ਪਟਿਆਲਾ, 11 ਜੁਲਾਈ:
ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਹੈ ਕਿ ਦਿਵਿਆਂਗਜਨਾਂ ਲਈ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਐਵਾਰਡ, 2024 ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ।
ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਕੇਵਲ ਆਨਲਾਈਨ ਹੀ ਭਰੀਆਂ ਜਾ ਸਕਦੀਆਂ ਹਨ ਅਤੇ ਇਹ ਅਰਜ਼ੀਆਂ ਭਰਨ ਦੀ ਆਖ਼ਰੀ ਮਿਤੀ 31-07-2024 ਹੈ । ਇਸ ਸਬੰਧੀ ਗਾਇਡਲਾਇਨਜ਼ ਅਤੇ ਪ੍ਰੋਫਾਰਮਾ ਵੈਬਸਾਈਟ www.depwd.gov.in ਅਤੇ www.awards.gov.in ਉੱਤੇ ਉਪਲਬਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੋਗ ਉਮੀਦਵਾਰ ਸਿੱਧੇ ਤੌਰ ‘ਤੇ ਵੈਬਸਾਈਟ www.awards.gov.in ਤੇ ਆਨਲਾਈਨ ਫਾਰਮ ਭਰ ਸਕਦੇ ਹਨ।