No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਐਸ.ਜੀ.ਪੀ.ਸੀ. ਚੋਣਾਂ ਲਈ ਵੋਟ ਬਣਾਉਣ ਦਾ ਕੰਮ ਜਾਰੀ

admin by admin
in BREAKING, COVER STORY, PUNJAB
0
ਜਲੰਧਰ ਲੋਕ ਸਭਾ: ਸ਼ਾਹਕੋਟ ਹਲਕੇ ਦੇ ਪਿੰਡ ਰੂਪੇਵਾਲ ‘ਚ ਹੰਗਾਮਾ
0
SHARES
0
VIEWS
Share on FacebookShare on Twitter

– ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ patiala.nic.in ਤੋਂ ਫਾਰਮ ਕੀਤਾ ਜਾ ਸਕਦੇ ਡਾਊਨਲੋਡ

– ਵੋਟ ਬਣਾਉਣ ਲਈ ‘(ਕੇਸਾਧਾਰੀ ਸਿੱਖ ਲਈ) (ਨਿਯਮ 3(1)’ ਫਾਰਮ ਭਰਨਾ ਲਾਜ਼ਮੀ

ਪਟਿਆਲਾ, 24 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਚੰਡੀਗੜ੍ਹ, ਪੰਜਾਬ ਵੱਲੋਂ ਜਾਰੀ ਸੋਧਿਆ ਗਿਆ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1) ਵੋਟਰ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ patiala.nic.in ਤੋਂ ਡਾਊਨਲੋਡ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੇ ਮੈਂਬਰਾਂ ਦੇ ਲਈ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਵੋਟਰ ਸੂਚੀ ਦਾ ਕੰਮ 21 ਅਕਤੂਬਰ 2023 ਤੋ ਸ਼ੁਰੂ ਕੀਤਾ ਗਿਆ ਹੈ ਅਤੇ ਵੋਟ ਬਣਾਉਣ ਲਈ ਉਪਰੋਕਤ ਫਾਰਮ ਭਰਨਾ ਲਾਜ਼ਮੀ ਹੈ। ਫਾਰਮ ਦੇ ਨਾਲ ਬਿਨੈਕਾਰ ਦੀ ਰੰਗਦਾਰ ਤਾਜ਼ਾ ਸਵੈ ਤਸਦੀਕ ਫ਼ੋਟੋ ਲਗਾਈ ਜਾਵੇ ਅਤੇ ਪਹਿਚਾਣ ਲਈ ਆਧਾਰ ਕਾਰਡ, ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸ਼ਨਾਖ਼ਤੀ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫ਼ੋਟੋ ਲੱਗਿਆ ਸਰਵਿਸ ਸ਼ਨਾਖ਼ਤੀ ਕਾਰਡ, ਬੈਂਕ/ਡਾਕਖ਼ਾਨੇ ਵੱਲੋਂ ਜਾਰੀ ਫ਼ੋਟੋ ਲੱਗੀ ਪਾਸ-ਬੁੱਕ, ਪੈਨ ਕਾਰਡ, ਸਮਾਰਟ ਕਾਰਡ ਜੋ ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਹੋਵੇ, ਮਨਰੇਗਾ ਜੌਬ ਕਾਰਡ, ਹੈਲਥ ਇੰਨਸ਼ੋਰੈਂਸ ਕਾਰਡ, ਸਰਕਾਰੀ ਪੈਨਸ਼ਨ ਦਸਤਾਵੇਜ਼ ਜਿਸ ’ਤੇ ਫ਼ੋਟੋ ਲੱਗੀ ਹੋਏ ਆਦਿ ਵਿੱਚ ਕੋਈ ਇੱਕ ਦਸਤਾਵੇਜ਼ ਲਗਾਉਣਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਸੋਧੇ ਹੋਏ ਫਾਰਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਮੈਂਬਰ ਲਈ ਕੇਸਾਧਾਰੀ ਸਿੱਖ ਹੋਣਾ ਲਾਜ਼ਮੀ ਹੈ, ਮੈਂਬਰ ਆਪਣੀ ਦਾੜੀ ਨਾ ਕੱਟਦਾ ਹੋਵੇ, ਕਿਸੇ ਵੀ ਰੂਪ ਵਿੱਚ ਧੁਮਰਪਾਨ ਨਾ ਕਰਦਾ ਹੋਵੇ ਅਤੇ ਨਾ ਹੀ ਕੁੱਠਾ (ਹਲਾਲ) ਮਾਸ ਦਾ ਸੇਵਨ ਨਾ ਕਰਦਾ ਹੋਵੇ ਅਤੇ ਸ਼ਰਾਬ ਨਾ ਪੀਂਦਾ ਹੋਵੇ, ਆਦਿ ਸ਼ਾਮਲ ਹਨ।

