No Result
View All Result
Monday, July 14, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਗਊਸ਼ਾਲਾ ਦਾ ਮੰਤਵ ਪੂਰੀ ਤਰਾਂ ਦਾਨ-ਪੰੁਨ ਵਾਲਾ ਨਾ ਕਿ ਵਪਾਰਕ: ਬਲਬੀਰ ਸਿੰਘ ਸਿੱਧੂ

admin by admin
in PUNJAB
0
File Photo
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ, 7 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਕੁਝ ਲੋਕਾਂ ਵੱਲੋਂ ਗਊਸ਼ਾਲਾ ਜਿਹੇੇ ਸਮਾਜਿਕ ਕਾਰਜਾਂ ਦਾ ਸਿਆਸੀਕਰਨ ਕਰਨ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਉਨਾਂ ’ਤੇ ਲਗਾਏ ਗਏ ਦੋਸਾਂ ਨੂੰ ਪੂਰੀ ਤਰਾਂ ਬੇਬੁਨਿਆਦ ਅਤੇ ਨਿੱਜੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਕਰਾਰ ਦਿੱਤਾ। ਉਨਾਂ ਕਿਹਾ ਕਿ ਕੋਈ ਮੁੱਦਾ ਨਾ ਮਿਲਣ ਕਰਕੇ ਮੋਹਾਲੀ ਦੇ ਲੋਕਾਂ ਨੂੰ ਉਨਾਂ ਖਿਲਾਫ਼ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਬਾਲ ਗੋਪਾਲ ਗਊਸ਼ਾਲਾ ਵੈਲਫੇਅਰ ਸੁਸਾਇਟੀ ਵਿਖੇ ਇੱਕ ਪ੍ਰੈਸ ਕਾਨਫਰੰਸ ਵਿੱਚ ਸ. ਸਿੱਧੂ ਨੇ ਕਿਹਾ ਕਿ ਇਹ ਜ਼ਮੀਨ ਪੂਰੀ ਤਰਾਂ ਛੱਡੀਆਂ ਗਈਆਂ ਗਊਆਂ ਦੀ ਸਾਂਭ-ਸੰਭਾਲ ਲਈ ਸਮਰਪਿਤ ਹੈ ਨਾ ਕਿ ਵਪਾਰਕ ਉਦੇਸਾਂ ਲਈ।ਉਨਾਂ ਚੁਟਕੀ ਲੈਂਦਿਆਂ ਕਿਹਾ “ਜੇ ਕੋਈ ਇਸ ਦਾ ਉਦੇਸ ਜਾਣਨਾ ਚਾਹੁੰਦਾ ਹੈ, ਤਾਂ ਉਹ ਇੱਥੇ ਚੱਲ ਰਹੀਆਂ ਵਪਾਰਕ ਗਤੀਵਿਧੀਆਂ ਨੂੰ ਦੇਖਣ ਲਈ ਸਾਈਟ ’ਤੇ ਜਾ ਸਕਦਾ ਹੈ।
ਸਿਆਸੀ ਵਿਰੋਧੀਆਂ ਦੇ ਦੋਸ਼ਾਂ ’ਤੇ ਸਵਾਲੀਆ ਨਿਸਾਨ ਲਗਾਉਂਦੇ ਹੋਏ, ਕੈਬਨਿਟ ਮੰਤਰੀ ਨੇ ਕਿਹਾ, “ਕੀ ਅਸੀਂ ਗਊਸਾਲਾ ਬਣਾ ਕੇ ਕੋਈ ਗਲਤੀ ਕੀਤੀ ਹੈ ਕਿਉਂਕਿ ਮੈਂ ਮੋਹਾਲੀ ਦੇ ਲੋਕਾਂ ਨਾਲ ਵਚਨਬੱਧਤਾ ਕੀਤੀ ਸੀ ਕਿ ਮੈਂ ਇਸ ਸਹਿਰ ਨੂੰ ਅਵਾਰਾ ਪਸੂਆਂ ਤੋਂ ਮੁਕਤ ਕਰਾਂਗਾ ਤਾਂ ਜੋ ਸੜਕੀ ਦੁਰਘਟਨਾਵਾਂ ਦੀ ਰੋਕਥਾਮ ਕਰਕੇ ਨਿਰਦੋਸ ਲੋਕਾਂ ਅਤੇ ਜਾਨਵਰਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।’’
ਪਿੰਡ ਬਲੌਂਗੀ ਦੀ ਗਊਸ਼ਾਲਾ ਦੇ ਸਾਰੇ ਟਰੱਸਟੀਆਂ ਅਤੇ ਪੰਚਾਇਤ ਦੀ ਹਾਜਰੀ ਵਿੱਚ, ਉਨਾਂ ਦੱਸਿਆ ਕਿ ਗਊਸ਼ਾਲਾ ਦੇ ਸਾਰੇ ਟਰੱਸਟੀ ਉੱਘੇ ਉਦਯੋਗਪਤੀ ਅਤੇ ਮੋਹਾਲੀ ਦੇ ਜਾਣੇ-ਮਾਣੇ ਲੋਕ ਹਨ ਜਿਨਾਂ ਦਾ ਮੁੱਖ ਉਦੇਸ ਛੱਡੀਆਂ ਗਈਆਂ ਗਊਆਂ ਦੀ ਭਲਾਈ ਅਤੇ ਉਨਾਂ ਨੂੰ ਆਸਰਾ ਦੇਣਾ ਹੈ।
