No Result
View All Result
Wednesday, April 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੇਜਰੀਵਾਲ ਤੇ ਮਾਨ ਵੱਲੋਂ ਮੱਧ ਪ੍ਰਦੇਸ਼ ’ਚ ਰੋਡ ਸ਼ੋਅ

admin by admin
in BREAKING, COVER STORY, PUNJAB
0
केजरी का माफीनामा विवाद, पंजाब प्रभारी भगवंत मान का इस्तीफा- पंजाब के सभी नेता हैरान

Amritsar: Delhi CM Arvind Kejriwal and AAP MP Bhagwant Mann during the releasing of 51-point Youth Manifesto in Amritsar on Sunday. PTI Photo (PTI7_3_2016_000207B)

0
SHARES
0
VIEWS
Share on FacebookShare on Twitter

ਚੰਡੀਗੜ੍ਹ, 2 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨੇ ਅੱਜ ਮੱਧ ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਵਿੱਚ ਪਾਰਟੀ ਉਮੀਦਵਾਰਾਂ ਲਈ ਰੋਡ ਸ਼ੋਅ ਕੱਢਿਆ। ਸ੍ਰੀ ਮਾਨ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਸੂਬੇ ’ਚ ‘ਆਪ’ ਦੀ ਇਮਾਨਦਾਰ ਸਰਕਾਰ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਤੇ ਪੰਜਾਬ ਵਾਂਗ ਮੱਧ ਪ੍ਰਦੇਸ਼ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਮੁਫਤ ਬਜਿਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਮਿਲਣਗੀਆਂ। ਮੱਧ ਪ੍ਰਦੇਸ਼ ਅਸੈਂਬਲੀ ਦੀਆਂ 230 ਸੀਟਾਂ ਲਈ 17 ਨਵੰਬਰ ਨੂੰ ਵੋਟਾਂ ਪੈਣੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਅੱਜ ਦੇਸ਼ ਦੀ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਤੇ ਹਰਮਨਪਿਆਰੀ ਪਾਰਟੀ ਹੈ, ਜਿਸ ਕਰਕੇ ਭਾਜਪਾ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਇੱਕ ਸੋਚ ਤੇ ਕ੍ਰਾਂਤੀ ਹੈ, ਜਿਸ ਨੂੰ ਉਹ ਰੋਕ ਨਹੀਂ ਸਕਣਗੇ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਸੰਜੈ ਸਿੰਘ ਨੂੰ ਗ੍ਰਿਫਤਾਰ ਕੀਤਾ ਕਿਉਂਕਿ ਰਾਜ ਸਭਾ ਮੈਂਬਰ ਨੇ ਅਡਾਨੀ ਤੇ ਮੋਦੀ ਸਰਕਾਰ ਖਿਲਾਫ਼ ਆਵਾਜ਼ ਉਠਾਈ ਸੀ। ਫਿਰ ਉਨ੍ਹਾਂ ਦਿੱਲੀ ’ਚ ਸਿਹਤ ਤੇ ਸਿੱਖਿਆ ਕ੍ਰਾਂਤੀ ਲਿਆਉਣ ਵਾਲੇ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ’ਚ ਭਾਜਪਾ ਦੀ ਸਰਕਾਰ ਹੈ ਪਰ ਆਮ ਲੋਕਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਲਈ ‘ਆਪ’ ਨੂੰ ਵੋਟ ਦੇਣ। ਉਨ੍ਹਾਂ ਕਿਹਾ ਕਿ ਭਾਜਪਾ ‘ਭਾਰਤੀ ਜੁਮਲਾ ਪਾਰਟੀ’ ਹੈ। ਉਹ ਮੁਫਤ ਤੇ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ‘ਰੇਵੜੀ’ ਕਹਿੰਦੇ ਹਨ ਪਰ ਲੋਕਾਂ ਨੂੰ ‘15 ਲੱਖ ਦਾ ਪਾਪੜ’ ਵੀ ਨਹੀਂ ਮਿਲਿਆ।

Post Views: 145
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਦਿੱਲੀ ’ਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸ਼੍ਰੇਣੀ ’ਚ ਪੁੱਜਿਆ

Next Post

ਈਡੀ ਅੱਗੇ ਪੇਸ਼ ਨਾ ਹੋਏ ਕੇਜਰੀਵਾਲ

Next Post
आम आदमी पार्टी उद्योगपतियों की  समस्याओं का करेगी समाधान- अरविंद केजरीवाल

ਈਡੀ ਅੱਗੇ ਪੇਸ਼ ਨਾ ਹੋਏ ਕੇਜਰੀਵਾਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800