No Result
View All Result
Wednesday, March 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਖੇਤਰ ਦੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਇਸ ਉਪਰਾਲੇ ਦੀ ਕੀਤੀ ਸ਼ਲਾਘਾ

admin by admin
in BREAKING, INDIA, PUNJAB
0
ਖੇਤਰ ਦੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਇਸ ਉਪਰਾਲੇ ਦੀ ਕੀਤੀ ਸ਼ਲਾਘਾ
0
SHARES
0
VIEWS
Share on FacebookShare on Twitter

ਅੰਮ੍ਰਿਤਸਰ, 4 ਮਾਰਚ (ਪ੍ਰੈਸ ਕੀ ਤਾਕਤ ਬਿਊਰੋ):  ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵਪਾਰੀਆਂ ਨੇ ਅੱਜ ‘ਸਰਕਾਰ-ਵਪਾਰ ਮਿਲਣੀ’ ਨੂੰ ਹਾਂ ਪੱਖੀ ਹੁੰਗਾਰਾ ਮਿਲਣ ’ਤੇ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪਿਆਰੇ ਲਾਲ ਨੇ ਆਪਣੇ ਸੰਬੋਧਨ ਵਿੱਚ ਇਸ ‘ਸਰਕਾਰ-ਵਪਾਰ ਮਿਲਣੀ’ ਦੇ ਪ੍ਰਬੰਧ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜੋ ਆਮ ਆਦਮੀ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ ਅਤੇ ਰੰਗਲਾ ਪੰਜਾਬ ਸਿਰਜਿਆ ਜਾਵੇਗਾ।

ਇਸੇ ਤਰ੍ਹਾਂ ਪੈੱਨ ਐਂਡ ਸਟੇਸ਼ਨਰੀ ਐਸੋਸੀਏਸ਼ਨ ਦੇ ਸਮੀਰ ਜੈਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਉਨ੍ਹਾਂ ਦੀਆਂ ਬਰੂਹਾਂ ਤੇ ਆਣ ਖਲੋਤੀ ਹੈ। ਉਨ੍ਹਾਂ ਵਪਾਰੀਆਂ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਕੇ ਵਪਾਰ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਮੁੱਖ ਮੰਤਰੀ ਨੂੰ ਵਪਾਰੀਆਂ ਵੱਲੋਂ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ।

ਕੈਮਿਸਟ ਐਸੋਸੀਏਸ਼ਨ ਤੋਂ ਸੁਰਿੰਦਰ ਦੁੱਗਲ ਨੇ ਕਿਹਾ ਕਿ ਸਾਰੇ ਵਪਾਰੀ ਤਹਿ ਦਿਲੋਂ ਮੁੱਖ ਮੰਤਰੀ ਦੇ ਧੰਨਵਾਦੀ ਹਨ ਕਿ ਸੂਬਾ ਸਰਕਾਰ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਉਨ੍ਹਾਂ ਦੇ ਸਨਮੁੱਖ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਦੌਰਾਨ ਅਜਿਹਾ ਦ੍ਰਿਸ਼ ਨਹੀਂ ਦੇਖਿਆ, ਜਦੋਂ ਕਿਸੇ ਸਰਕਾਰ ਨੇ ਵਪਾਰੀਆਂ ਦੇ ਬੂਹੇ ’ਤੇ ਆ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਹੋਵੇ। ਉਨ੍ਹਾਂ ਨੇ ਮੁੱਖ ਮੰਤਰੀ ਦੀ ਆਮ ਆਦਮੀ ਕਲੀਨਿਕ, ‘ਆਪ ਦੀ ਸਰਕਾਰ, ਆਪ ਦੇ ਦੁਆਰ’ ਅਤੇ ਅਜਿਹੀਆਂ ਹੋਰ ਪਹਿਲਕਦਮੀਆਂ ਕਰਨ ਲਈ ਵੀ ਸ਼ਲਾਘਾ ਕੀਤੀ।

ਫੋਕਲ ਪੁਆਇੰਟ ਐਸੋਸੀਏਸ਼ਨ ਤੋਂ ਸੰਦੀਪ ਖੋਸਲਾ ਨੇ ਅੰਮ੍ਰਿਤਸਰ ਦੇ ਫੋਕਲ ਪੁਆਇੰਟ ਦੇ ਕਾਇਆ-ਕਲਪ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸ਼ਾਸਨਕਾਲ ਦੌਰਾਨ ਸੂਬੇ ਵਿੱਚ ਨਿਜ਼ਾਮ ਤਬਦੀਲੀ ਦੀ ਪ੍ਰਕਿਰਿਆ ਪਹਿਲਾਂ ਹੀ ਦੇਖਣ ਨੂੰ ਮਿਲ ਰਹੀ ਹੈ।

ਇਸ ਦੌਰਾਨ ਪਲਾਈਵੁੱਡ ਐਸੋਸੀਏਸ਼ਨ ਦੇ ਗੁਰਪ੍ਰੀਤ ਸਿੰਘ ਕਟਾਰੀਆ ਨੇ ਸੂਬੇ ਦੀ ਭਲਾਈ ਅਤੇ ਤਰੱਕੀ ਲਈ ਸੂਬਾ ਸਰਕਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਪਾਰੀਆਂ ਦੀ ਭਲਾਈ ਲਈ ਕੀਤੇ ਗਏ ਉਪਰਾਲਿਆਂ ਲਈ ਵਪਾਰੀ ਸਦਾ ਉਨ੍ਹਾਂ ਦੇ ਰਿਣੀ ਰਹਿਣਗੇ।

ਇਸੇ ਤਰ੍ਹਾਂ ਕ੍ਰਿਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਨੂੰ ਵਪਾਰੀਆਂ ਦੇ ਹਿੱਤਾਂ ਖਾਤਰ ਉਨ੍ਹਾਂ ਦੇ ਬੂਹੇ ’ਤੇ ਲਿਆਂਦਾ ਹੈ। ਉਨ੍ਹਾਂ ਨੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕਈ ਪ੍ਰਮੱਖ ਪੇਸ਼ਕਦਮੀਆਂ ਕਰਨ ਲਈ ਵੀ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

Post Views: 41
Previous Post

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ ਵਾਧਾ: ਹਰਪਾਲ ਸਿੰਘ ਚੀਮਾ

Next Post

‘ਆਪ’ ਨੂੰ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਦੇ ਕੇ ਪੰਜਾਬ ਅਤੇ ਪੰਜਾਬੀਆਂ ਦੇ ਅਪਮਾਨ ਦਾ ਬਦਲਾ ਲਓ: ਅਰਵਿੰਦ ਕੇਜਰੀਵਾਲ

Next Post
‘ਆਪ’ ਨੂੰ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਦੇ ਕੇ ਪੰਜਾਬ ਅਤੇ ਪੰਜਾਬੀਆਂ ਦੇ ਅਪਮਾਨ ਦਾ ਬਦਲਾ ਲਓ: ਅਰਵਿੰਦ ਕੇਜਰੀਵਾਲ

'ਆਪ' ਨੂੰ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਦੇ ਕੇ ਪੰਜਾਬ ਅਤੇ ਪੰਜਾਬੀਆਂ ਦੇ ਅਪਮਾਨ ਦਾ ਬਦਲਾ ਲਓ: ਅਰਵਿੰਦ ਕੇਜਰੀਵਾਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982