ਇਸ ਅਤਿ-ਆਧੁਨਿਕ ਗਊਸ਼ਾਲਾ ਦੀ ਸਥਾਪਨਾ ਲਈ ਆਪਣੇ ਦਿ੍ਰੜ ਸੰਕਲਪ ਦਾ ਜ਼ਿਕਰ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਅਸੀਂ ਇੱਥੇ ਅਤਿ ਆਧੁਨਿਕ ਸੀਮਨ ਲੈਬਾਰਟਰੀ ਬਣਾਉਣ ਲਈ ਠੋਸ ਯਤਨ ਕਰ ਰਹੇ ਹਾਂ, ਜਿੱਥੇ ਭਰੂਣ ਟ੍ਰਾਂਸਪਲਾਂਟ ਲਈ ਖੋਜ ਕਾਰਜ ਸੁਰੂ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿਰਫ ਵੱਛੀਆਂ ਦਾ ਹੀ ਜਨਮ ਹੋ ਸਕੇ। ਉਨਾਂ ਕਿਹਾ ਕਿ ਇਹ ਜਮੀਨ ਬਿਨਾਂ ਵਰਤੋਂ ਦੇ ਪਈ ਸੀ ਅਤੇ ਲੋਕਾਂ ਵੱਲੋਂ ਇਸ ਉੱਤੇ ਕਬਜਾ ਕੀਤਾ ਜਾ ਰਿਹਾ ਸੀ ਪਰ ਹੁਣ ਪੰਚਾਇਤ ਲੀਜ਼ ਡੀਡਜ਼ ਤੋਂ ਆਮਦਨ ਪ੍ਰਾਪਤ ਕਰ ਰਹੀ ਹੈ।
ਇਸ ਦੌਰਾਨ ਬਾਲ ਗੋਪਾਲ ਗਊ ਬਸੇਰਾ ਵੈਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਸ. ਨਰੇਸ ਕਾਂਸਲ ਨੇ ਕਿਹਾ ਕਿ ਉਹ ਹੋਰ ਟਰੱਸਟੀਆਂ ਦੇ ਨਾਲ ਪਿਛਲੇ 4 ਸਾਲਾਂ ਤੋਂ ਇਲਾਕੇ ਦੀਆਂ ਅਵਾਰਾ ਅਤੇ ਛੱਡੀਆਂ ਗਈਆਂ ਗਾਵਾਂ ਨੂੰ ਬਿਹਤਰ ਸਹੂਲਤਾਂ ਅਤੇ ਸ਼ਰਨ ਮੁਹੱਈਆ ਕਰਵਾਉਣ ਲਈ ਅਣਥੱਕ ਮਿਹਨਤ ਕਰ ਰਹੇ ਸਨ। ਉਹ ਪਹਿਲਾਂ 2017-18 ਵਿੱਚ ਨਗਰ ਨਿਗਮ ਗਊਸ਼ਾਲਾ ਦਾ ਪ੍ਰਬੰਧ ਕਰ ਰਹੇ ਸਨ ਪਰ ਗਊਆਂ ਨੂੰ ਮੁਹੱਈਆ ਕਰਵਾਈ ਗਈ ਜਗਾ, ਸਹੂਲਤਾਂ ਅਤੇ ਖੁਰਾਕ ਦੀ ਘਾਟ ਕਾਰਨ ਬਹੁਤ ਦੁਖੀ ਸਨ।
ਸ੍ਰੀ ਕਾਂਸਲ ਨੇ ਕਿਹਾ ਕਿ ਮੋਹਾਲੀ ਵਾਸੀ ਲਗਾਤਾਰ ਖੁੱਲੀ ਜਗਾ ਅਤੇ ਆਧੁਨਿਕ ਸਹੂਲਤਾਂ ਵਾਲੀ ਗਊਸ਼ਾਲਾ ਦੀ ਮੰਗ ਉਠਾ ਰਹੇ ਹਨ ਅਤੇ ਉਨਾਂ ਨੇ ਜਮੀਨ ਲੀਜ ’ਤੇ ਲੈਣ ਵਿੱਚ ਸਹਾਇਤਾ ਕਰਨ ਲਈ ਸਿਹਤ ਮੰਤਰੀ ਨਾਲ ਸੰਪਰਕ ਕੀਤਾ ਅਤੇ ਉਨਾਂ ਨੂੰ ਇਸ ਸੁਫਨੇ ਨੂੰ ਹਕੀਕਤ ਵਿੱਚ ਬਦਲਣ ਲਈ ਸੁਸਾਇਟੀ ਦੀ ਅਗਵਾਈ ਕਰਨ ਦੀ ਬੇਨਤੀ ਵੀ ਕੀਤੀ।
ਸੁਸਾਇਟੀ ਦੇ ਟਰੱਸਟੀ ਸ੍ਰੀ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਗਊ ਸ਼ੈਂਡ ਬਣਾਉਣ ਲਈ ਹੁਣ ਤੱਕ 1 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ ਕੀਤਾ ਗਿਆ ਹੈ। ਇਹ ਪੈਸਾ ਟਰੱਸਟੀਆਂ ਦੁਆਰਾ ਦਾਨ ਕੀਤਾ ਗਿਆ ਹੈ ਜਾਂ ਲੋਕਾਂ ਤੋਂ ਸਵੈਇੱਛਤ ਦਾਨ ਦੁਆਰਾ ਇਕੱਤਰ ਕੀਤਾ ਗਿਆ ਹੈ। ਸੁਸਾਇਟੀ ਦਾ ਉਦੇਸ ਗਰੀਬਾਂ ਲਈ ਇੱਕ ਡਾਇਗਨੌਸਟਿਕ ਕਮ ਹੈਲਥ ਸੈਂਟਰ ਅਤੇ ਇੱਕ ਕਮਿਉਨਿਟੀ ਹਾਲ ਮੁਹੱਈਆ ਕਰਵਾਉਣਾ ਹੈ ਅਤੇ ਇਹ ਸਾਰੀਆਂ ਸਹੂਲਤਾਂ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ। ਇਸਦਾ ਕੁੱਲ ਬਜਟ 5 ਕਰੋੜ ਰੁਪਏ ਤੋਂ ਵੱਧ ਹੋਵੇਗਾ।
ਇਕ ਹੋਰ ਟਰੱਸਟੀ ਸ੍ਰੀ ਸੰਜੀਵ ਗਰਗ ਨੇ ਕਿਹਾ ਕਿ ਕੁਝ ਮਾੜੀ ਸੋਚ ਦੇ ਲੋਕਾਂ ਦੁਆਰਾ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਕੀਤੇ ਜਾਣ ਵਾਲੇ ਕੰਮਾਂ ਕਰਕੇ ਸੁਸਾਇਟੀ ਨੂੰ ਬਹੁਤ ਸਮੱਸਿਆ ਝੱਲਣੀ ਪੈਂਦੀ ਹੈ।
ਇਸ ਮੌਕੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਬਹਾਦਰ ਸਿੰਘ ਸਰਪੰਚ ਬਲੌਂਗੀ ਵੀ ਹਾਜ਼ਰ ਸਨ।

