ਜਲੰਧਰ, 31 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ’ਚ ਠੰਢ ਦੇ ਸ਼ੁਰੂ ਹੁੰਦਿਆਂ ਹੀ ਸਕੂਲਾਂ ਦਾ ਸਮਾਂ ਬਦਲ ਗਿਆ ਹੈ। 1 ਨਵੰਬਰ ਤੋਂ 28 ਫ਼ਰਵਰੀ ਤੱਕ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ, ਜਦ ਕਿ ਸਾਰੇ ਮਿਡਲ, ਹਾਈ ਤੇ ਸੀਨੀਅਰ ਸਕੈਂਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3:20 ਤੱਕ ਲੱਗਣਗੇ।
