No Result
View All Result
Monday, May 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਪ੍ਰਵਾਸੀ ਮਜ਼ਦੂਰਾਂ ਦਾ ਹੁਸ਼ਿਆਰਪੁਰ ਪਹੁੰਚਣ `ਤੇ ਉਦਯੋਗ ਮੰਤਰੀ ਨੇ ਕੀਤਾ ਸਵਾਗਤ

admin by admin
in INDIA, PUNJAB
0
ਪ੍ਰਵਾਸੀ ਮਜ਼ਦੂਰਾਂ ਦਾ ਹੁਸ਼ਿਆਰਪੁਰ ਪਹੁੰਚਣ `ਤੇ ਉਦਯੋਗ ਮੰਤਰੀ ਨੇ ਕੀਤਾ ਸਵਾਗਤ
0
SHARES
0
VIEWS
Share on FacebookShare on Twitter

ਚੰਡੀਗੜ੍ਹ, 6 ਜੂਨ (ਸ਼ਿਵ ਨਾਰਾਇਣ ਜਾਂਗੜਾ): ਕੋਰੋਨਾ ਮਹਾਂਮਾਰੀ ਦੇ ਸ਼ੁਰੂਆਤੀ ਦਿਨਾਂ ਵਿੱਚ ਆਪਣੇ ਸੂਬੇ ਬਿਹਾਰ ਪਰਤ ਗਏ ਮਜ਼ਦੂਰ ਇਕ ਵਾਰ ਫ਼ਿਰ ਤੋਂ ਕੰਮ ਦੀ ਤਲਾਸ਼ ਅਤੇ ਬਿਹਤਰ ਜ਼ਿੰਦਗੀ ਦੀ ਉਮੀਦ ਨਾਲ ਪੰਜਾਬ ਵਾਪਸ ਆਉਣ ਲੱਗੇ ਹਨ। ਪ੍ਰਵਾਸੀ ਮਜ਼ਦੂਰਾਂ ਦਾ ਹੁਸ਼ਿਆਰਪੁਰ ਪਹੁੰਚਣ `ਤੇ ਉਦਯੋਗ ਮੰਤਰੀ ਅਰੋੜਾ ਨੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ।

ਸ੍ਰੀ ਅਰੋੜਾ ਨੇ ਕਿਹਾ ਕਿ ਪਰਵਾਸੀ ਕਾਮੇ ਸਾਡੀ ਆਰਥਿਕ ਸਥਿਰਤਾ ਦੇ ਮਜ਼ਬੂਤ ਥੰਮ੍ਹ ਹਨ ਜਿਨ੍ਹਾਂ ਨੇ ਹਮੇਸ਼ਾ ਪੰਜਾਬ ਦੀ ਤਰੱਕੀ ਲਈ ਯੋਗਦਾਨ ਪਾਇਆ ਹੈ ਜੋ ਕਿ ਉਨ੍ਹਾਂ ਦਾ ਆਪਣਾ ਰਾਜ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਗਈ ਅਤੇ ਜਦੋਂ ਮਜ਼ਦੂਰ ਕਾਮੇ ਆਪਣੇ ਜੱਦੀ ਪਿੰਡ/ਸੂਬੇ ਜਾਣਾ ਚਾਹੁੰਦੇ ਸਨ, ਤਾਂ ਸੂਬਾ ਸਰਕਾਰ ਵੱਲੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਭੋਜਨ/ਖਾਣ-ਪੀਣ ਵਿਵਸਥਾ ਵੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕਿ ਕੋਰੋਨਾ ਮਹਾਂਮਾਰੀ ਦਾ ਖਤਰਾ ਕੁੱਝ ਘਟਿਆ ਹੈ ਅਤੇ ਤਾਲਾਬੰਦੀ ਹਟਾਈ ਜਾ ਚੁੱਕੀ ਹੈ, ਤਾਂ ਮਜ਼ਦੂਰ ਕਾਮੇ ਇਕ ਵਾਰ ਫ਼ਿਰ ਤੋਂ ਕੰਮ ਦੀ ਤਲਾਸ਼ ਵਿੱਚ ਪੰਜਾਬ ਵਾਪਸ ਆਉਣ ਲੱਗੇ ਹਨ। ਉਨ੍ਹਾਂ ਮਜ਼ਦੂਰ ਕਾਮਿਆਂ ਦਾ ਪੰਜਾਬ ਪਹੁੰਚਣ `ਤੇ ਸਵਾਗਤ ਕਰਦਿਆਂ ਕਿਹਾ ਕਿ ਹੋਰ ਵੀ ਮਜ਼ਦੂਰ ਕਾਮੇ ਜੋ ਵਾਪਸ ਆਉਣਾ ਚਾਹੁੰਦੇ ਹਨ, ਉਨ੍ਹਾਂ ਦਾ ਵੀ ਸਵਾਗਤ ਕੀਤਾ ਜਾਵੇਗਾ ਅਤੇ ਇੱਥੇ ਲਿਆਉਣ ਦਾ ਪ੍ਰਬੰਧ ਅਤੇ ਕੰਮ ਦੀ ਵਿਵਸਥਾ ਵੀ ਕੀਤੀ ਜਾਵੇਗੀ।ਮੰਤਰੀ ਨੇ ਕਿਹਾ ਕਿ ਪਰਵਾਸੀ ਕਾਮਿਆਂ ਦੀ ਵਾਪਸੀ `ਤੇ ਅਸੀਂ ਉਨ੍ਹਾਂ ਦਾ ਢੁੱਕਵਾਂ ਡਾਕਟਰੀ ਚੈਕਅੱਪ ਯਕੀਨੀ ਬਣਾ ਰਹੇ ਹਾਂ।