ਇਸ ਤੋਂ ਇਲਾਵਾ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ, ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਸ਼ਨਾਖ਼ਤੀ ਕਾਰਡ ਤੋਂ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇ ਅਤੇ ਨੰਬਰ ਲਿਖਿਆ ਜਾਵੇ।

ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 3(1) ਤਹਿਤ ਕਿਸੇ ਦੇ ਅਨਪੜ੍ਹ ਹੋਣ ਦੀ ਸੂਰਤ ਵਿੱਚ, ਉਸ ਨੂੰ ਉਸ ਦੇ ਫਾਰਮ ਤੋਂ ਉਸ ਦਾ ਜੋ ਬਿਆਨ ਹੈ, ਪੜ੍ਹ ਕੇ ਸੁਣਾਇਆ ਜਾਵੇ, ਦੁਹਰਾਇਆ ਜਾਣਾ ਚਾਹੀਦਾ ਹੈ, ਇਸ ਉਪਰੰਤ ਫਾਰਮ ‘ਤੇ ਨਿਸ਼ਾਨ ਅੰਗੂਠਾ ਲਗਾਉਣਾ ਚਾਹੀਦਾ ਹੈ।

Post Views: 85
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਭਾਟੀਆ ਵਿੱਚ ਰਾਵਣ ਦਾ ਪੁਤਲਾ ਸਾੜਦੇ ਹੋਏ ਸ਼੍ਰੀ ਰਾਮਲੀਲਾ ਦੇ ਜੋੜੇ।

Next Post

ਪਟਿਆਲਾ ਜ਼ਿਲ੍ਹੇ ਦੇ ਦਰਜਨ ਦੇ ਕਰੀਬ ਪਿੰਡਾਂ ‘ਚ ਕੁਦਰਤੀ ਮਲਚਿੰਗ ਨਾਲ ਹੁੰਦੇ ਪਰਾਲੀ ਦਾ ਨਿਪਟਾਰਾ ਤੇ ਕਣਕ ਦੀ ਬਿਜਾਈ

Next Post
ਪਟਿਆਲਾ ਜ਼ਿਲ੍ਹੇ ਦੇ ਦਰਜਨ ਦੇ ਕਰੀਬ ਪਿੰਡਾਂ ‘ਚ ਕੁਦਰਤੀ ਮਲਚਿੰਗ ਨਾਲ ਹੁੰਦੇ ਪਰਾਲੀ ਦਾ ਨਿਪਟਾਰਾ ਤੇ ਕਣਕ ਦੀ ਬਿਜਾਈ

ਪਟਿਆਲਾ ਜ਼ਿਲ੍ਹੇ ਦੇ ਦਰਜਨ ਦੇ ਕਰੀਬ ਪਿੰਡਾਂ 'ਚ ਕੁਦਰਤੀ ਮਲਚਿੰਗ ਨਾਲ ਹੁੰਦੇ ਪਰਾਲੀ ਦਾ ਨਿਪਟਾਰਾ ਤੇ ਕਣਕ ਦੀ ਬਿਜਾਈ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800