No Result
View All Result
Sunday, April 19, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅੱਗ ਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਚਲਾਨ ਤੇ ਪੁਲਿਸ ਕੇਸ ਵੀ ਦਰਜ ਹੋਣਗੇ-ਡਿਪਟੀ ਕਮਿਸ਼ਨਰ

admin by admin
in BREAKING, COVER STORY, PUNJAB
0
ਅੱਗ ਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਚਲਾਨ ਤੇ ਪੁਲਿਸ ਕੇਸ ਵੀ ਦਰਜ ਹੋਣਗੇ-ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter
-ਜ਼ਿਲ੍ਹੇ ਦੇ 15 ਕਿਸਾਨਾਂ ਦੇ ਕੱਟੇ ਚਲਾਨ ਪੁਲਿਸ ਕਾਰਵਾਈ ਵੀ ਕੀਤੀ ਜਾਵੇਗੀ
-ਕਿਹਾ, ਖੇਤਾਂ ‘ਚ ਅੱਗ ਨਾ ਲਾਈ ਜਾਵੇ, ਪਰਾਲੀ ਨੂੰ ਅੱਗ ਲਾਉਣ ਦੀ ਥਾਂ ਬਦਲਵੇਂ ਪ੍ਰਬੰਧ ਮੌਜੂਦ
ਪਟਿਆਲਾ, 8 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਕਿਉਂਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਹਨ, ਇਸ ਦੇ ਬਾਵਜੂਦ ਵੀ ਜੇਕਰ ਕਿਸੇ ਕਿਸਾਨ ਨੇ ਖੇਤਾਂ ਵਿੱਚ ਅੱਗ ਲਗਾਈ ਤਾਂ ਉਸ ਵਿਰੁੱਧ ਪੁਲਿਸ ਕੇਸ ਦਰਜ ਹੋਣਗੇ ਤੇ ਚਲਾਨ ਕੀਤੇ ਜਾਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 14 ਥਾਵਾਂ ‘ਤੇ ਅੱਗ ਲਾਉਣ ਦੀ ਪੁਸ਼ਟੀ ਹੋਈ ਸੀ, ਅਤੇ ਇਨ੍ਹਾਂ ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕ ਹਨ, ਇਨ੍ਹਾਂ ਵਿੱਚ ਸੰਗਤਪੁਰਾ ਦੇ ਚੰਦ ਸਿੰਘ, ਮੈਹਸ ਦਾ ਕਾਸ਼ਤਕਾਰ, ਅਰਾਈ ਮਾਜਰਾ ਦੇ ਹਰਪ੍ਰੀਤ ਸਿੰਘ, ਲੰਗ ਦੇ ਕਰਤਾਰ ਸਿੰਘ, ਦੁਗਾਲ ਕਲਾਂ ਦੇ ਰਣਧੀਰ ਸਿੰਘ, ਦੁਗਾਲ ਖੁਰਦ ਦੇ ਜਮੀਨ ਮਾਲਕ ਗੁਰਮੀਤ ਕੌਰ, ਘੰਗਰੋਲੀ ਦੇ ਜਮੀਨ ਮਾਲਕ ਬਲਵੀਰ ਕੌਰ, ਅਤਾਲਾਂ ਦੇ ਸੁੱਚਾ ਸਿੰਘ, ਲਾਲਵਾ ਦੇ ਜੈਮਲ ਸਿੰਘ, ਮਰੌੜੀ ਦੇ ਕਪੂਰ ਸਿੰਘ, ਅਗੇਤਾ ਦਾ ਬਲਜਿੰਦਰ ਸਿੰਘ, ਹੱਲਾ ਦਾ ਜਸਦੀਪ ਸਿੰਘ, ਹਰਵਿੰਦਰ ਸਿੰਘ, ਹਰਿਆਊ ਖੁਰਦ ਦੇ ਜਸਪਾਲ ਸਿੰਘ ਤੇ ਗੁਰਮੀਤ ਸਿੰਘ ਸ਼ਾਮਲ ਹਨ। ਇਨ੍ਹਾਂ ਦੇ ਚਲਾਨ ਕੱਟਕੇ  ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ ਤੇ ਮਾਲ ਵਿਭਾਗ ਦੇ ਰਿਕਾਰਡ ਵਿੱਚ ਵੀ ਦਰਜ ਕੀਤਾ ਜਾਵੇਗਾ।
ਦੂਜੇ ਪਾਸੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਮੌਕੇ ‘ਤੇ ਵੀ ਪੁੱਜ ਰਿਹਾ ਹੈ। ਅੱਜ ਪਾਤੜਾਂ ਦੇ ਨਿਆਲ ਵਿਖੇ ਲਗਾਈ ਗਈ ਅੱਗ ਨੂੰ ਫਾਇਰ ਬ੍ਰਿਗੇਡ ਸਮਾਣਾ ਦੀ ਟੀਮ ਨੇ ਮੌਕੇ ‘ਤੇ ਜਾ ਕੇ ਬੁਝਾ ਦਿੱਤਾ। ਜਦਕਿ ਪਿੰਡ ਕਮਾਸਪੁਰ ਦੇ ਖੇਤਾਂ ਵਿੱਚ ਅੱਗ ਲਗਾਉਣ ਵਾਲੇ ਕਿਸਾਨ ਨੇ ਖੇਤੀਬਾੜੀ ਅਫ਼ਸਰ ਸਮਾਣਾ ਦੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਆਪਣੀ ਗ਼ਲਤੀ ਮੰਨਕੇ ਅੱਗੇ ਤੋਂ ਖੇਤਾਂ ਵਿੱਚ ਅੱਗ ਨਾ ਲਾਉਣ ਦਾ ਪ੍ਰਣ ਵੀ ਕੀਤਾ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।
Post Views: 80
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਮੁੱਖ ਮੰਤਰੀ ਨੇ ਕੀਤੀ ਏਚਪੀਪੀਸੀ ਅਤੇ ਏਚਪੀਡਬਲਿਯੂਪੀਸੀ ਦੀ ਮੀਟਿੰਗ ਦੀ ਅਗਵਾਈ

Next Post

ਪਲਾਈਵੁੱਡ ਆਪਰੇਟਰਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਨੇ ਲੱਕੜ ਦੀ ਖਰੀਦ ਦੀ ਮਾਰਕੀਟ ਫੀਸ 1 ਫੀਸਦੀ ਮੁਆਫ ਕਰ ਦਿੱਤੀ ਹੈ।

Next Post
ਪਲਾਈਵੁੱਡ ਆਪਰੇਟਰਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਨੇ ਲੱਕੜ ਦੀ ਖਰੀਦ ਦੀ ਮਾਰਕੀਟ ਫੀਸ 1 ਫੀਸਦੀ ਮੁਆਫ ਕਰ ਦਿੱਤੀ ਹੈ।

ਪਲਾਈਵੁੱਡ ਆਪਰੇਟਰਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਨੇ ਲੱਕੜ ਦੀ ਖਰੀਦ ਦੀ ਮਾਰਕੀਟ ਫੀਸ 1 ਫੀਸਦੀ ਮੁਆਫ ਕਰ ਦਿੱਤੀ ਹੈ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800