ਨਵੀਂ ਦਿੱਲੀ,19-05-2023(ਪ੍ਰੈਸ ਕੀ ਤਾਕਤ)– ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਸੀਨੀਅਰ ਵਕੀਲ ਕੇਵੀ ਵਿਸ਼ਵਨਾਥਨ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁੱਕੀ। ਇਸ ਸਹੁੰ ਚੁੱਕ ਸਮਾਗਮ ‘ਚ ਸੁਪਰੀਮ ਕੋਰਟ ਦੇ ਸਾਰੇ ਜੱਜ ਮੌਜੂਦ ਰਹੇ।
ਇਸ ਦੇ ਨਾਲ ਹੀ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਤੇ ਸੀਨੀਅਰ ਵਕੀਲ ਕੇਵੀ ਵਿਸ਼ਵਨਾਥਨ ਦੇ ਰੂਪ ਵਿਚ ਸੁਪਰੀਮ ਕੋਰਟ ਨੂੰ ਦੋ ਨਵੇਂ ਜੱਜ ਮਿਲ ਗਏ ਹਨ।