ਉਦਯੋਗ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਲਈ ਚੰਗੀ ਖ਼ਬਰ ਹੈ ਕਿ ਮਜ਼ਦੂਰ ਕਾਮੇ ਪਰਤਣ ਲੱਗੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਦੇ ਕਲਿਆਣ ਲਈ ਵਚਨਬੱਧ ਹੈ ਅਤੇ ਇਨ੍ਹਾਂ ਨੂੰ ਇਥੇ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਿਹਾਰ ਤੋਂ ਆਏ ਇਨ੍ਹਾਂ ਮਜ਼ਦੂਰ ਕਾਮਿਆਂ ਦੀ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਜ਼ਦੂਰ ਕਾਮਿਆਂ ਨੂੰ ਇਸ ਗੱਲ ਲਈ ਜਾਗਰੂਕ ਕੀਤਾ ਗਿਆ ਹੈ ਕਿ ਕੰਮ ਕਰਦੇ ਸਮੇਂ ਸੋਸ਼ਲ ਡਿਸਟੈਂਸਿੰਗ ਦਾ ਪਾਲਣਾ ਕਰਨ ਅਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ।

ਸ੍ਰੀ ਅਰੋੜਾ ਨੇ ਮਜ਼ਦੂਰ ਕਾਮਿਆਂ ਨੂੰ ਵਿਸ਼ਵਾਸ਼ ਦੁਆਇਆ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਆਵੇ ਤਾਂ ਉਹ ਬੇਝਿਜਕ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਸੂਬੇ `ਚ ਲੇਬਰ ਤੋਂ ਬਿਨ੍ਹਾਂ ਬਹੁਤ ਸਾਰੇ ਕੰਮ ਪ੍ਰਭਾਵਿਤ ਹੋਏ ਹਨ ਅਤੇ ਉਦਯੋਗ ਜੋ ਕਿ ਲੇਬਰ `ਤੇ ਹੀ ਨਿਰਭਰ ਹੈ।ਉਨ੍ਹਾਂਲਦੱਸਿਆ ਕਿ ਪੰਜਾਬ ਸਰਕਾਰ ਮਜ਼ਦੂਰ ਕਾਮਿਆਂ ਦੇ ਪੁਨਰਵਾਸ ਲਈ ਯਤਨਸ਼ੀਲ ਅਤੇ ਹੈ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਮਜ਼ਦੂਰਾਂ ਦੀ ਭਲਾਈ ਨੂੰ ਵੀ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਜ਼ਦੂਰ ਕਾਮਿਆਂ ਨੂੰ ਪੰਜਾਬ ਵਾਪਸ ਲਿਆਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਦੇ ਪ੍ਰਬੰਧ ਅਤੇ ਆਵਾਜਾਈ ਦੀ ਸੁਵਿਧਾ ਵੀ ਸਰਕਾਰ ਵਲੋਂ ਕੀਤੀ ਜਾਵੇਗੀ।

Post Views: 88
Previous Post

ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ , ਹੋਟਲਾਂ਼, ਰੈਸਟੋਰੈਂਟਾਂ ਅਤੇ ਸ਼ਾਪਿੰਗ ਮਾਲਜ਼ ਨੂੰ ਮੁੜ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

Next Post

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਉੱਭਰ ਰਹੇ ਰਾਸ਼ਟਰ ਵਜੋਂ ਉਭਰਿਆ: ਪਰਵੀਨ ਬਾਂਸਲ

Next Post
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਉੱਭਰ ਰਹੇ ਰਾਸ਼ਟਰ ਵਜੋਂ ਉਭਰਿਆ: ਪਰਵੀਨ ਬਾਂਸਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਉੱਭਰ ਰਹੇ ਰਾਸ਼ਟਰ ਵਜੋਂ ਉਭਰਿਆ: ਪਰਵੀਨ ਬਾਂਸਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800