ਸੁਪਰੀਮ ਕੋਰਟ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਖ਼ਿਲਾਫ਼ 2021 ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਵੱਲੋਂ ਦਾਇਰ ਇੱਕ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਹਾਈ ਕੋਰਟ ਨੇ 1897 ਦੇ ਮਹਾਂਮਾਰੀ ਰੋਗ ਐਕਟ ਦੇ ਤਹਿਤ ਦਾਇਰ ਕੀਤੀ ਐਫਆਈਆਰ ਨੂੰ ਸਰਕਾਰੀ ਅਧਿਕਾਰੀਆਂ ਦੁਆਰਾ ਹੁਕਮਾਂ ਦੀ ਉਲੰਘਣਾ ਸਮੇਤ ਬੇਤੁਕੀ ਮੰਨਿਆ ਸੀ। ਸੁਖਬੀਰ ਬਾਦਲ ‘ਤੇ ਅੰਮ੍ਰਿਤਸਰ ਜ਼ਿਲੇ ਦੇ ਵਿਸਾਖੀ ਪਿੰਡ ‘ਚ ਇਕ ਨਿੱਜੀ ਕੰਪਨੀ ਵਲੋਂ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ, ਧਮਕੀਆਂ ਅਤੇ ਗੈਰ-ਕਾਨੂੰਨੀ ਕਾਰਵਾਈਆਂ ‘ਚ ਸ਼ਾਮਲ ਹੋਣ ਦੇ ਦੋਸ਼ ਲੱਗੇ ਸਨ। ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਉੱਜਲ ਭੁਇਆਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਿਕਾਇਤਕਰਤਾ ਨੇ ਸੁਪਰੀਮ ਕੋਰਟ ਤੱਕ ਪਹੁੰਚ ਨਹੀਂ ਕੀਤੀ, ਸਿਰਫ ਰਾਜ ਸਰਕਾਰ ਨੇ ਹਾਈ ਕੋਰਟ ਦੁਆਰਾ ਐਫਆਈਆਰ ਨੂੰ ਰੱਦ ਕਰਨ ਵਿਰੁੱਧ ਅਪੀਲ ਕੀਤੀ। ਸੁਪਰੀਮ ਕੋਰਟ ਨੇ ਟਿੱਪਣੀ ਕੀਤੀ, “ਬਿਨਾਂ ਸ਼ੱਕ, ਇਹ ਮਾਮਲਾ ਬੇਤੁਕਾ ਹੈ।”