ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ) ਸ੍ਰੀ ਗੁਰੂ ਰਵਿਦਾਸ ਸਤੋਖ ਸਭਾ ਵਲੋਂ ਪ੍ਰਧਾਨ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਗੁਰੂ ਨਾਨਕ ਨਗਰ ਬਡੂੰਗਰ ਵਿੱਚ ਕੀਤੀ ਗਈ। ਅਹੁਦੇਦਾਰਾਂ ਵਲੋਂ ਸਾਂਝੇ ਤੌਰ ਤੇ ਵਿਚਾਰ ਸਾਂਝੇ ਕਰਨ ਉਪਰੰਤ ਸ਼੍ਰੋਮਣੀ ਸੰਤ ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 28 ਫਰਵਰੀ ਨੂੰ ਕਰਵਾਉਣ ਸਬੰਧੀ ਸਭਾ ਦੇ ਅਹੁਦੇਦਾਰਾਂ ਵਲੋਂ ਸਹਿਮਤੀ ਦਿੱਤੀ ਗਈ। ਮੀਟਿੰਗ ਵਿੱਚ ਪ੍ਰਧਾਨ ਮਹਿੰਦਰ ਸਿੰਘ ਅਤੇ ਮੁੱਖ ਸਲਾਹਕਾਰ ਇੰਜੀ: ਮੇਹਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਸਮਾਗਮ ਦੌਰਾਨ ਪ੍ਰਸਿੱਧ ਕੀਰਤਨੀ ਜਥੇ, ਕਥਾ ਵਾਚਕ ਗੁਰੂ ਦੀ ਮਹਿਮਾ ਨਾਲ ਸੰਗਤਾਂ ਨੂੰ ਇਾਲ ਕਰਨਗੇ। ਸਵੇਰੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਜਾਣਗੇ। ਵੱਖ—ਵੱਖ ਸੰਗਠਨਾ ਨਾਲ ਸਬੰਧਤ ਉੱਘੀਆਂ ਸਮਾਜਿਕ ਸ਼ਖਸ਼ੀਅਤਾਂ ਤੇ ਬੁੱਧੀਜੀਵੀਆਂ ਵੱਲੋਂ ਸਮਾਗਮ ਵਿੱਚ ਸ਼ਮੂਲੀਅਤ ਕਰ ਹਾਜਰੀਆਂ ਭਰੀਆਂ ਜਾਣਗੀਆਂ। ਉਨ੍ਹਾਂ ਗੁਰੂ ਨਾਨਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਹੋਣ ਵਾਲੇ ਇਸ ਧਾਰਮਿਕ ਸਮਾਗਮ ਵਿੱਚ ਸਾਂਝੇ ਤੌਰ ਤੇ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਡੇ ਗੁਰੂਆਂ, ਰਹਿਬਰਾਂ ਨੇ ਸਮੁੱਚੀ ਮਾਨਵਤਾ ਭਲਾਈ, ਸਮਾਜਿਕ ਸੁਧਾਰਾਂ ਹਿੱਤ ਵਿੱਚ ਅਤੇ ਸੱਚ ਦੇ ਮਾਰਗ ਤੇ ਚੱਲਣ ਦੇ ਉਪਦੇਸ਼ ਦਿੱਤੇ। ਇਸ ਲਈ ਸਾਨੂੰ ਆਪਣੇ ਗੁਰੂਆਂ ਸਹਿਬਾਨਾਂ ਦੇ ਵਿਸ਼ੇਸ਼ ਦਿਨ ਸਾਂਝੇ ਤੌਰ ਤੇ ਮਨਾਉਂਣੇ ਚਾਹੀਦੇ ਹਨ। ਇਸ ਮੌਕੇ ਤੇ ਜਸਵਿੰਦਰ ਸਿੰਘ ਜੱਸੀ, ਸੁਰਜੀਤ ਸਿੰਘ ਦੇਹੜ, ਜਰਨੈਲ ਸਿੰਘ, ਲਾਭ ਸਿੰਘ, ਰਘਬੀਰ ਸਿੰਘ, ਜਸਵੰਤ ਕੌਰ, ਜਸਮੇਰ ਕੌਰ, ਮਾਸਟਰ ਰਾਜਿੰਦਰ ਸਿੰਘ, ਰਾਜਿੰਦਰ ਸਿੰਘ ਗਿੱਲ ਆਦਿ ਅਹੁਦੇਦਾਰ ਹਾਜਰ ਸਨ।