No Result
View All Result
Saturday, May 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

admin by admin
in BREAKING, COVER STORY, PUNJAB
0
COVID-19: NO ‘AT HOME’ ON REPUBLIC DAY AT PUNJAB RAJ BHAVAN
0
SHARES
0
VIEWS
Share on FacebookShare on Twitter
 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ
ਚੰਡੀਗੜ੍ਹ, 3 ਜਨਵਰੀ
ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ 26 ਜਨਵਰੀ, 2024 ਨੂੰ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਤੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਰੋੜੀ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਜਲੰਧਰ, ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਸਮੱਗਰੀ ਮੰਤਰੀ ਸ੍ਰੀ ਅਮਨ ਅਰੋੜਾ ਅੰਮ੍ਰਿਤਸਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਫਾਜ਼ਿਲਕਾ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਫਿਰੋਜ਼ਪੁਰ, ਐਨ.ਆਰ.ਆਈ. ਅਫ਼ੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਮਲੇਰਕੋਟਲਾ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਸ੍ਰੀ ਮੁਕਤਸਰ ਸਾਹਿਬ, ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਮਾਨਸਾ, ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਫਰੀਦਕੋਟ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਸੰਗਰੂਰ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਊਰਜ਼ਾ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਰੂਪਨਗਰ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਸ੍ਰੀ ਚੇਤਨ ਸਿੰਘ ਜੋੜਾਮਾਜਰਾ ਸ਼ਹੀਦ ਭਗਤ ਸਿੰਘ ਨਗਰ, ਲੇਬਰ ਅਤੇ ਟੂਰੀਜਿਮ ਤੇ ਕਲਚਰਲ ਅਫੇਅਰਜ਼ ਮੰਤਰੀ ਮਿਸ ਅਨਮੋਲ ਗਗਨ ਮਾਨ ਤਰਨ ਤਾਰਨ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮੰਤਰੀ ਸ੍ਰੀ ਬਲਕਾਰ ਸਿੰਘ ਮੋਗਾ ਅਤੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਪਠਾਨਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ।
Post Views: 117
Tags: flash flood in patialaflash flood patialaflood in patialaflood patialahimachal latest newslatest newslatest news punjabnews 18 punjabnews punjabnews18news18 punjabnews18 punjab haryananews18 punjab latestnews18 punjab latest newsnews18 punjab newspatiala flood newspatiala latest newspatiala newsPatiala policePatiala today newspunjab latest newspunjab newsPunjab news todaypunjab weather newspunjabi news
Previous Post

ਮੌਜੂਦਾ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਜੀ.ਐਸ,ਟੀ ਵਿੱਚ ਕੁੱਲ 16.52 ਫੀਸਦੀ ਅਤੇ ਆਬਕਾਰੀ ਵਿੱਚ 10.4 ਫੀਸਦੀ ਵਾਧਾ: ਹਰਪਾਲ ਸਿੰਘ ਚੀਮਾ

Next Post

ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤਃ ਗੁਰਮੀਤ ਸਿੰਘ ਖੁੱਡੀਆਂ

Next Post
ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤਃ ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤਃ ਗੁਰਮੀਤ ਸਿੰਘ ਖੁੱਡੀਆਂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800