ਪਟਿਆਲਾ, 27 ਅਗਸਤ (ਕੰਵਲਜੀਤ ਕੰਬੋਜ)- ਸ਼ਹਿਰ ਦੇ ਡੇਅਰੀ ਮਾਲਕ ਅੱਜ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਤੇ ਮੁੱਖ ਸੇਵਾਦਾਰ ਹਰਪਾਲ ਜੁਨੇਜਾ ਨੂੰ ਮਿਲੇ ਅਤੇ ਆਪਣੀ ਸਾਰੀ ਸਮੱਸਿਆ ਉਨ੍ਹਾਂ ਨੂੰ ਦੱਸੀ। ਇਸ ਮੌਕੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਸ਼ਹਿਰ ਦੇ ਡੇਅਰੀ ਮਾਲਕਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਅਰੀ ਪ੍ਰਾਜੈਕਟ ਨੂੰ ਪਹਿਲਾਂ ਮੁੰਕਮਲ ਕੀਤਾ ਜਾਵੇ ਅਤੇ ਫੇਰ ਉਥੇ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ। ਪਰ ਇਥੇ ਤਾਂ ਕਾਂਗਰਸ ਸਰਕਾਰ ਵੱਲੋਂ ਡੇਅਰੀ ਮਾਲਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ : ਕੇਂਦਰੀ ਗ੍ਰਹਿ ਮੰਤਰੀ ਨੇ ਜੇਲ ਮੰਤਰੀ ਰੰਧਾਵਾ ਨੂੰ ਸੁਰੱਖਿਆ ਦੇਣ ਤੋਂ ਕੀਤਾ ਇਨਕਾਰ!
ਡੇਅਰੀ ਮਾਲਕਾਂ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਘਰਾਂ ’ਤੇ ਪੁਲਸ ਅਤੇ ਨਗਰ ਨਿਗਮ ਦੀਆਂ ਰੇਡਾਂ ਮਾਰੀਆਂ ਜਾ ਰਹੀਆਂ ਹਨ। ਉਨ੍ਹਾਂ ਘਰ ਪੁਲਸ ਇਸ ਤਰ੍ਹਾਂ ਭੇਜੀ ਜਾ ਰਹੀ ਹੈ, ਜਿਵੇਂ ਉਹ ਨਸ਼ੇ ਦਾ ਕਾਰੋਬਾਰ ਕਰ ਰਹੇ ਹੋਣ। ਪ੍ਰਧਾਨ ਜੁਨੇਜਾ ਨੇ ਕਿਹਾ ਕਿ ਇੱਕ ਪਾਸੇ ਕਾਂਗਰਸ ਸਰਕਾਰ ਘਰ ਘਰ ਨੌਕਰੀ ਦੇਣ ਦੀ ਗੱਲ ਕਰਦੀ ਸੀ ਅਤੇ ਇਥੇ ਲੋਕਾਂ ਦੇ ਰੁਜਗਾਰ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਸ਼ਹਿਰ ਦੇ ਲੋਕਾਂ ਨਾਲ ਜਿਆਦਤੀਆਂ ਕੀਤੀਆਂ ਜਾ ਰਹੀਆਂ ਹਨ ਪਰ ਹੁਣ ਸ਼ਹਿਰ ਦੇ ਲੋਕ ਕਾਂਗਰਸ ਦੀਆਂ ਜਿਆਦਤੀਆਂ ਨੂੰ ਸ਼ਹਿਨ ਨਹੀਂ ਕਰਨਗੇ।
ਇਹ ਵੀ ਪੜੋ : ਮੇਅਰ ਕਰ ਰਿਹਾ ਹੈ ਅਦਾਲਤੀ ਹੁਕਮਾਂ ਬਾਰੇ ਲੋਕਾਂ ਨੂੰ ਗੁੰਮਰਾਹ: ਡੇਅਰੀ ਮਾਲਕ
ਉਨ੍ਹਾਂ ਡੇਅਰੀ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਅਕਾਲੀ ਦਲ ਉਨ੍ਹਾਂ ਦੇ ਨਾਲ ਖੜਾ ਹੈ।
ਇਸ ਮੌਕੇ ਕਿਰਪਾਲ ਸਿੰਘ ਪ੍ਰਧਾਨ, ਦਵਿੰਦਰ ਸਿੰਘ ਮੀਤ ਪ੍ਰਧਾਨ, ਅਵਤਾਰ ਸਿੰਘ, ਜਸਪ੍ਰੀਤ ਸਿੰਘ, ਅਕਾਸ਼ ਬੋਕਸਰ, ਬਿੰਦਰ ਸਿੰਘ ਨਿੱਕੂ, ਮਹੀਪਾਲ ਸਿੰਘ ਆਦਿ ਵਿਸ਼ੇਸ ਤੌਰ ’ਤੇ ਹਾਜ਼ਰ ਸਨ।