No Result
View All Result
Sunday, April 26, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

admin by admin
in BREAKING, COVER STORY, INDIA, National, POLITICS, PUNJAB
0
ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ
0
SHARES
0
VIEWS
Share on FacebookShare on Twitter

ਪਟਿਆਲਾ 17 ਫਰਵਰੀ :

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ । ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਪਟਿਆਲਾ ਜ਼ਿਲ੍ਹੇ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ । ਉਹਨਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਰਹਿਤ ਸਰਕਾਰ ਪ੍ਰਦਾਨ ਕੀਤੀ ਜਾ ਰਹੀ ਹੈ ਉਸੇ ਤਰਜ ‘ਤੇ ਜ਼ਿਲ੍ਹਾ ਅਧਿਕਾਰੀ  ਵੀ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਨ।

ਡਾ: ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਸੁਥਰਾ ਤੇ ਸੋਹਣਾ ਬਣਾਇਆ ਜਾਵੇ ਅਤੇ ਸ਼ਹਿਰ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ । ਇਸ ਤੋਂ ਇਲਾਵਾ ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਫ ਸੁਥਰੀ ਤੇ ਬਿਹਤਰ ਸੜਕਾਂ ਪ੍ਰਦਾਨ ਕਰਨ , ਲੋਕਾਂ ਦੇ ਕੰਮ ਮਿੱਥੇ ਸਮੇਂ ਵਿੱਚ ਬਿਨਾਂ ਕਿਸੇ ਦੇਰੀ ਤੋਂ ਅਤੇ ਬਿਨਾਂ ਰਿਸ਼ਵਤ ਤੋਂ ਕਰਨ ਅਤੇ ਲੋਕਾਂ ਦਾ ਹਰੇਕ ਕੰਮ ਜਿਵੇਂ ਪੈਨਸ਼ਨ , ਸਰਟੀਫਿਕੇਟ ਆਦਿ ਕੋਈ ਵੀ ਦਫਤਰੀ ਕੰਮ ਪਿਆਰ ਨਾਲ ਕਰਨ ਦੀ ਹਦਾਇਤ ਵੀ ਦਿੱਤੀ। ਉਹਨਾਂ ਕਿਹਾ ਕਿ ਬਰਸਾਤ ਤੋਂ ਪਹਿਲਾਂ ਵੱਡੀ ਨਦੀ ਅਤੇ ਛੋਟੀ ਨਦੀ ਦੇ ਕੰਮ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਸਿਹਤ ਮੰਤਰੀ ਨੇ ਟਰੈਫਿਕ ਦੀ ਸਮੀਖਿਆ ਕਰਦਿਆਂ  ਬਜਾਰਾਂ ਵਿੱਚ ਪਾਰਕਿੰਗ ਨੂੰ ਯੋਜਨਾਬੱਧ ਤਰੀਕੇ ਨਾਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਡਾ: ਬਲਬੀਰ ਸਿੰਘ ਸਿਹਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਨਿਵਾਸੀਆਂ ਨੂੰ ਪਾਰਦਰਸ਼ੀ ਤੇ ਸਾਫ-ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਇਆ ਜਾਵੇਗਾ । ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜੁੰਮੇਵਾਰ ਹੋਵੇਗਾ ।

ਇਸ ਮੌਕੇ ਐਸ.ਐਸ.ਪੀ. ਨਾਨਕ ਸਿੰਘ, ਏ.ਡੀ.ਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ)ਇਸ਼ਾ ਸਿੰਗਲ,  ਏ.ਡੀ.ਸੀ(ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਪੀ.ਡੀ.ਏ. ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪ ਜੋਤ ਕੌਰ, ਮੁੱਖ ਮੰਤਰੀ ਫੀਲਡ ਅਫਸਰ ਨਵਜੋਤ ਸ਼ਰਮਾ , ਸਮੂਹ ਐਸ.ਡੀ.ਐਮਜ਼ ਅਤੇ ਸਮੂਹ ਬੀ.ਡੀ.ਪੀ.ਓਜ਼, ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।

Post Views: 153
Tags: @Bhagwant Manndevelopment worksdr balbir singhhealth ministerMeetingpatiala deputy commissinorpriti yadavreview development
Previous Post

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

Next Post

ਸਰਸ ਮੇਲੇ ‘ਚ ਬਾਜ਼ੀਗਰਾਂ ਦੀ ਬਾਜ਼ੀ ਨੇ ਦਰਸ਼ਕ ਕੀਲੇ

Next Post
ਸਰਸ ਮੇਲੇ ‘ਚ ਬਾਜ਼ੀਗਰਾਂ ਦੀ ਬਾਜ਼ੀ ਨੇ ਦਰਸ਼ਕ ਕੀਲੇ

ਸਰਸ ਮੇਲੇ 'ਚ ਬਾਜ਼ੀਗਰਾਂ ਦੀ ਬਾਜ਼ੀ ਨੇ ਦਰਸ਼ਕ ਕੀਲੇ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800