Thursday, August 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਟਿਆਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਹੋਵੇਗਾ ਰਾਜ ਪੱਧਰੀ ਸਮਾਗਮ

admin by admin
in BREAKING, COVER STORY, PUNJAB
0
फैक्ट चैक: झूठी है ‘नहीं दिया वोट तो बैंक अकाउँट से कटेगें 350 रुपए: आयोग’ वाली ख़बर

file pic

0
SHARES
0
VIEWS
Share on FacebookShare on Twitter

ਪਟਿਆਲਾ, 19 ਜਨਵਰੀ: (ਪ੍ਰੈਸ ਕੀ ਤਾਕਤ ਬਿਊਰੋ)- ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 25 ਜਨਵਰੀ 2023 ਨੂੰ ਪੂਰੇ ਭਾਰਤ ਵਿੱਚ ਤੇਰ੍ਹਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਇੰਚਾਰਜ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਇਸ ਵਾਰ ਰਾਸ਼ਟਰੀ ਵੋਟਰ ਦਿਵਸ ਦਾ ਰਾਜ ਪੱਧਰੀ ਸਮਾਗਮ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਹੋਣ ਵਾਲੇ ਰਾਜ ਪੱਧਰੀ ਸਮਾਗਮ ‘ਚ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ ਤੇ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।
ਸਵੀਪ ਇੰਚਾਰਜ ਨੇ ਦੱਸਿਆ ਕਿ ਇਸ ਦੌਰਾਨ ਨੌਜਵਾਨ ਵੋਟਰਾਂ ਨੂੰ ਉਨ੍ਹਾਂ ਦੇ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੇਂਟਿੰਗ ਪ੍ਰਤੀਯੋਗਤਾਵਾਂ ਕਰਵਾਈਆਂ ਜਾਣੀਆਂ ਹਨ ਅਤੇ ਅੱਵਲ ਆਏ ਵਿਦਿਆਰਥੀਆਂ ਨੂੰ ਵਾਜਬ ਇਨਾਮ ਦਿੱਤੇ ਜਾਣਗੇ। ਇਸੇ ਦੌਰਾਨ ਯੋਗਤਾ ਮਿਤੀ 01.01.2023 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪਹਿਲੀ ਵਾਰ ਵੋਟਰ ਵਜੋਂ ਦਰਜ ਹੋਏ ਯੁਵਾ ਵੋਟਰਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣਗੇ ਅਤੇ ਹਾਜ਼ਰ ਆਏ ਸਮੂਹ ਦੀ ਹਾਜ਼ਰੀ ਵਿੱਚ ਆਪਣੀਆਂ ਵੋਟਾਂ ਬਣਵਾਉਣ ਅਤੇ ਇਨ੍ਹਾਂ ਵੋਟਾਂ ਨੂੰ ਆਪਣੀ ਸਮਝ ਅਨੁਸਾਰ ਸਹੀ ਇਸਤੇਮਾਲ ਕਰਨ ਲਈ ਪ੍ਰਣ ਵੀ ਲਿਆ ਜਾਵੇਗਾ ।
ਉਨ੍ਹਾਂ ਦੱਸਿਆ ਜ਼ਿਲ੍ਹਾ ਪੱਧਰ ਤੇ ਇਹ ਦਿਵਸ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ, ਤਹਿਸੀਲ ਪੱਧਰ ਉਪ ਮੰਡਲ ਮੈਜਿਸਟ੍ਰੇਟ ਅਤੇ ਬੂਥ ਪੱਧਰ ਤੇ ਬੂਥ ਦੇ ਸਬੰਧਤ ਬੂਥ ਲੈਵਲ ਅਫ਼ਸਰਾਂ ਵੱਲੋਂ ਮਨਾਇਆ ਜਾਣਾ ਹੈ। ਇਸ ਦੌਰਾਨ ਆਮ ਜਨਤਾ ਅਤੇ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਪਟਿਆਲਾ ਜ਼ਿਲ੍ਹੇ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ ਮਿਤੀ 01.01.2023 ਨੂੰ 18 ਸਾਲ ਦੀ ਹੋ ਗਈ ਹੈ ਅਤੇ ਉਨ੍ਹਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਹੈ ਤਾਂ ਆਪਣੀ ਵੋਟ ਬਣਵਾਉਣ ਸਬੰਧੀ ਫਾਰਮ ਨੰਬਰ 06 ਭਰਕੇ ਆਪਣੇ ਏਰੀਏ ਦੇ ਬੂਥ ਲੈਵਲ ਅਫ਼ਸਰ ਜਾਂ ਚੋਣ ਹਲਕੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾ ਕਰਵਾ ਦੇਣ ਤਾਂ ਜੋ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੌਰਾਨ ਇਨ੍ਹਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ ਅਤੇ ਆਉਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ ਦੌਰਾਨ ਆਪਣੀਆਂ ਵੋਟਾਂ ਦਾ ਆਪਣੀ ਸਮਝ ਅਨੁਸਾਰ ਸਹੀ ਅਤੇ ਸੁਚੱਜੇ ਢੰਗ ਨਾਲ ਇਸਤੇਮਾਲ ਕਰਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣ ਕੇ ਇਸ ਵਿੱਚ ਆਪਣੀ ਭਾਗੀਦਾਰੀ ਨਿਭਾਉਣ ਅਤੇ ਇਸ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਿਯੋਗ ਕਰਨ ।

Post Views: 151
Previous Post

ਬੀਮੇ ਦੇ ਪੈਸੇ ਲੈਣ ਲਈ ਸਰਕਾਰ ਦੇ ਇੱਕ ਅਧਿਕਾਰੀ ਨੇ 7 ਕਰੋੜ ਰੁਪਏ ਤੋਂ ਵੱਧ ਦੀ ਬੀਮਾ ਰਕਮ ਦਾ ਦਾਅਵਾ ਕਰਨ ਲਈ ਆਪਣੀ ਮੌਤ ਦੀ ਝੂਠੀ ਸਾਜ਼ਿਸ਼, ਚਾਰ ਲੋਕ ਗ੍ਰਿਫ਼ਤਾਰ

Next Post

ਰਾਜ ਪੱਧਰੀ ਸਮਾਪਤੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ, ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਧੀਆਂ ਦੇ ਮਾਪਿਆਂ ਨਾਲ ਮਨਾਈ ਲੋਹੜੀ

Next Post
ਰਾਜ ਪੱਧਰੀ ਸਮਾਪਤੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ, ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਧੀਆਂ ਦੇ ਮਾਪਿਆਂ ਨਾਲ ਮਨਾਈ ਲੋਹੜੀ

ਰਾਜ ਪੱਧਰੀ ਸਮਾਪਤੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ, ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਧੀਆਂ ਦੇ ਮਾਪਿਆਂ ਨਾਲ ਮਨਾਈ ਲੋਹੜੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800