ਆਪਣੀ ਭਾਰਤ ਜੋੜੋ ਯਾਤਰਾ ਦੇ ਦੂਜੇ ਦਿਨ ਰਾਹੁਲ ਗਾਂਧੀ ਨੇ ਅੱਜ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਕਿਹਾ ਕਿ ਕਾਂਗਰਸ ਮਨੀਪੁਰ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਸੂਬੇ ਨੂੰ ਮੁੜ ਸ਼ਾਂਤਮਈ ਅਤੇ ਖੁਸ਼ਹਾਲ ਬਣਾਉਣਾ ਚਾਹੁੰਦੀ ਹੈ। ਸਫ਼ਰ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਗਈ ਵੋਲਵੋ ਬੱਸ ਅੱਜ ਸਵੇਰੇ ਸ਼ੁਰੂ ਹੋਈ ਅਤੇ ਰਾਹੁਲ ਗਾਂਧੀ ਨੇ ਦੂਰ-ਦੂਰ ਤੱਕ ਪੈਦਲ ਚੱਲ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਯਾਤਰਾ ਦੇ ਰੂਟ ਦੇ ਨਾਲ-ਨਾਲ ਔਰਤਾਂ ਅਤੇ ਬੱਚੇ ਰਾਹੁਲ ਦੇ ਸਵਾਗਤ ਲਈ ਖੜ੍ਹੇ ਸਨ ਅਤੇ ਕਈ ਇਲਾਕਿਆਂ ‘ਚ ਜਿੱਥੇ ਬੱਸ ਰੁਕੀ, ਉੱਥੇ ਲੋਕਾਂ ਨੇ ਨਾਅਰੇਬਾਜ਼ੀ ਵੀ ਕੀਤੀ। ਬੱਸ ਦੀ ਛੱਤ ਤੋਂ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ, “ਕਾਂਗਰਸ ਨੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਦੀ ਇਹ ਯਾਤਰਾ ਇਸ ਲਈ ਕੱਢੀ ਤਾਂ ਕਿ ਦੇਸ਼ ਦੇ ਲੋਕਾਂ ਨੂੰ ਇਕਜੁੱਟ ਕੀਤਾ ਜਾ ਸਕੇ। ਇਹ ਯਾਤਰਾ ਸਫਲ ਰਹੀ ਅਤੇ ਅਸੀਂ ਚਾਰ ਹਜ਼ਾਰ ਕਿਲੋਮੀਟਰ ਦੀ ਦੂਰੀ ਤੈਅ ਕੀਤੀ। ਹੁਣ ਅਸੀਂ ਪੂਰਬ ਤੋਂ ਪੱਛਮ ਦਾ ਇੱਕ ਹੋਰ ਸਫ਼ਰ ਤੈਅ ਕਰਨਾ ਹੈ।”