No Result
View All Result
Saturday, June 28, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਟਿਆਲਾ ਜ਼ਿਲ੍ਹੇ ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿੱਚ 04 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 06 ਵਜੇ ਤਕ ਕਰਵਾਏ ਜਾਣਗੇ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿੱਚ 04 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 06 ਵਜੇ ਤਕ ਕਰਵਾਏ ਜਾਣਗੇ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ 4 ਅਗਸਤ
ਚੁਣੇ ਖਿਡਾਰੀਆਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾ
ਪਟਿਆਲਾ ਜ਼ਿਲ੍ਹੇ ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿੱਚ 04 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 06 ਵਜੇ ਤਕ ਕਰਵਾਏ ਜਾਣਗੇ
ਪਟਿਆਲਾ ਜ਼ਿਲ੍ਹੇ ਦੇ ਨਾਲ ਲੱਗਦੇ ਜ਼ਿਲ੍ਹੇ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਲੇਰਕੋਟਲਾ, ਫ਼ਤਿਹਗੜ੍ਹ ਸਾਹਿਬ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਲੈ ਸਕਦੇ ਨੇ ਹਿੱਸਾ
ਪਟਿਆਲਾ, 17 ਜੁਲਾਈ     ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਸਹਿਯੋਗ ਨਾਲ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਟਰਾਇਲ ਪੋਲੋ ਗਰਊਡ ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ ਪਟਿਆਲਾ ਜ਼ਿਲ੍ਹੇ ਦੇ ਨਾਲ ਲੱਗਦੇ ਜ਼ਿਲ੍ਹੇ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਲੇਰਕੋਟਲਾ, ਫ਼ਤਿਹਗੜ੍ਹ ਸਾਹਿਬ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਵੀ ਇਹਨਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ ‘ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ, ਜਿਥੇ ਉਹਨਾਂ ਦਾ ਰਹਿਣਾ, ਖੁਰਾਕ, ਟਰੇਨਿੰਗ, ਖੇਡ ਦਾ ਸਾਜੋ ਸਮਾਨ ਮੁਫ਼ਤ ਦਿੱਤਾ ਜਾਵੇਗਾ। ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਨੌਜਵਾਨਾਂ ਦੀ ਟਰਾਇਲ ਰਾਹੀਂ ਚੋਣ ਕੀਤੀ ਜਾਣੀ ਹੈ ਤੇ ਚੁਣੇ ਹੋਏ ਖਿਡਾਰੀ ਦਿੱਲੀ ਵਿਖੇ ਫਈਨਲ ਟਰਾਇਲ ਲਈ ਭੇਜੇ ਜਾਣਗੇ।ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਜ਼ਿਲ੍ਹਿਆਂ ਵਿੱਚ ਟਰਾਇਲ  ਕਰਵਾਏ ਜਾਣਗੇ ਤੇ ਇਹਨਾਂ ਦੇ ਨਾਲ ਲੱਗਦੇ ਜ਼ਿਲ੍ਹੇ ਦੇ ਖਿਡਾਰੀ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ। ਜਿਵੇਂ ਕਿ ਪਟਿਆਲਾ ਜ਼ਿਲ੍ਹੇ ਦੇ ਨਾਲ ਲੱਗਦੇ ਜ਼ਿਲ੍ਹੇ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਜਨਮ ਮਿਤੀ 2010,2011,2012, ਹਿੱਸਾ ਲੈ ਸਕਦੇ ਹਨ। ਇਹਨਾਂ ਟਰਾਇਲਾਂ ਵਿੱਚ ਖਿਡਾਰੀਆਂ ਨੂੰ ਸਟੈਂਡਿੰਗ ਬਰੌਡ ਜੰਪ, ਹਾਈ ਜੰਪ (ਵਰਟੀਕਲ) ਅਤੇ ਲੜਕੇ 1600 ਮੀਟਰ ਅਤੇ ਲੜਕੀਆਂ 800 ਮੀਟਰ ਦੀ ਦੌੜ ਕਰਵਾਈ ਜਾਵੇਗੀ। ਪਟਿਆਲਾ ਜ਼ਿਲ੍ਹੇ ਦੇ ਟਰਾਇਲ ਪੋਲੋ ਗਰਊਡ, ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲਣਗੇ, ਭਾਗ ਲੈਣ ਵਾਲੇ ਚਾਹਵਾਨ ਖਿਡਾਰੀ ਆਪਣੀ ਯੋਗਤਾ, ਉਮਰ ਦੇ ਸਬੂਤ ਦੇ ਸਬੰਧਤ ਸਰਟੀਫਿਕੇਟ, 04 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ 4 ਅਗਸਤ ਨੂੰ ਪੋਲੋ ਗਰਊਡ ਪਟਿਆਲਾ ਦੇ ਸਟੇਡੀਅਮ ਵਿੱਚ ਰਿਪੋਰਟ ਕਰਨ ਤੇ ਵਧੇਰੇ ਜਾਣਕਾਰੀ ਲਈ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਮੇਟੀ ਇੰਚਾਰਜ ਬਖਸ਼ੀਸ਼ ਸਿੰਘ ਨਾਲ ਫੋਨ ਨੰਬਰ 9872409600 ‘ਤੇ ਸੰਪਰਕ ਕਰ ਸਕਦੇ ਹਨ।
Post Views: 112
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: awardee Jagdeep Singh KahlonCycling Federation of IndiaFatehgarh Sahibincharge Bakhshish Singhmaharaja ranjit singhMalerkotlaPatiala DistrictPolo Ground PatialaSahibzada Ajit Singh NagarSangrurSports Authority of Indiatalent identification program
Previous Post

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਮੌਕੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਕਾਰੋਬਾਰ ਦੇ ਯੋਗ ਬਣਾਉਣ ਉਪਰ ਜ਼ੋਰ

Next Post

ਬਹੁਤ ਦੁਖਦਾਈ ਖ਼ਬਰ , ਨਿਹੰਗ ਸਿੰਘ ਨੇ ਕਿਰਪਾਨ ਨਾਲ ਵੱਢਿਆ ਮੁੰਡਾ, ਹੈਰਾਨ ਕਰੇਗੀ ਵਜ੍ਹਾ।

Next Post
ਬਹੁਤ ਦੁਖਦਾਈ ਖ਼ਬਰ , ਨਿਹੰਗ ਸਿੰਘ ਨੇ ਕਿਰਪਾਨ ਨਾਲ ਵੱਢਿਆ ਮੁੰਡਾ, ਹੈਰਾਨ ਕਰੇਗੀ ਵਜ੍ਹਾ।

ਬਹੁਤ ਦੁਖਦਾਈ ਖ਼ਬਰ , ਨਿਹੰਗ ਸਿੰਘ ਨੇ ਕਿਰਪਾਨ ਨਾਲ ਵੱਢਿਆ ਮੁੰਡਾ, ਹੈਰਾਨ ਕਰੇਗੀ ਵਜ੍ਹਾ।

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In