ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਖਿਲਾਫ਼ ਇੱਕ ਵੱਡੀ ਕਾਰਵਾਈ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਕਾਨੂੰਨੀ ਨੋਟਿਸ ਪੀਏਯੂ ਲੁਧਿਆਣਾ ਵਿੱਚ ਹੋਈ ਮਹਾਡਿਬੇਟ ਨੂੰ ਲੈ ਕੇ ਦਿੱਤਾ ਗਿਆ ਹੈ।
ਮਹਾਡਿਬੇਟ ਵਿੱਚ ਸੀਐਮ ਭਗਵੰਤ ਮਾਨ ਨੇ ਅਕਾਲੀ ਦਲ ਦੇ ਨਾਲ ਨਾਲ ਕਾਂਗਰਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਸਨ। SYL ਨਹਿਰ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ‘ਤੇ ਨਿੱਜੀ ਹਮਲੇ ਵੀ ਕੀਤੇ ਸਨ ਅਤੇ ਟਰਾਂਸਪੋਰਟ ਨੂੰ ਲੈ ਕੇ ਵੀ ਸੀਐਮ ਭਗਵੰਤ ਮਾਨ ਨੇ ਸਵਾਲ ਖੜ੍ਹੇ ਕੀਤੇ ਸਨ।
ਇਸ ਨੂੰ ਦੇਖਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਨੁੰ 5 ਦਿਨਾਂ ਅੰਦਰ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਹੈ। ਜੇਕਰ ਭਗਵੰਤ ਮਾਨ ਮੁਆਫ਼ੀ ਨਹੀਂ ਮੰਗਦੇ ਤਾਂ ਫਿਰ ਕਾਨੂੰਨੀ ਕਾਰਵਾਈ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਮਾਣਹਾਨੀ ਦਾ ਨੋਟਿਸ ਭੇਜ ਸਕਦੇ ਹਨ।

