ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਧੁੰਦ ਅਤੇ ਧੂੰਏਂ ਨੇ ਰਾਸ਼ਟਰੀ ਰਾਜਧਾਨੀ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ ਅਤੇ ਤਾਪਮਾਨ 3.6 ਡਿਗਰੀ ਸੈਲਸੀਅਸ ਦੇ ਰਿਕਾਰਡ ਹੇਠਲੇ ਪੱਧਰ ‘ਤੇ ਆ ਗਿਆ ਹੈ। ਇਹ ਔਸਤ ਨਾਲੋਂ ਚਾਰ ਡਿਗਰੀ ਘੱਟ ਹੈ। ਭਾਰਤੀ ਰੇਲਵੇ ਮੁਤਾਬਕ ਧੁੰਦ ਅਤੇ ਧੂੰਏਂ ਕਾਰਨ 18 ਟਰੇਨਾਂ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ। ਧੁੰਦ ਦਾ ਅਸਰ ਹਵਾਈ ਆਵਾਜਾਈ ‘ਤੇ ਵੀ ਦੇਖਣ ਨੂੰ ਮਿਲਿਆ ਹੈ।

