Sunday, August 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਹੋਈ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

admin by admin
in INDIA, PUNJAB
0
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਹੋਈ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ
0
SHARES
0
VIEWS
Share on FacebookShare on Twitter

ਪਟਿਆਲਾ, 15 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ):  ਖੇਤੀ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਪ੍ਰਮਾਣਿਤ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ। ਡਾ. ਜਸਵਿੰਦਰ ਸਿੰਘ, ਨਿਰਦੇਸ਼ਕ, ਯੂਨੀਵਰਸਿਟੀ ਬੀਜ ਫਾਰਮ, ਨਾਭਾ ਨੇ ਵਿਸ਼ੇਸ਼ ਮਹਿਮਾਨ ਵੱਜੋ ਸ਼ਿਰਕਤ ਕੀਤੀ।
ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਦੀਪ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਤਿਹਗੜ੍ਹ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਦੇ ਮੁਖੀ ਡਾ. ਗੁਰਪ੍ਰੀਤ ਕੌਰ ਵੀ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਖੇਤੀਬਾੜੀ, ਬਾਗਬਾਨੀ, ਪਸ਼ੂ-ਪਾਲਣ, ਮੱਛੀ-ਪਾਲਣ, ਵਣ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਰੋਜ਼ਗਾਰ ਵਿਭਾਗ ਦੇ ਅਫ਼ਸਰ ਸਾਹਿਬਾਨ, ਅਗਾਂਹਵਧੂ ਕਿਸਾਨਾਂ ਨੇ ਇਸ ਮੀਟਿੰਗ ਵਿਚ ਆਪਣੇ ਵਿਚਾਰ ਸਾਂਝੇ ਕੀਤੇ।
ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੀ ਅਗਵਾਈ ਹੇਠ ਆਏ ਹੋਏ ਮਹਿਮਾਨਾਂ ਨੂੰ ਕੇਂਦਰ ਦੇ ਤਕਨੀਕੀ ਪਾਰਕ, ਪ੍ਰਦਰਸ਼ਨੀ ਪਲਾਟਾਂ ਅਤੇ ਬੀਜ ਫਾਰਮ ਦਾ ਦੌਰਾ ਕਰਵਾਇਆ ਗਿਆ। ਮੀਟਿੰਗ ਦੀ ਸ਼ੁਰੂਆਤ ਵਿਚ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ-ਆਇਆ ਆਖਿਆ।
ਇਸ ਉਪਰੰਤ ਡਾ. ਗੁਰਉਪਦੇਸ਼ ਕੌਰ ਨੇ ਕੇਂਦਰ ਵੱਲੋਂ ਲਗਾਏ ਜਾਂਦੇ ਸਿਖਲਾਈ ਕੋਰਸਾਂ, ਖੇਤ ਤਜਰਬਿਆਂ ਅਤੇ ਹੋਰ ਪਸਾਰ ਗਤੀ-ਵਿਧੀਆਂ ਦੀ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ। ਉਨ੍ਹਾਂ ਨੇ ਸਾਲ 2024-25 ਵਿਚ ਆਯੋਜਿਤ ਹੋਣ ਵਾਲੀਆਂ ਸਿਖਲਾਈਆਂ ਸਬੰਧੀ ਕਾਰਜ-ਯੋਜਨਾ ਵੀ ਸਾਂਝੀ ਕੀਤੀ ਅਤੇ ਆਏ ਹੋਏ ਮਹਿਮਾਨਾਂ ਦੇ ਸੁਝਾਅ ਲਏ। ਮੀਟਿੰਗ ਦੇ ਮੁੱਖ ਮਹਿਮਾਨ ਡਾ. ਮੱਖਣ ਸਿੰਘ ਭੁੱਲਰ ਨੇ ਸਰਫੇਸ ਸੀਡਰ ਵਿਧੀ ਰਾਹੀਂ ਕਣਕ ਦੀ ਬਿਜਾਈ ਬਾਰੇ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ। ਉਨ੍ਹਾਂ ਨੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦੇ ਦੌਰੇ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਬਾਰੇ ਵੀ ਪ੍ਰੇਰਿਤ ਕੀਤਾ। ਡਾ. ਜਸਵਿੰਦਰ ਸਿੰਘ ਨੇ ਹਾਜ਼ਰੀਨ ਕਿਸਾਨਾਂ ਅਤੇ ਅਧਿਕਾਰੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਆਯੋਜਿਤ ਕੀਤੇ ਜਾਂਦੇ ਪਸਾਰ ਕਾਰਜਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਉਤਸ਼ਾਹਿਤ ਕੀਤਾ। ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਖੇਤੀਬਾੜੀ ਮਹਿਕਮੇ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਦੱਸਿਆ। ਵੱਖ-ਵੱਖ ਵਿਭਾਗਾਂ ਤੋਂ ਆਏ ਪਤਵੰਤਿਆਂ ਨੇ ਵੀ ਇਸ ਵਿਚਾਰ-ਚਰਚਾ ਵਿਚ ਖੁੱਲ ਕੇ ਹਿੱਸਾ ਲਿਆ ਅਤੇ ਲੋੜ ਮੁਤਾਬਕ ਸਿਖਲਾਈ ਕੋਰਸ ਲਾਉਣ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।
ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਪਰਦੀਪ ਸਿੰਘ, ਨਰਿੰਦਰ ਸਿੰਘ, ਨਾਜ਼ਰ ਸਿੰਘ, ਲਖਵਿੰਦਰ ਸਿੰਘ ਅਤੇ ਉੱਦਮੀ ਬੀਬੀਆਂ ਪਾਲ ਕੌਰ, ਗੁਰਪ੍ਰੀਤ ਕੌਰ ਅਤੇ ਭੁਪਿੰਦਰ ਕੌਰ ਨੇ ਫ਼ਸਲ ਉਤਪਾਦਨ, ਸਬਜ਼ੀਆਂ ਦੀ ਕਾਸ਼ਤ, ਖੁੰਬ ਉਤਪਾਦਨ, ਫੂਡ ਪ੍ਰੋਸੈਸਿੰਗ ਅਤੇ ਫੁਲਕਾਰੀ ਦਸਤਕਾਰੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ।

Post Views: 71
Tags: #presskitaquat #latestnews #topnews #punjabagricultureuniversity #dr.makhansingh #dr.mandeepsingh #KrishiScienceCenter#universityseedfarm
Previous Post

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ‘ਚ ਦਾਖਲਾ ਮੁਹਿੰਮ ਸ਼ੁਰੂ

Next Post

ਭਾਸ਼ਾ ਵਿਭਾਗ ਨੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ

Next Post
ਭਾਸ਼ਾ ਵਿਭਾਗ ਨੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ

ਭਾਸ਼ਾ ਵਿਭਾਗ ਨੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800