No Result
View All Result
Wednesday, June 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ‘ਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ‘ਚ ਕਰਵਾਉਣ ਦੀ ਸੰਭਾਵਨਾ

admin by admin
in PUNJAB
0
ਪੰਜਾਬ ‘ਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ  ‘ਚ ਕਰਵਾਉਣ ਦੀ ਸੰਭਾਵਨਾ
0
SHARES
0
VIEWS
Share on FacebookShare on Twitter

ਚੰਡੀਗੜ•, 18 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ 126 ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫਤੇ ਕਰਵਾਉਣ ਦੀ ਸੰਭਾਵਨਾ ਬਾਰੇ ਚੋਣ ਕਮਿਸ਼ਨ ਨੂੰ ਸਿਫਾਰਸ਼ ਕਰਕੇ ਭੇਜੇਗੀ ਹਾਲਾਂਕਿ ਇਸ ਮਾਮਲੇ ਵਿੱਚ ਅੰਤਿਮ ਫੈਸਲਾ ਕੋਵਿਡ ਸਥਿਤੀ ਦੇ ਮੱਦੇਨਜ਼ਰ ਕੀਤਾ ਜਾਵੇਗਾ।
ਪੰਜਾਬ ਮਿਉਂਸਪਲ ਐਕਟ ਦੀਆਂ ਧਾਰਾਵਾਂ ਅਨੁਸਾਰ ਭਾਵੇਂ ਇਹ ਚੋਣਾਂ ਸਤਬੰਰ 2020 ਵਿੱਚ ਹੋਣੀਆਂ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀਆਂ ਨਾਲ ਕੀਤੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਇਹ ਮਹਿਸੂਸ ਕੀਤਾ ਗਿਆ ਕਿ ਇਸ ਬਾਰੇ ਅੰਤਿਮ ਫੈਸਲਾ ਅਗਲੇ ਕੁਝ ਹਫਤਿਆਂ ਵਿੱਚ ਕੋਵਿਡ ਦੀ ਸਥਿਤੀ ਨੂੰ ਦੇਖਣ ਤੋਂ ਬਾਅਦ ਹੀ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਸਤੰਬਰ ਮਹੀਨੇ ਇਸ ਮਹਾਂਮਾਰੀ ਦੇ ਸਿਖਰ ‘ਤੇ ਆਉਣ ਦੀ ਸੰਭਾਵਨਾ ਹੈ, ਇਸ ਲਈ ਨਗਰ ਨਿਗਮਾਂ ਤੇ ਮਿਉਸਪੈਲਟੀਆਂ ਦੇ ਚੋਣ ਅਮਲ ਬਾਰੇ ਚੋਣ ਕਮਿਸ਼ਨ ਕੋਲ ਸਿਫਾਰਸ਼ ਕਰਨ ਤੋਂ ਪਹਿਲਾਂ ਇਹ ਬਿਹਤਰ ਹੋਵੇਗਾ ਕਿ ਕੋਵਿਡ ਦੇ ਵਿਸਥਾਰ ਬਾਰੇ ਸਾਰੀ ਸਥਿਤੀ ਨੂੰ ਦੇਖਿਆ ਜਾਵੇ।
ਪੰਜਾਬ ਵਿੱਚ ਕੋਰੋਨਾ ਦੇ ਕੇਸਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਮੀਟਿੰਗ ਵਿੱਚ ਅਗਲੇ ਮਹੀਨੇ ਚੋਣਾਂ ਕਰਵਾਉਣ ਦੀ ਸੰਭਾਵਨਾ ਨੂੰ ਵੀ ਰੱਦ ਕਰ ਦਿੱਤਾ ਗਿਆ। ਮੀਟਿੰਗ ਵਿੱਚ ਇਹ ਵੀ ਵਿਚਾਰਿਆ ਗਿਆ ਕਿ ਝੋਨੇ ਦੀ ਫਸਲ ਦੀ ਖਰੀਦ ਅਤੇ ਤਿਉਹਾਰਾਂ ਦਾ ਮੌਸਮ ਮੱਧ ਅਕਤੂਬਰ ਵਿੱਚ ਸ਼ੁਰੂ ਹੋ ਜਾਵੇਗਾ ਜਿਸ ਲਈ ਇਸ ਸਮੇਂ ਦੌਰਾਨ ਚੋਣਾਂ ਕਰਵਾਉਣੀਆਂ ਸੰਭਵ ਨਹੀਂ ਹੋਣਗੀਆਂ। ਸਾਰੇ ਮੰਤਰੀਆਂ ਨੇ ਇਸ ਗੱਲ ਉਤੇ ਸਹਿਮਤੀ ਪ੍ਰਗਟਾਈ ਕਿ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੀਟਿੰਗ ਵਿੱਚ ਦੱਸਿਆ ਕਿ ਉਨ•ਾਂ ਦਾ ਵਿਭਾਗ ਵਾਰਡਬੰਦੀ ਨਾਲ ਸਬੰਧਤ ਸਾਰਾ ਕੰਮ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਵੇਗਾ। ਉਨ•ਾਂ ਕਿਹਾ ਕਿ ਵਿਭਾਗ ਚੋਣਾਂ ਨੂੰ ਸਮੇਂ ਸਿਰ ਕਰਵਾਉਣ ਲਈ ਪੂਰੀ ਤਰ•ਾਂ ਤਿਆਰ ਹੈ। ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਤਹਿਤ ਇਨ•ਾਂ ਚੋਣਾਂ ਵਿੱਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।

Post Views: 152
Previous Post

ਬਰਨਾਲਾ ਦੇ ਥਾਣਾ ਬੱਸ ਸਟੈਂਡ ਚੋਕੀ ਵਿੱਚ ਲੜਕੀ ਨੇ ਦਿੱਤਾ ਧਰਨਾ

Next Post

500 वर्षों बाद आई शुभ घड़ी : राम मंदिर के भूमि पूजन की तरीख तय

Next Post
500 वर्षों बाद आई शुभ घड़ी : राम मंदिर के भूमि पूजन की तरीख तय

500 वर्षों बाद आई शुभ घड़ी : राम मंदिर के भूमि पूजन की तरीख तय

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800