ਹਿੱਸੇਦਾਰਾਂ ਨਾਲ ਵੀ ਮੁਲਾਕਾਤ ਕਰਨਗੇ। ਗੋਆ ਵਿਧਾਨ ਸਭਾ ‘ਚ ‘ਆਪ’ ਦੇ ਦੋ ਵਿਧਾਇਕ ਹਨ।

