ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇੱਥੇ ਆਨੰਦ ਵਿਹਾਰ ਰੇਲਵੇ ਸਟੇਸ਼ਨ ‘ਤੇ ਪਹੁੰਚ ਕੇ ਕੁਲੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਸ੍ਰੀ ਗਾਂਧੀ ਨੇ ਕੁਲੀਆਂ ਦੀ ਲਾਲ ਕਮੀਜ਼ ਪਹਿਨੀ ਅਤੇ ਸਿਰ ‘ਤੇ ਸਾਮਾਨ ਚੁੱਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਕੁਲੀਆਂ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਪੁੱਛੀਆਂ।