No Result
View All Result
Wednesday, July 30, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

REPUBLIC DAY:ਗਣਤੰਤਰ ਦਿਵਸ ; ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਗਣਤੰਤਰ ਦਿਵਸ ; ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ -ਪੰਜਾਬ ਦੇ ਰਾਜਪਾਲ 26 ਜਨਵਰੀ ਨੂੰ ਪੋਲੋ ਗਰਾਊਂਡ 'ਚ ਲਹਿਰਾਉਣਗੇ ਤਿਰੰਗਾ -75ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ : ਸਾਕਸ਼ੀ ਸਾਹਨੀ -ਸੁਰੱਖਿਆ ਪੱਖੋਂ ਸਾਰੇ ਇੰਤਜ਼ਾਮ ਮੁਕੰਮਲ : ਐਸ.ਐਸ.ਪੀ

admin by admin
in BREAKING, COVER STORY, INDIA, POLITICS, PUNJAB
0
REPUBLIC DAY:ਗਣਤੰਤਰ ਦਿਵਸ ; ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 24 ਜਨਵਰੀ :
26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਐਸ.ਐਸ.ਪੀ. ਵਰੁਣ ਸ਼ਰਮਾ ਸਮੇਤ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਮਾਣਯੋਗ ਸ੍ਰੀ ਬਨਵਾਰੀ ਲਾਲ ਪੁਰੋਹਿਤ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ। ਉਪਰੰਤ ਪੰਜਾਬ ਦੇ ਰਾਜਪਾਲ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ 17 ਟੁਕੜੀਆਂ ਹਿੱਸਾ ਲੈਣਗੀਆਂ ਜਿਹਨਾਂ ਵਿਚੋਂ ਇਕ ਟੁਕੜੀ ਆਈ.ਟੀ.ਬੀ.ਪੀ., ਪੰਜ ਟੁਕੜੀਆਂ ਪੁਲਿਸ ਰਿਕਰੂਟਸ ਟਰੇਨਿੰਗ ਸੈਂਟਰ ਪੀ.ਏ.ਪੀ. ਜਲੰਧਰ ਦੀਆਂ, ਦੋ ਟੁਕੜੀਆਂ ਆਰ.ਟੀ.ਸੀ. ਪੀ.ਏ.ਪੀ. ਮਹਿਲਾ ਵਿੰਗ ਤੇ ਇਕ ਇਕ ਟੁਕੜੀ ਹੋਮ ਗਾਰਡਜ਼ (ਮਹਿਲਾ ਤੇ ਪੁਰਸ਼) ਦੀ ਹੈ। ਇਸ ਤੋਂ ਇਲਾਵਾ ਰਾਜਸਥਾਨ ਪੁਲਿਸ ਟੁਕੜੀ ਸਮੇਤ ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਗਰਲਜ਼ ਬਟਾਲੀਅਨ, ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਸਕਾਊਟਸ ਤੇ ਗਰਲਜ਼ ਗਾਈਡ, ਪਟਿਆਲਾ ਸਕੂਲ ਆਫ਼ ਬਲਾਈਡ ਦੇ ਬੱਚਿਆਂ ਦੀ ਟੁਕੜੀ ਤੋਂ ਇਲਾਵਾ ਪੰਜਾਬ ਆਰਮਡ ਪੁਲਿਸ ਜਲੰਧਰ ਦਾ ਪਾਈਪ ਬੈਂਡ, ਬਰਾਸ ਬੈਂਡ ਤੇ ਆਈ.ਆਰ.ਬੀ. ਬੈਂਡ ਸ਼ਾਮਲ ਹੋਣਗੇ। ਪਰੇਡ ਦੀ ਅਗਵਾਈ ਪਰੇਡ ਕਮਾਂਡਰ ਏ.ਸੀ.ਪੀ. ਵੈਭਵ ਚੌਧਰੀ ਅਤੇ ਸੈਕਿੰਡ ਪਰੇਡ ਕਮਾਂਡਰ ਸਤਵੀਰ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਸਰਕਾਰੀ ਮਾਡਲ ਸਕੂਲ ਫੀਲਖਾਨਾ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਵਿਦਿਆਰਥੀਆਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਵੱਖ ਵੱਖ ਖੇਡਾਂ ਦੀ ਪੇਸ਼ਕਾਰੀ ਵੀ ਕਰਵਾਈ ਜਾਵੇਗੀ।
ਇਸ ਸਮੇਤ ਮੋਟਰਸਾਈਕਲ ਦੇ ਕਰਤੱਵ ਹੋਣਗੇ। ਸਰਕਾਰੀ ਮਹਿੰਦਰਾ ਕਾਲਜ, ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਵਿਦਿਆਰਥੀ ਭੰਗੜਾ ਪੇਸ਼ ਕਰਨਗੇ ਅਤੇ ਸਰਕਾਰੀ ਕਾਲਜ ਲੜਕੀਆਂ, ਮਹਿੰਦਰਾ ਕਾਲਜ,  ਸਰਕਾਰੀ ਬਿਕਰਮ ਕਾਲਜ, ਸਿਵਲ ਲਾਈਨਜ਼, ਅਨਾਰਦਾਨਾ ਚੌਂਕ ਤੇ ਸਰਕਾਰੀ ਸਕੂਲ ਸਨੌਰੀ ਗੇਟ ਪਟਿਆਲਾ ਦੀਆਂ ਵਿਦਿਆਰਥਣਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨਗੇ ਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਰਾਸ਼ਟਰੀ ਗਾਨ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਸੇ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐਸ.ਪੀਜ਼ ਅਤੇ ਡੀ.ਐਸ.ਪੀਜ਼ ਸੁਰੱਖਿਆ ਪੱਖੋਂ ਨਿਗਰਾਨੀ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੁਚਾਰੂ ਢੰਗ ਨਾਲ ਟ੍ਰੈਫਿਕ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ।

Post Views: 158
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 26 january 2024 parade26 january speech 202426 january speech in english 202475th republic day 2024republic day 2024republic day 2024 paraderepublic day celebration 2024republic day celebrations 2024republic day parade 2024republic day parade rehearsal 2024republic day parade tickets 2024republic day rehearsal 2024republic day speech 2024republic day speech in english 2024speech on republic day 2024speech on republic day in english 2024
Previous Post

ਨਗਰ ਨਿਗਮ ਵੱਲੋਂ ਸ਼ਹਿਰ ‘ਚ ਕੂੜਾ ਇਕੱਠਾ ਕਰਨ ਨੂੰ ਸੁਧਾਰਨ ਤੇ ਜੀਰੋ ਗਾਰਬੇਜ਼ ਵੱਲ ਵੱਧਦੀ ਨਿਵੇਕਲੀ ਪਹਿਲਕਦਮੀ

Next Post

PUNAJBI NEWS:ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ- ਚੇਅਰਮੈਨ ਹਰਜੋਤ ਸਿੰਘ ਹਡਾਣਾ

Next Post
PUNAJBI NEWS:ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ- ਚੇਅਰਮੈਨ ਹਰਜੋਤ ਸਿੰਘ ਹਡਾਣਾ

PUNAJBI NEWS:ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ- ਚੇਅਰਮੈਨ ਹਰਜੋਤ ਸਿੰਘ ਹਡਾਣਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In