No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਯੁਵਕ ਸੇਵਾਵਾਂ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

admin by admin
in BREAKING, COVER STORY, Education, ENGLISH NEWS, INDIA, National, POLITICS, PUNJAB
0
ਯੁਵਕ ਸੇਵਾਵਾਂ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
0
SHARES
0
VIEWS
Share on FacebookShare on Twitter

ਪਟਿਆਲਾ, 14 ਅਗਸਤ:
ਪੰਜਾਬੀ ਯੂਨੀਵਰਸਿਟੀ ਦੇ  ਸੋਸ਼ਲ ਵਰਕ ਵਿਭਾਗ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।
ਇਸ ਮੌਕੇ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਦਾ ਇੱਕ ਅਹਿਮ ਅਦਾਰਾ ਹੈ ਜੋ ਨੌਜਵਾਨਾਂ ਦੀ ਭਲਾਈ ਸਬੰਧੀ ਵੱਧ ਚੜ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਉੱਚ ਵਿੱਦਿਅਕ ਅਦਾਰਿਆਂ ਵਿੱਚ ਰੈੱਡ ਰਿਬਨ ਕਲੱਬਾਂ ਦੀ ਸਥਾਪਨਾ ਕਰਕੇ ਵਿਦਿਆਰਥੀਆਂ ਨੂੰ ਐਚ. ਆਈ. ਵੀ./ ਏਡਜ਼, ਟੀ. ਬੀ. ਅਤੇ ਨਸ਼ਿਆਂ ਤੋਂ ਦੂਰ ਰਹਿਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਖ਼ੂਨਦਾਨ ਕਰਨ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਸਿਹਤਮੰਦ ਬਣ ਕੇ ਸਮਾਜ ਦੀ ਸੇਵਾ ਕਰ ਸਕਣ।
ਉਹਨਾਂ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਐਨ.ਐਸ.ਐਸ. ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਆਯੋਜਿਤ ਕਰਕੇ ਵਿਦਿਆਰਥੀਆਂ ਨੂੰ ਰੁੱਖ ਲਾਉਣ, ਵਾਤਾਵਰਨ ਸੰਭਾਲ ਅਤੇ ਨਿਸਵਾਰਥ ਤੌਰ ਤੇ ਸਮਾਜ ਦੀ ਸੇਵਾ ਕਰਨ ਹਿਤ ਤਿਆਰ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਯੂਥ ਕਲੱਬਾਂ ਦੇ ਰਾਹੀਂ 15 ਤੋਂ 35 ਸਾਲ ਤੱਕ ਦੇ ਨੌਜਵਾਨਾਂ ਨੂੰ ਆਪਣੇ ਚਾਰ ਚੁਫੇਰੇ ਸਮਾਜ ਦੇ ਵਿਕਾਸ ਵਿੱਚ ਰੁਚਿਤ ਰਹਿਣ ਹਿਤ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਕਲੱਬਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਹਿਤ ਸਹਾਇਤਾ ਰਾਸ਼ੀ ਵੀ ਦਿੱਤੀ ਜਾਂਦੀ ਹੈ ਅਤੇ ਨੌਜਵਾਨਾਂ ਦੇ ਸੰਪੂਰਨ ਵਿਕਾਸ ਹਿਤ ਨੌਜਵਾਨਾਂ ਦੇ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਅਤੇ ਹਾਈਕਿੰਗ ਟਰੈਕਿੰਗ ਕੈਂਪ, ਯੂਥ ਸਿਖਲਾਈ ਵਰਕਸ਼ਾਪਾਂ ਅਤੇ ਇੰਟਰ ਸਟੇਟ ਟੂਰਾਂ ਦਾ ਆਯੋਜਨ ਕੀਤਾ ਜਾਂਦਾ ਹੈ। ਉਹਨਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਸਾਰੇ ਸਮਾਜ ਦੇ ਵਿਕਾਸ ਲਈ ਕੰਮ ਕਰਨ ਹਿਤ ਆਪਣੇ ਆਪ ਨੂੰ ਤਿਆਰ ਕਰਨ ਤਾਂ ਜੋ ਪੰਜਾਬ  ਨੂੰ ਹੋਰ ਖ਼ੁਸ਼ਹਾਲ ਬਣਾਉਣ ਹਿਤ ਯੋਗਦਾਨ ਪਾਇਆ ਜਾ ਸਕੇ।
ਉਹਨਾਂ ਨੇ ਵਿਭਾਗ ਦੇ ਮੁਖੀ  ਡਾ. ਰਿਤੂ ਬਾਲਾ ਨੂੰ ਇਸ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕਰਨ ਤੇ ਵਧਾਈ ਵੀ ਦਿੱਤੀ।  ਇਸ ਮੌਕੇ ਡਾ. ਧਰਮਪਾਲ ਸਿੰਘ, ਡਾ. ਹਰਦੀਪ ਕੌਰ, ਡਾ. ਗੁਰਨਾਮ ਸਿੰਘ, ਡਾ. ਲਖਵੀਰ ਸਿੰਘ ਅਤੇ ਡਾ. ਜਗਮੋਹਨ ਸਿੰਘ ਆਦਿ  ਮੌਜੂਦ ਸਨ।

Post Views: 95
Tags: department of youth servicedr. dilwar singhlatest newsPatialapatiala latest newsPunjabi Universitypunjabi university patialatop news
Previous Post

ਮਰੀਜ਼ਾਂ ਨੂੰ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਮੈਡੀਕਲ ਸਟਾਫ ਨਿਆਂ ਲਈ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ।

Next Post

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ ‘ਤੇ ਦੇਸ਼ ਦੀ ਵੰਡ ਦੇ ਸਮੇਂ ਮਾਰੇ ਗਏ ਲੋਕਾਂ ਨੁੰ ਅਰਪਿਤ ਕੀਤੀ ਸ਼ਰਧਾਂਜਲੀ

Next Post
ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ ‘ਤੇ ਦੇਸ਼ ਦੀ ਵੰਡ ਦੇ ਸਮੇਂ ਮਾਰੇ ਗਏ ਲੋਕਾਂ ਨੁੰ ਅਰਪਿਤ ਕੀਤੀ ਸ਼ਰਧਾਂਜਲੀ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ 'ਤੇ ਦੇਸ਼ ਦੀ ਵੰਡ ਦੇ ਸਮੇਂ ਮਾਰੇ ਗਏ ਲੋਕਾਂ ਨੁੰ ਅਰਪਿਤ ਕੀਤੀ ਸ਼ਰਧਾਂਜਲੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982