No Result
View All Result
Friday, May 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਕੈਪਟਨ ਅਮਰਿੰਦਰ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

admin by admin
in INDIA, PUNJAB, WORLD
0
ਪੰਜਾਬ ਵਿੱਚ ਆੜ੍ਹਤੀਆਂ ਵੱਲੋਂ ਹੜਤਾਲ ਖਤਮ ਕਰਨ ਉਪਰੰਤ ਕਣਕ ਦੀ ਖ਼ਰੀਦ ਸ਼ੁਰੂ
0
SHARES
0
VIEWS
Share on FacebookShare on Twitter

ਚੰਡੀਗੜ੍ਹ, 12 ਜੂਨ (ਸ਼ਿਵ ਨਾਰਾਇਣ ਜਾਂਗੜਾ) : ਦਰਬਾਰ ਸਾਹਿਬ ਲਈ ਸੋਲਰ ਪਲਾਂਟ ਪ੍ਰਾਜੈਕਟ ਲਗਾਉਣ ਸਬੰਧੀ ਆਪਣੀ ਸਰਕਾਰ ਵੱਲੋਂ ਸੰਪੂਰਨ ਸਮਰਥਨ ਦਿੰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਪਲਾਂਟ ਲਗਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਵਾਨਗੀ ਦੇਣ ਅਤੇ ਇਸ ਨੂੰ ਜਲਦ ਮੁਕੰਮਲ ਕਰਨ ਲਈ ਪੁਰਜ਼ੋਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਅੱਜ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੂੰ ਬਿਜਲੀ ਸਪਲਾਈ ਕਰਨ ਵਾਲੇ ਸੋਲਰ ਪਲਾਂਟ ਪ੍ਰਾਜੈਕਟ ਲਈ ਸੂਬਾ ਸਰਕਾਰ ਤੋਂ ਮਨਜ਼ੂਰੀ ਨਾ ਮਿਲਣ ਬਾਰੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਬਿਆਨ ਦਾ ਜਵਾਬ ਦੇ ਰਹੇ ਸਨ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਹੋਈ ਇੱਕ ਮੀਟਿੰਗ ਦੌਰਾਨ, ਬਿਜਲੀ ਵਿਭਾਗ ਨੇ ਪਹਿਲਾਂ ਹੀ ਇਸ ਪ੍ਰਾਜੈਕਟ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ ਸੀ।

ਬੁਲਾਰੇ ਨੇ ਦੱਸਿਆ ਕਿ ਅਮਰੀਕਾ ਸਥਿਤ ਯੂਨਾਈਟਿਡ ਸਿੱਖ ਮਿਸ਼ਨ ਨੇ ਹਰਿਮੰਦਰ ਸਾਹਿਬ ਤੋਂ 10 ਕਿਲੋਮੀਟਰ ਦੀ ਦੂਰੀ ‘ਤੇ 2 ਮੈਗਾਵਾਟ ਸਮਰੱਥਾ ਵਾਲਾ ਸੋਲਰ ਪਲਾਂਟ ਲਗਾਉਣ ਦੀ ਇਜਾਜ਼ਤ ਮੰਗੀ ਸੀ, ਜਿਸ ਬਾਰੇ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਸੀ ਅਤੇ ਪਾਵਰਕਾਮ ਨੇ ਸਿਧਾਂਤਕ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਸੀ।

ਮੀਟਿੰਗ ਦੌਰਾਨ, ਪਾਵਰਕਾਮ ਦੇ ਅਧਿਕਾਰੀਆਂ ਨੇ ਦਰਬਾਰ ਸਾਹਿਬ ਤੱਕ ਬਿਜਲੀ ਪਹੁੰਚਾਉਣ ਲਈ ਪਾਵਰਕਾਮ ਦੇ ਮੌਜੂਦਾ ਟਰਾਂਸਮਿਸ਼ਨ ਨੈਟਵਰਕ ਦੀ ਵਰਤੋਂ ਦੀ ਪੇਸ਼ਕਸ਼ ਵੀ ਕੀਤੀ ਸੀ, ਜਿਸ ਲਈ ਯੂਨਾਈਟਿਡ ਸਿੱਖ ਮਿਸ਼ਨ ਨੂੰ ਪੂੰਜੀ ਨਿਵੇਸ਼ ਦੀ ਲੋੜ ਨਹੀਂ ਪਵੇਗੀ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਾਜੈਕਟ ਨੂੰ ਚਲਾਉਣ ਵਿਚ ਕੋਈ ਰੁਕਾਵਟ ਨਹੀਂ ਹੋਣੀ ਚਾਹੀਦੀ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਪ੍ਰਾਜੈਕਟ ਵਿੱਚ ਸਰਗਰਮੀ ਨਾਲ ਜੁੜੇ ਰਹਿਣ ਅਤੇ ਇਸ ਦੇ ਜਲਦ ਪੂਰਾ ਹੋਣ ਨੂੰ ਯਕੀਨੀ ਬਣਾਉਣ। ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਯੂਨਾਈਟਿਡ ਸਿੱਖ ਮਿਸ਼ਨ ਅਤੇ ਐਸ.ਜੀ.ਪੀ.ਸੀ. ਵੱਲੋਂ ਸੰਕਲਪਿਤ ਕੀਤੇ ਇਸ ਪ੍ਰਾਜੈਕਟ ਲਈ ਆਪਣੀ ਸਰਕਾਰ ਦਾ ਪੂਰਨ ਸਮਰਥਨ ਦਿੱਤਾ ਹੈ।

Post Views: 69
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghchandigarh newsCHIEF MINISTER OFFICE PUNJABcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videostop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ
Previous Post

ਪੰਜਾਬ ਵਿੱਚ ਝੁੱਗੀ ਝੌਂਪੜੀ ਵਾਲੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਮਿਲੇ

Next Post

ਸਕੂਲ ਸਿੱਖਿਆ ਦਰਜਾਬੰਦੀ ਬਾਰੇ ਬੇਬੁਨਿਆਦ ਇਲਜਾਮ ਲਾਉਣ ’ਤੇ ਮਨੀਸ਼ ਸਿਸੋਦੀਆ ਨੂੰ ਮੁੱਖ ਮੰਤਰੀ ਦਾ ਕਰਾਰ ਜਵਾਬ-ਤੁਹਾਡੇ ਲਈ ਅੰਗੂਰ ਖੱਟੇ ਹੋਣ ਵਾਲੀ ਗੱਲ

Next Post
File Photo

ਸਕੂਲ ਸਿੱਖਿਆ ਦਰਜਾਬੰਦੀ ਬਾਰੇ ਬੇਬੁਨਿਆਦ ਇਲਜਾਮ ਲਾਉਣ ’ਤੇ ਮਨੀਸ਼ ਸਿਸੋਦੀਆ ਨੂੰ ਮੁੱਖ ਮੰਤਰੀ ਦਾ ਕਰਾਰ ਜਵਾਬ-ਤੁਹਾਡੇ ਲਈ ਅੰਗੂਰ ਖੱਟੇ ਹੋਣ ਵਾਲੀ ਗੱਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800