ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫਤਰ ਸਟਾਫ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਨਮਾਨਿਤ ਕੀਤਾ
ਪਟਿਆਲਾ, 20 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਹੋਣ ...
ਪਟਿਆਲਾ, 20 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਹੋਣ ...
ਇੱਕ 13 ਸਾਲ ਬੱਚੇ ਦਾ ਉਸਦੇ ਹੀ ਚਾਚੇ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਸੂਚਨਾ ਮਿਲਣ ’ਤੇ ਵਾਰਦਾਤ ਵਾਲੀ ...
ਪਟਿਆਲਾ, 21 ਜੁਲਾਈ: 2022 ਬੈਚ ਦੇ ਪੀ.ਸੀ.ਐਸ. ਅਧਿਕਾਰੀ ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ...
ਪਟਿਆਲਾ, 26 ਜੂਨ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਮਿਊਂਸੀਪਲ ਕਮੇਟੀਆਂ ਦੇ ਈ.ਓਜ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਪਏ ਖਾਲੀ ਪਲਾਟਾਂ ਦੇ ਮਾਲਕ ਨੂੰ ਵੀ ਨੋਟਿਸ ਕਰਨ ਕਿ ਉਹ ਪਲਾਟਾਂ ਦੀ ਸਫ਼ਾਈ ਕਰਵਾਉਣਾ ਯਕੀਨੀ ਬਣਾਉਣ। ਏ.ਡੀ.ਸੀ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਡੇਂਗੂ ਦੀ ਸਮੀਖਿਆ ਲਈ ਸਿਹਤ ਅਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰੇ ਰਹੇ ਸਨ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਜਾਗਰੂਕਤਾ ਦੇ ਨਾਲ ਨਾਲ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣ ਤਾਂ ਕਿ ਜ਼ਿਲ੍ਹਾ ਵਾਸੀ ਸਫ਼ਾਈ ਪ੍ਰਤੀ ਹੋਰ ਸੁਚੇਤ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਪਏ ਖਾਲੀ ਪਲਾਟਾਂ ਦੀ ਸਫ਼ਾਈ ਲਈ ਪਲਾਟ ਮਾਲਕਾਂ ਨੂੰ ਨੋਟਿਸ ਕੀਤਾ ਜਾਵੇ ਅਤੇ ਜੇਕਰ ਕੋਈ ਮਾਲਕ ਆਪਣੇ ਖਾਲੀ ਪਏ ਪਲਾਟ ਦੀ ਸਾਫ਼ ਸਫ਼ਾਈ ਨਹੀਂ ਕਰਵਾਉਂਦਾ ਹੈ ਤਾਂ ਸਬੰਧਤ ਵਿਭਾਗ ਸਫ਼ਾਈ ਸਬੰਧੀ ਖਰਚੇ ਦੀ ਰਿਕਵਰੀ ਨਿਯਮਾਂ ਅਨੁਸਾਰ ਉਸ ਪਲਾਟ ਦੇ ਮਾਲਕ ਤੋਂ ਕਰੇਗਾ। ਉਨ੍ਹਾਂ ਪਾਣੀ ਤੇ ਸੀਵਰੇਜ ਦੇ ਅਣ ਅਧਿਕਾਰਤ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਣ ਅਧਿਕਾਰਤ ਕੁਨੈਕਸ਼ਨਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਜ਼ਿਲ੍ਹੇ ਦੇ ਅਣ ਅਧਿਕਾਰਤ ਕੁਨੈਸ਼ਨ ਤੁਰੰਤ ਕੱਟੇ ਜਾਣ। ਇਸ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਅਤੇ ਆਸ-ਪਾਸ ਖੜੇ ਸਾਫ਼ ਪਾਣੀ ਦੇ ਸਰੋਤਾ ਨੂੰ ਸੁੱਕਾ ਰੱਖਿਆ ਜਾਵੇ ਅਤੇ ਘਰ ਅੰਦਰ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਸਮੇਂ ਆਮ ਤੌਰ 'ਤੇ ਬਾਂਹਾਂ, ਲੱਤਾਂ, ਗਰਦਨ ਅਤੇ ਕੰਨਾਂ 'ਤੇ ਕੱਟਦਾ ਹੈ ਇਸ ਲਈ ਡੇਂਗੂ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖੋ ਅਤੇ ਆਪਣੇ ਘਰ ਦੀਆਂ ਖਿੜਕੀਆਂ ਨੂੰ ਚੰਗੀ ਤਰਾਂ ਬੰਦ ਰੱਖੋਂ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ 2,81,475 ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਹੈ ਤੇ ਇਹ ਮੁਹਿੰਮ ਹਰ ਸ਼ੁੱਕਰਵਾਰ ਵੱਡੀ ਪੱਧਰ 'ਤੇ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਘਰਾਂ ਵਿੱਚ ਜਾਕੇ ਜਾਂਚ ਕਰ ਰਹੀਆਂ ਹਨ ਉਥੇ ਹੀ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਨਿਗਮ, ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰ ਮੌਜੂਦ ਸਨ।
ਪਟਿਆਲਾ, 19 ਜੂਨ: ਪਟਿਆਲਾ ਪੁਲਿਸ ਨੇ ਮੁਸਤੈਦੀ ਵਰਤਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ 30 ਤੇ 32 ਬੋਰ ਦੇ ...
ਪਟਿਆਲਾ, 16 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਛੋਟੀ ਨਦੀ ਤੇ ਵੱਡੀ ਨਦੀ ਦੀ ਸਫ਼ਾਈ ਸਮੇਤ ...
ਪਟਿਆਲਾ, 11 ਜੂਨ: ਸੂਬੇ ਦੇ ਲੋਕਾਂ ਨੂੰ ਨਿਰੋਗ ਤੇ ਤੰਦਰੁਸਤ ਰੱਖਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ...
ਪਟਿਆਲਾ, 11 ਜੂਨ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ...
ਪਟਿਆਲਾ, 10 ਜੂਨ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ...
ਪਟਿਆਲਾ, 3 ਜੂਨ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ...
© 2023 presskitaquat.com - Powered by AMBIT SOLUTIONS+917488039982
© 2023 presskitaquat.com - Powered by AMBIT SOLUTIONS+917488039982