ਪਟਿਆਲਾ,17-01-23(ਪ੍ਰੈਸ ਕੀ ਤਾਕਤ ਬਿਊਰੋ): ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ , ਐਨ ਐਸ ਐਸ,ਐਨ ਸੀ ਸੀ, ਰੈੱਡ ਰਿਬਨ ਕਲੱਬ ਸਰਕਾਰੀ ਆਈ ਟੀ ਆਈਂ ਲੜਕਿਆ ਵੱਲੋਂ ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ਦੇ ਕਮਾਡੈਂਟ ਕਰਨਲ ਐਨ ਐਸ ਕਲਸੀ ਅਤੇ ਐਡਮਿਨ ਅਫ਼ਸਰ ਕਰਨਲ ਜੇ ਐਸ ਆਹੂਲਵਾਲੀਆ ਦੀ ਅਗਵਾਈ ਹੇਠ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਯੂਵਾ ਸਪਤਾਹ ਤਹਿਤ ਦੇਸ਼ ਦੀ ਏਕਤਾ ਅਤੇ ਅਖੰਡਤਾ ਵਿਸੇ ਤੇ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦੀ ਪ੍ਰਧਾਨਗੀ ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ ਨੇ ਕੀਤੀ, ਪ੍ਰੋਗਰਾਮ ਦਾ ਉਦਘਾਟਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਕੀਤਾ, ਵਿਸ਼ੇਸ਼ ਤੌਰ ਤੇ ਸਟੇਟ ਐਵਾਰਡੀ ਰੁਪਿੰਦਰ ਕੌਰ,ਰੁਦਰਪ੍ਰਤਾਪ ਸਿੰਘ,ਪ੍ਰਤੀਕ ਸ਼ਰਮਾ,ਅਕਾਸ ਸਿੰਘ, ਜਸਵਿੰਦਰ ਸਿੰਘ,ਗੁਰਕਰਨ ਸਿੰਘ,ਜੱਸਾ, ਕਮਲਜੀਤ ਸਿੰਘ, ਧਰਮਿੰਦਰ ਸਿੰਘ, ਕਮਲਪ੍ਰੀਤ ਸਿੰਘ, ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਕਰਦਿਆਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਨੇ ਨੋਜਵਾਨਾਂ ਨੂੰ ਦੱਸਿਆ ਕਿ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਹਾੜਾ ਮਨਾਉਣ ਲਈ ਭਾਰਤ ਸਰਕਾਰ ਨੇ 1984 ਵਿਚ ਐਲਾਨ ਕੀਤਾ ਅਤੇ 1985 ਤੋਂ ਪੂਰੇ ਭਾਰਤ ਵਿਚ ਯੂਵਾ ਸਪਤਾਹ ਦੇ ਤੌਰ ਤੇ ਮਨਾਉਣਾ ਸ਼ੁਰੂ ਕੀਤਾ ਸੀ ਉਹਨਾਂ ਕਿਹਾ ਕਿ ਨੋਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਤੋਂ ਸੇਧ ਲੈ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਉਹਨਾਂ ਕਿਹਾ ਕਿ ਸਵਾਮੀ ਵਿਵੇਕਾਨੰਦ ਜੀ ਨੋਜਵਾਨਾਂ ਲਈ ਪ੍ਰੇਰਣਾ ਸਰੋਤ ਹਨ ਜਿਨ੍ਹਾਂ ਨੇ ਪੂਰੇ ਸੰਸਾਰ ਵਿੱਚ ਭਾਰਤੀ ਨੋਜਵਾਨਾਂ ਨੂੰ ਪਛਾਣ ਦਿਵਾਈ ਇਸ ਲਈ ਹੀ ਪੂਰੇ ਭਾਰਤ ਵਿਚ ਇਕ ਹਫਤਾ ਯੂਵਾ ਸਪਤਾਹ ਦੇ ਤੌਰ ਤੇ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਮਨਾਇਆ ਜਾਂਦਾ ਹੈ, ਉਨ੍ਹਾਂ ਕਿਹਾ ਕਿ ਅੱਜ ਫਿਰਕਾਪ੍ਰਸਤੀ ਤਾਕਤਾਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਲਈ ਲੱਗਿਆ ਹੋਇਆ ਹਨ ਇਸ ਲਈ ਇਹਨਾਂ ਫਿਰਕਾਪ੍ਰਸਤੀ ਤਾਕਤਾਂ ਦਾ ਮੂੰਹ ਤੋੜਨ ਲਈ ਨੋਜਵਾਨ ਪੀੜੀ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਵਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

