ਮੁੰਬਈ ਵਿੱਚ ਮਹਾਦੇਵ ਸੱਟੇਬਾਜ਼ੀ ਐਪ ਨਾਲ ਸਬੰਧਤ 15,000 ਕਰੋੜ ਰੁਪਏ ਦੇ ਕਥਿਤ ਜੂਏ ਅਤੇ ਸਾਈਬਰ ਧੋਖਾਧੜੀ ਦੀ ਐੱਫਆਈਆਰ ਦੀ ਜਾਂਚ ਮੁੰਬਈ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਗਈ ਹੈ। ਮਾਮਲੇ ਦੀ ਡੂੰਘੀ ਜਾਂਚ ਦੀ ਲੋੜ ਨੂੰ ਦੇਖਦੇ ਹੋਏ ਮੁੰਬਈ ਪੁਲੀਸ ਕਮਿਸ਼ਨਰ ਵਿਵੇਕ ਫਾਂਸਾਲਕਰ ਨੇ ਇਸ ਨੂੰ ਕ੍ਰਾਈਮ ਬ੍ਰਾਂਚ ਨੂੰ ਤਬਦੀਲ ਕਰ ਦਿੱਤਾ। ਪੁਲੀਸ ਨੇ ਪਹਿਲਾਂ ਕਿਹਾ ਸੀ ਕਿ 2019 ਤੋਂ ਕਥਿਤ ਤੌਰ ‘ਤੇ ਧੋਖਾਧੜੀ ਕਰਨ ਲਈ ਐਪ ਦੇ ਪ੍ਰਮੋਟਰ ਸੌਰਭ ਚੰਦਰਾਕਰ, ਰਵੀ ਉੱਪਲ, ਸ਼ੁਭਮ ਸੋਨੀ ਅਤੇ ਹੋਰਾਂ ਸਮੇਤ 32 ਵਿਅਕਤੀਆਂ ਖ਼ਿਲਾਫ਼ ਇਸ ਮਹੀਨੇ ਦੇ ਸ਼ੁਰੂ ਵਿੱਚ ਮੁੰਬਈ ਦੇ ਮਾਟੁੰਗਾ ਪੁਲੀਸ ਸਟੇਸ਼ਨ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ।