No Result
View All Result
Monday, May 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਬਲਾਕ ਭੁਨਰਹੇੜੀ ਦੀਆਂ ਪੰਚਾਇਤਾਂ ਨੂੰ ਸਰਫ਼ੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ

admin by admin
in BREAKING, COVER STORY
0
ਬਲਾਕ ਭੁਨਰਹੇੜੀ ਦੀਆਂ ਪੰਚਾਇਤਾਂ ਨੂੰ ਸਰਫ਼ੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ
0
SHARES
0
VIEWS
Share on FacebookShare on Twitter

-ਕਿਸਾਨ ਪਰਾਲੀ ਪ੍ਰਬੰਧਨ ਅਤੇ ਕਣਕ ਦੀ ਬਿਜਾਈ ਲਈ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਐਸ.ਡੀ.ਐਮ
ਪਟਿਆਲਾ, 2 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)
ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਵਾਲੀਆਂ ਮਸ਼ੀਨਾਂ ਕਿਸਾਨਾਂ ਤੱਕ ਪੁੱਜਦੀਆਂ ਕਰਨ ਤੇ ਕਿਸਾਨਾਂ ਨੂੰ ਮਸ਼ੀਨਰੀ ਦੀ ਤਕਨੀਕੀ ਜਾਣਕਾਰੀ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।  ਇਸ ਤਹਿਤ ਅੱਜ ਬਲਾਕ ਭੁਨਰਹੇੜੀ ਵਿਖੇ ਪੰਚਾਇਤਾਂ ਨੂੰ ਸਰਫ਼ੇਸ ਸੀਡਰ ਮਸ਼ੀਨਾਂ ਦੀ ਵੰਡ ਕੀਤੀ ਗਈ।
ਗ੍ਰਾਮ ਪੰਚਾਇਤ ਸਲੇਮਪੁਰ ਵਾਲੀਆ, ਖਰਾਬਗੜ, ਭੁਨਰਹੇੜੀ, ਗੁਥਮੜਾ, ਦੌਲਤਪੁਰ ਫਕੀਰਾਂ ਦੀਆਂ ਪੰਚਾਇਤਾਂ ਨੂੰ ਸਰਫ਼ੇਸ ਸੀਡਰ ਮਸ਼ੀਨਾਂ ਦੀ ਵੰਡ ਮੌਕੇ ਪੁੱਜੇ ਐਸ.ਡੀ.ਐਮ ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਅਤੇ ਐਸ.ਡੀ.ਐਮ ਦੁਧਨਸਾਧਾ ਕ੍ਰਿਪਾਲਵੀਰ ਸਿੰਘ ਨੇ ਕਿਹਾ ਕਿ ਕਿ ਸਰਫ਼ੇਸ ਸੀਡਰ ਮਸ਼ੀਨ ਹੋਰ ਮਸ਼ੀਨਾਂ ਨਾਲੋਂ ਵੱਖਰੀ ਕਿਸਮ ਦੀ ਮਸ਼ੀਨ ਹੈ ਕਿਉਕਿ ਇਹ 35 ਹਾਰਸ ਪਾਵਰ ਟਰੈਕਟਰ ਨਾਲ ਚੱਲ ਸਕਦੀ  ਅਤੇ 1 ਘੰਟੇ ਵਿੱਚ 2 ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ। ਇਹ ਮਸ਼ੀਨ ਕੰਬਾਈਨ ਨਾਲ ਕੱਟੇ ਝੋਨੇ ਦੇ ਖੇਤ ਵਿੱਚ ਇੱਕੋ ਸਮੇਂ ਬੀਜ ਅਤੇ ਖਾਦ ਪਾ ਦਿੰਦੀ ਹੈ ਅਤੇ ਨਾਲੋ-ਨਾਲ ਝੋਨੇ ਦੇ ਵੱਢ ’ਚ ਖੜੇ੍ਹ ਕਰਚੇ (4-5 ਇੰਚ ਤੱਕ ਉੱਚੀਆਂ) ਕੱਟ ਕੇ ਇਕਸਾਰ ਖਿਲਾਰ ਦਿੰਦੀ ਹੈ। ਕੱਟਿਆ ਹੋਇਆ ਪਰਾਲ ਬੀਜ ਨੂੰ ਢੱਕ ਲੈਂਦਾ ਹੈ ਜੋ ਕਿ ਬਾਅਦ ਵਿੱਚ ਮਲਚਿੰਗ ਦਾ ਕੰਮ ਕਰਦਾ ਹੈ, ਜਿਸ ਨਾਲ ਨਦੀਨ ਘੱਟ ਹੁੰਦੇ ਹਨ ਅਤੇ ਜ਼ਮੀਨ ਦਾ ਤਾਪਮਾਨ ਵੀ ਅਨੁਕੂਲ ਬਣਿਆ ਰਹਿੰਦਾ ਹੈ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਣਕ ਦੀ ਬਿਜਾਈ ਸਮੇ ਸਰਫ਼ੇਸ ਸੀਡਰ ਮਸ਼ੀਨ ਨੂੰ ਜ਼ਮੀਨ ਤੋ 4 ਤੋਂ 5 ਇੰਚ ਉੱਚਾ ਰੱਖ ਕੇ ਸਹੀ ਰਫਤਾਰ ’ਤੇ ਚਲਾਇਆ ਜਾਵੇ ਤਾਂ ਜੋ ਬੀਜ ਅਤੇ ਖਾਦ ਇਕਸਾਰ ਅਤੇ ਸਹੀ ਮਾਤਰਾ ਵਿੱਚ ਪੈ ਸਕੇ।  ਉਨ੍ਹਾਂ ਦੱਸਿਆ ਕਿ ਸਰਫ਼ੇਸ ਸੀਡਰ ਨਾਲ ਬਿਜਾਈ ਸਮੇਂ ਖੇਤ ਖੁਸ਼ਕ ਹੁੰਦਾ ਹੈ ਤੇ ਕਣਕ ਦੇ ਬੀਜ ਦੀ ਸੋਧ ਕੇ ਹੀ ਬਿਜਾਈ ਕੀਤੀ ਜਾਵੇ ਅਤੇ ਬਿਜਾਈ ਤੋਂ ਬਾਅਦ ਖੇਤ ਵਿੱਚ ਹਲਕਾ ਪਾਣੀ ਲਗਾਇਆ ਜਾਵੇ।

