ਚੰਡੀਗੜ੍ਹ, 21 ਅਗਸਤ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅਬੋਹਰ ਤੋਂ ਵਿਧਾਇਕ ਆਪਣੇ ਭਤੀਜੇ ਸੰਦੀਪ ਜਾਖੜ ਨੂੰ ਕਾਂਗਰਸ ਹਾਈਕਮਾਨ ਵਲੋਂ ਪਾਰਟੀ ਤੋਂ ਮੁਅੱਤਲ ਕੀਤੇ ਜਾਣ ’ਤੇ ਕਿਹਾ ਹੈ ਕਿ ਇਹ ਕਾਂਗਰਸ ਦਾ ਅੰਦਰੂਨੀ ਮਸਲਾ ਹੈ, ਇਸ ’ਤੇ ਉਹ ਕੋਈ ਟਿੱਪਣੀ ਨਹੀਂ ਕਰਨਗੇ। ਸੰਦੀਪ ਖੁਦਮੁਖਤਿਅਰ ਹੈ ਅਤੇ ਆਪਣੀ ਪਾਰਟੀ ਵਿਚ ਆਪਣੀ ਗੱਲ ਰੱਖੇਗਾ। ਪਰ ਇਸ ਮੁਅੱਤਲੀ ਲਈ ਜਾਰੀ ਪੱਤਰ ਵਿਚ ਜੋ ਸ਼ਬਦਾਵਲੀ ਵਰਤੀ ਗਈ ਹੈ, ਉਸ ਨਾਲ ਕਾਂਗਰਸ ਦੀ ਸੋਚ ਦਾ ਪਤਾ ਲੱਗਦਾ ਹੈ।