Sunday, September 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home DELHI

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ

Vijesh by Vijesh
in DELHI, PUNJAB
0
ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ
0
SHARES
0
VIEWS
Share on FacebookShare on Twitter

ਚੰਡੀਗੜ੍ਹ, 28 ਨਵੰਬਰ : ਵਰਸ਼ਾ ਵਰਮਾ – 

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਨਾਲ ਕੀਤੇ ਮਾੜੇ ਵਿਹਾਰ ਨੂੰ ਵੇਖਦਿਆਂ ਲੱਗਦਾ ਹੈ ਕਿ ਮੋਦੀ ਸਰਕਾਰ ਨੇ ‘ਜੈ ਜਵਾਨ, ਜੈ ਕਿਸਾਨ’ ਨਾਅਰੇ ਦੀ ਪ੍ਰੀਭਾਸ਼ਾ ਬਦਲ ਕੇ ‘ਜਾਹ ਜਵਾਨ, ਮਾਰ ਕਿਸਾਨ’ ਕਰ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਹਰਿਆਣਾ-ਦਿੱਲੀ ਬਾਰਡਰ ’ਤੇ ਕਿਸਾਨਾਂ ਦੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਵਿੱਢੇ ਸੰਘਰਸ਼ ’ਚ ਮੋਢਾ ਸਾਂਝਾ ਕਰਨ ਮੌਕੇ ਕੀਤਾ। ਇਸ ਮੌਕੇ ਸ਼੍ਰੀ ਸਿੰਗਲਾ ਨੇ ਕਿਸਾਨਾਂ ਦਾ ਹਾਲ-ਚਾਲ ਜਾਣਨ ਤੋਂ ਇਲਾਵਾ ਲੰਗਰ ’ਚ ਹਿੱਸਾ ਪਾਇਆ ਤੇ ਸੰਘਰਸ਼ੀਲ ਕਿਸਾਨਾਂ ਨੂੰ ਲੰਗਰ ਵਰਤਾਇਆ। ਉਨ੍ਹਾਂ ਅੰਦੋੋਲਨਕਾਰੀ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਸਿਰਫ਼ ਉਹ ਹੀ ਨਹੀਂ, ਸਗੋਂ ਪੂਰਾ ਪੰਜਾਬ ਉਨ੍ਹਾਂ ਨਾਲ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸਮਾਜ ਦੇ ਹਰ ਵਰਗ ਵੱਲੋਂ ਪੂਰੀ ਵਾਹ ਲਾਈ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ’ਚ ਸਭ ਤੋਂ ਵੱਧ ਹਿੱਸਾ ਪਾਉਣ ਵਾਲਾ ਪੰਜਾਬ ਦਾ ਕਿਸਾਨ ਅੱਜ ਮੋਦੀ ਸਰਕਾਰ ਵੱਲੋਂ ਆਪਣੇ ਕਾਰਪੋਰੇਟ ਮਿੱਤਰਾਂ ਨੂੰ ਲਾਹਾ ਦੇਣ ਲਈ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਈ ਸੌ ਕਿਲੋਮੀਟਰ ਚੱਲ ਕੇ ਇੱਥੇ ਰੋਸ ਪ੍ਰਦਰਸ਼ਨ ਕਰਨ ਪਹੁੰਚਿਆ ਹੈ। 
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਕਾਲੇ ਕਾਨੂੰਨਾਂ ਵਿਰੁੱਧ ਪੰਜਾਬ ’ਚ ਧਰਨੇ ਦੇ ਰਹੇ ਕਿਸਾਨਾਂ ਦੀ ਮੋਦੀ ਸਰਕਾਰ ਨੇ ਸਾਰ ਤਾਂ ਕੀ ਲੈਣੀ ਸੀ, ਸਗੋਂ ਹੁਣ ਦਿੱਲੀ ਆਉਣ ਮੌਕੇ ਸਾਰੇ ਨਿਯਮ-ਕਾਨੂੰਨ ਛਿੱਕੇ ਟੰਗ ਕੇ ਸਿਰਫ਼ ਭਾਜਪਾ ਨਾਲ ਵਫ਼ਾਦਾਰੀ ਵਿਖਾਉਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੌਮੀ ਸ਼ਾਹ ਰਾਹ ਹੀ ਸੀਲ ਕਰ ਦਿੱਤੇ। ਉਨ੍ਹਾਂ ਕਿਹਾ ਕਿ ਗੱਲ ਸਿਰਫ਼ ਪੰਜਾਬ ਨਾਲ ਲੱਗਦੇ ਬਾਰਡਰ ਸੀਲ ਕਰਨ ’ਤੇ ਹੀ ਨਹੀਂ ਰੁਕੀ, ਸਗੋਂ ਦੇਸ਼ ਦੇ ਅੰਨਦਾਤੇ ’ਤੇ ਅੱਤ ਦੀ ਸਰਦੀ ’ਚ ਪਾਣੀ ਵਾਲੀਆਂ ਤੋਪਾਂ ਤੇ ਹੰਝੂ ਗੈਸ ਦੇ ਗੋਲਿਆਂ ਨਾਲ ਹਮਲਾ ਕਰਨ ਦੇ ਨਾਲ-ਨਾਲ ਲਾਠੀਚਾਰਜ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਦੇ ਸਭ ਤੋਂ ਵੱਡੇ ਧੁਰੇ ਨੂੰ ਸੰਭਾਲਣ ਵਾਲੇ ਕਿਸਾਨਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕਰਨ ਵਾਲੀਆਂ ਭਾਜਪਾ ਸਰਕਾਰਾਂ ਨੂੰ ਆਉਣ ਵਾਲੇ ਸਮੇਂ ’ਚ ਇਸਦਾ ਖ਼ਮਿਆਜ਼ਾ ਜ਼ਰੂਰ ਭੁਗਤਣਾ ਪਵੇਗਾ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੀ ਸਾਰੀ ਕੈਬਨਿਟ ਤੇ ਪਾਰਟੀ ਖੇਤੀਬਾੜੀ ਖੇਤਰ ’ਤੇ ਛਾਏ ਇਨ੍ਹਾਂ ਕਾਲੇ ਬੱਦਲਾਂ ਵਿਰੁੱਧ ਡੱਟ ਕੇ ਖੜੇ ਹਨ ਅਤੇ ਕਿਸੇ ਵੀ ਕੀਮਤ ’ਤੇ ਇਹ ਕਾਲੇ ਕਾਨੂੰਨ ਪੰਜਾਬ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬੜੀ ਹਾਸੋਹੀਣੀ ਗੱਲ ਹੈ ਕਿ ਭਾਜਪਾ ਦੇ ਲੀਡਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਨੂੰ ਭੜਕਾ ਕੇ ਅੰਦੋਲਨ ਕਰਵਾਉਣ ਲਈ ਜ਼ਿੰਮੇਵਾਰ ਦੱਸ ਰਹੇ ਹਨ ਅਤੇ ਸੂਬੇ ’ਚ ਵਿਰੋਧੀ ਪਾਰਟੀਆਂ ਦੇ ਲੀਡਰ ਉਨ੍ਹਾਂ ਨੂੰ ਕਿਸਾਨਾਂ ਵਿਰੁੱਧ ਖੜਾ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਪਾਰਟੀਆਂ ਦੇ ਆਗੂ ਆਪਣੇ ਨਿੱਜੀ ਮੁਫ਼ਾਦਾਂ ਲਈ ਸਿਰਫ਼ ਬਿਆਨਬਾਜ਼ੀ ਕਰ ਰਹੇ ਹਨ ਜਦਕਿ ਕਾਂਗਰਸ ਪਾਰਟੀ ਦਾ ਹਰ ਆਗੂ ਕਿਸਾਨਾਂ ਦੇ ਹੱਕਾਂ ਲਈ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜ ਰਿਹਾ ਹੈ।

Post Views: 43
Previous Post

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ

Next Post

ਕਿਸਾਨਾਂ ਨੂੰ ਭੜਕਾਉਣ ਦੇ ਦੋਸ਼ ਲਾਉਣ ‘ਤੇ ਖੱਟਰ ਉਤੇ ਵਰ੍ਹੇ ਮੁੱਖ ਮੰਤਰੀ

Next Post
‘ਕੀ ਹਰਿਆਣਾ ਵਿੱਚ ਜੰਗਲ ਰਾਜ ਹੈ?’ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਵੱਲੋਂ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣ ਦੀ ਧਮਕੀ ਬਾਰੇ ਕੀਤਾ ਸਵਾਲ

ਕਿਸਾਨਾਂ ਨੂੰ ਭੜਕਾਉਣ ਦੇ ਦੋਸ਼ ਲਾਉਣ ‘ਤੇ ਖੱਟਰ ਉਤੇ ਵਰ੍ਹੇ ਮੁੱਖ ਮੰਤਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800