Post Views: 101
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

1 ਜਨਵਰੀ, 2024 ਤੋਂ ਸੂਬੇ ਵਿਚ ਸਮਾਜਿਕ ਸੁਰੱਖਿਆ ਪੈਂਸ਼ਨ ਦੇ ਲਾਭਕਾਰਾਂ ਨੂੰ ਮਿਲੇਗੀ 3000 ਰੁਪਏ ਮਹੀਨਾ ਪੈਂਸ਼ਨ

Next Post

ਡਿਪਟੀ ਕਮਿਸ਼ਨਰ ਨੇ ਅਦਾਲਤਾਂ ‘ਚ ਚੱਲ ਰਹੇ ਐਨ.ਡੀ.ਪੀ.ਐਸ.ਐਕਟ ਦੇ ਕੇਸਾਂ ਦੀ ਕੀਤੀ ਸਮੀਖਿਆ

Next Post
ਡਿਪਟੀ ਕਮਿਸ਼ਨਰ ਨੇ ਅਦਾਲਤਾਂ ‘ਚ ਚੱਲ ਰਹੇ ਐਨ.ਡੀ.ਪੀ.ਐਸ.ਐਕਟ ਦੇ ਕੇਸਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਨੇ ਅਦਾਲਤਾਂ 'ਚ ਚੱਲ ਰਹੇ ਐਨ.ਡੀ.ਪੀ.ਐਸ.ਐਕਟ ਦੇ ਕੇਸਾਂ ਦੀ ਕੀਤੀ ਸਮੀਖਿਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800