Post Views: 97
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Balbir Singh Sidhu Bal Gopal Gaushala Welfare SocietyGaushalaGeneral Secretary Of Bal Gopal Gau Baseralatest newslatest updates on punjabMunicipal Corporation Gaushalapress ki taquat newsPunjab HealthShelter for cowsThe Cabinet MinisterThe People Of MohaliThe Social Worktop 10 newsWelfare MinisterWelfare Society
Previous Post

ਡੀਜੀਪੀ ਦਿਨਕਰ ਗੁਪਤਾ ਵਲੋਂ ਬਰਨਾਲਾ ਵਿਖੇ ਸ਼ਹੀਦੀ ਸਮਾਰਕ ‘ਯਾਦਗਾਰ-ਏ-ਸ਼ਹਾਦਤ’ ਦਾ ਉਦਘਾਟਨ , ਪੰਜਾਬ ਪੁਲਿਸ ਦੇ 1800 ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Next Post

ਸੋਨੇ ਦਾ ਤਗਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ 6 ਕਰੋੜ ਰੁਪਏ ਤੇ ਕਲਾਸ 1 ਨੌਕਰੀ ਦੇਣ ਦਾ ਐਲਾਨ

Next Post
ਸੋਨੇ ਦਾ ਤਗਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ 6 ਕਰੋੜ ਰੁਪਏ ਤੇ ਕਲਾਸ 1 ਨੌਕਰੀ ਦੇਣ ਦਾ ਐਲਾਨ

ਸੋਨੇ ਦਾ ਤਗਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ 6 ਕਰੋੜ ਰੁਪਏ ਤੇ ਕਲਾਸ 1 ਨੌਕਰੀ ਦੇਣ ਦਾ ਐਲਾਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In