No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਰਾਲੀ ਨਾ ਸਾੜੋ; ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਕੀਤੀ ਅਪੀਲ

admin by admin
in BREAKING, COVER STORY, PUNJAB
0
ELECTION OF K.S. SANDHWAN AS SPEAKER OF 16th PUNJAB ASSEMBLY  NOTIFIED IN STATE GAZETTE AFTER 7 WEEKS
0
SHARES
0
VIEWS
Share on FacebookShare on Twitter

ਚੰਡੀਗੜ੍ਹ, 16 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) 

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ।

ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸਪੀਕਰ ਨੇ ਕਿਹਾ ਕਿ ਪਰਾਲੀ ਸਾੜਨਾ ਵਾਤਾਵਰਨ ਦੇ ਲਈ ਬਹੁਤ ਘਾਤਕ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਨਾ ਸਿਰਫ ਵਾਤਾਵਰਨ ਹੀ ਦੂਸ਼ਿਤ ਨਹੀਂ ਹੁੰਦਾ ਹੈ, ਸਗੋਂ ਕਈ ਅਣ-ਸੁਖਾਵੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੁਦਰਤ ਦੇ ਅਮੁੱਲ ਖਜ਼ਾਨੇ ਹਵਾ, ਪਾਣੀ ਅਤੇ ਧਰਤੀ ਦੂਸ਼ਿਤ ਹੁੰਦੀ ਹੈ, ਜਿਸ ਨਾਲ ਮਨੁੱਖਾਂ ਨੂੰ ਕਈ ਕਿਸਮ ਦੀਆਂ ਬੀਮਾਰੀਆਂ ਵੀ ਹੋ ਸਕਦੀਆਂ ਹਨ।

ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਨੂੰ 50 ਫੀਸਦੀ ਸਬਸਿਡੀ ਅਤੇ ਸੁਸਾਇਟੀ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਇਸ ਸਬਸਿਡੀ ਦਾ ਲਾਭ ਲੈਣ ਅਤੇ ਪਰਾਲੀ ਦੇ ਪ੍ਰਬੰਧਨ ਲਈ ਸਟਰਾਅ ਰੇਕ ਅਤੇ ਬੇਲਰ ਮਸ਼ੀਨਾ ਆਦਿ ਖਰੀਦ ਕੇ ਮੌਕੇ ਦਾ ਪੂਰਾ ਲਾਭ ਉਠਾਉਣ।

ਸਪੀਕਰ ਨੇ ਸੂਬੇ ਦੇ ਕਿਸਾਨਾਂ ਨੂੰ ਵਾਤਾਵਰਣ ਸੁਰੱਖਿਆ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਭਾਈਵਾਲ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਨਾ ਸਾੜਨ ਸਬੰਧੀ ਲੋਕ ਹਿੱਤ ਵਿੱਚ ਚਲਾਈ ਜਾ ਮੁਹਿੰਮ ਦਾ ਹਿੱਸਾ ਬਣਨ।

ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਮੌਜੂਦਾ ਵਾਢੀ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ ’ਤੇ ਸਰਫੇਸ ਸੀਡਰਾਂ ਸਮੇਤ ਲਗਭਗ 24,000 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Post Views: 91
Tags: farmerskultar singhPunjab GovernmentPunjab Vidhan Sabha Speaker
Previous Post

ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਇਆ, ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

Next Post

ਡਿਪਟੀ ਸੀਏਮ ਨੇ ਸਿਰਸਾ ਦੀ ਨਹਿਰਾਂ ਦੀ ਰਿਮਾਡਲਿੰਗ ਅਤੇ ਰਿਹੈਬਿੁਲਿਟੇਸ਼ਨ ਦੇ ਦਿੱਤੇ ਨਿਰਦੇਸ਼ – ਰਾਜਸਥਾਨ ਸਰਕਾਰ ਨੁੰ ਵੀ ਲਿਖੀ ਚਿੱਠੀ

Next Post
ਡਿਪਟੀ ਸੀਐਮ ਨੇ ਸੁਣੀਆਂ ਲੋਕਾਂ ਦੀਆਂ ਸਮਸਿਆਵਾਂ ਅਤੇ ਅਧਿਕਾਰੀਆਂ ਨੂੰ ਦਿੱਤੇ ਜਰੂਰੀ ਨਿਰਦੇਸ਼

ਡਿਪਟੀ ਸੀਏਮ ਨੇ ਸਿਰਸਾ ਦੀ ਨਹਿਰਾਂ ਦੀ ਰਿਮਾਡਲਿੰਗ ਅਤੇ ਰਿਹੈਬਿੁਲਿਟੇਸ਼ਨ ਦੇ ਦਿੱਤੇ ਨਿਰਦੇਸ਼ - ਰਾਜਸਥਾਨ ਸਰਕਾਰ ਨੁੰ ਵੀ ਲਿਖੀ ਚਿੱਠੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982