ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਰਾਜਪੂਤਾਂ,ਪਟਿਆਲਾ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਨ ‘ਤੇ ‘ਸਵੱਛਤਾ ਹੀ ਸੇਵਾ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪਿ੍ੰਸੀਪਲ ਗੁਰਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਫ਼ਾਈ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਫ਼ਾਈ ਦਾ ਸੰਕਲਪ ਲੈ ਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਪੰਜ ਟੀਮਾਂ ਬਣਾ ਕੇ ਉਨ੍ਹਾਂ ਨੂੰ ਸਫ਼ਾਈ ਦਾ ਕੰਮ ਕਰਨ ਲਈ ਭੇਜਿਆ ਗਿਆ। ਇੱਕ ਟੀਮ ਨੇ ਪਿੰਡ ਫਤਿਹਪੁਰ ਰਾਜਪੂਤਾਂ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਸਫ਼ਾਈ ਦਾ ਕੰਮ ਕੀਤਾ, ਦੂਜੀ ਟੀਮ ਨੇ ਨੇੜਲੇ ਪਿੰਡ ਮਹਿਮੂਦਪੁਰ ਵਿੱਚ ਸਥਿਤ ਸ਼ਿਵ ਮੰਦਰ ਵਿੱਚ ਸਫ਼ਾਈ ਦਾ ਕੰਮ ਕੀਤਾ ਅਤੇ ਤਿੰਨ ਟੀਮਾਂ ਨੇ ਸਕੂਲ ਦੇ ਵਿਹੜੇ ਵਿੱਚ ਸਫ਼ਾਈ ਦਾ ਕੰਮ ਕੀਤਾ।ਪ੍ਰੋਗਰਾਮ ਦੇ ਅੰਤ ਵਿੱਚ ਮਠਿਆਈ ਵੰਡ ਗਈ।

