Saturday, August 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਰ ਹਫ਼ਤੇ ਐਲਾਨੇ ਜਾਣਗੇ ‘ਟੀਚਰ ਆਫ਼ ਦਾ ਵੀਕ’, ਸਿੱਖਿਆ ਮੰਤਰੀ ਹਰੋਜਤ ਬੈਂਸ ਨੇ ਕੀਤਾ ਐਲਾਨ

admin by admin
in BREAKING, COVER STORY, Education, PUNJAB
0
ਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ :ਹਰਜੋਤ ਸਿੰਘ ਬੈਂਸ
0
SHARES
0
VIEWS
Share on FacebookShare on Twitter

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਹਰ ਹਫ਼ਤੇ ਟੀਚਰ ਆਫ਼ ਦਾ ਵੀਕ ਸਾਹਮਣੇ ਲਿਆਂਦੇ ਜਾਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਯੋਗਦਾਨ ਤੇ ਸੰਘਰਸ਼ ਬਾਰੇ ਪ੍ਰੈੱਸ ਤੇ ਪੰਜਾਬ ਨੂੰ ਦੱਸਿਆ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸੰਬੋਧਨ ਕਰ ਰਹੇ ਸੀ।

ਸੰਗਰੂਰ ਦੇ ਸਕੂਲ ਦੇ ਇੱਕ ਅਧਿਆਪਕ ਜੋੜੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਸਕੂਲ ਨੂੰ ਦੇ ਦਿੱਤੀ ਹੈ। ਛੁੱਟੀਆਂ ਤੋਂ ਬਾਅਦ ਵੀ ਉਹ ਸਕੂਲ ਵਿੱਚ ਹੀ ਰਹਿੰਦੇ ਹਨ ਤੇ ਬੱਚਿਆਂ ਨੂੰ ਖੇਡਾਂ ਖਿਡਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਸਿੱਖਿਆ ਵਿਭਾਗ ਹੈ ਤੇ ਅਜਿਹੀਆਂ ਸੈਂਕੜੇ ਮਿਸਾਲਾਂ ਹਨ।

ਇਸ ਤੋਂ ਪਹਿਲਾਂ ਬੈਂਸ ਨੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਦਾ ਚਾਰਜ ਸੌਂਪਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਸਿੱਖਿਆ ਵਿਭਾਗ ਨੂੰ ਸਿਰਫ਼ ਧਰਨਿਆਂ ਤੇ ਲਾਠੀਚਾਰਜ ਵਾਲਾ ਮਹਿਕਮਾ ਸਮਝਿਆ ਜਾਂਦਾ ਸੀ, ਜੋ ਪੰਜਾਬ ਦੀ ਤ੍ਰਾਸਦੀ ਹੈ। ਜਿਸ ਵਿਭਾਗ ਦੇ ਹੱਥਾਂ ਵਿੱਚ ਹਰ ਬੱਚੇ ਦਾ ਭਵਿੱਖ ਹੈ, ਉਸ ਨੂੰ ਹੀ ਧਰਨਿਆਂ ਵਾਲਾ ਵਿਭਾਗ ਮੰਨਿਆ ਜਾਂਦਾ ਸੀ।

ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ 500 ਤੋਂ ਵੱਧ ਸਕੂਲਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਦੇਖਿਆ ਕਿ ਵਿਭਾਗ ਕੋਈ ਧਰਨਿਆਂ ਦਾ ਵਿਭਾਗ ਨਹੀਂ। ਟੈਂਕੀਆਂ ‘ਤੇ ਸਿਰਫ਼ ਕੁਝ ਲੋਕ ਹੀ ਚੜ੍ਹੇ। ਕਈ ਮੁਲਾਜ਼ਮਾਂ ਦੀਆਂ ਮੰਗਾਂ ਜਾਇਜ਼ ਸਨ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਗਰਾਂਟਾਂ ਨਾ ਦੇ ਕੇ ਸਰਕਾਰੀ ਸਕੂਲਾਂ ਦੀ ਹਾਲਤ ਖਰਾਬ ਕਰ ਦਿੱਤੀ ਸੀ ਪਰ ਅਧਿਆਪਕਾਂ ਨੇ ਆਪਣੀ ਮਿਹਨਤ ਦੀ ਕਮਾਈ ਤੇ ਲੋਕਾਂ ਦੇ ਸਹਿਯੋਗ ਨਾਲ ਸਕੂਲਾਂ ਦੀ ਸਾਂਭ-ਸੰਭਾਲ ਕੀਤੀ।

ਉਨ੍ਹਾਂ ਨਾਭਾ ਦੇ ਇੱਕ ਹਾਈ ਸਕੂਲ ਥੂਈ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਇੱਥੇ ਅਧਿਆਪਕ ਉਨ੍ਹਾਂ ਬੱਚਿਆਂ ਨੂੰ ਆਪਣੇ ਘਰਾਂ ਵਿੱਚ ਰੱਖ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਦੇ ਹਨ, ਜੋ ਗਰੀਬੀ ਕਾਰਨ ਸਿੱਖਿਆ ਹਾਸਲ ਕਰਨ ਤੋਂ ਅਸਮਰੱਥ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਜਨਾਲਾ ਦੇ ਇੱਕ ਸਕੂਲ ਦੀਆਂ ਕਈ ਬੱਸਾਂ ਦੇਖੀਆਂ। ਉਨ੍ਹਾਂ ਨੇ ਸੋਚਿਆ ਕਿ ਇਹ ਕੋਈ ਨਾਮਵਰ ਪ੍ਰਾਈਵੇਟ ਸਕੂਲ ਹੋਵੇਗਾ ਪਰ ਪਤਾ ਲੱਗਾ ਕਿ ਇਹ ਟਪਿਆਲਾ ਦਾ ਸਰਕਾਰੀ ਲੜਕੀਆਂ ਦਾ ਸਕੂਲ ਹੈ।

Post Views: 122
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਸੀਐਮ ਮਾਨ ਵੱਲੋਂ ਸਰਕਾਰੀ ਸਕੂਲਾਂ ‘ਚ 1,000 ਨਵੇਂ ਕਲਾਸ ਰੂਮ ਬਣਾਉਣ ਤੇ 10,000 ਦੀ ਮੁਰੰਮਤ ਦਾ ਐਲਾਨ

Next Post

ਸੁਪਰੀਮ ਕੋਰਟ ਨੇ ਧਾਰਾ 370 ਨੂੰ ਰੱਦ ਕਰਨ ਖ਼ਿਲਾਫ਼ ਪਟੀਸ਼ਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ

Next Post
ਸਰਕਾਰ ਦੀਆਂ ਸ਼ਕਤੀਆਂ ਖਿਲਾਫ ਸੁਪਰੀਮ ਕੋਰਟ ਪਹੁੰਚੀ ਕੇਂਦਰ ਸਰਕਾਰ

ਸੁਪਰੀਮ ਕੋਰਟ ਨੇ ਧਾਰਾ 370 ਨੂੰ ਰੱਦ ਕਰਨ ਖ਼ਿਲਾਫ਼ ਪਟੀਸ਼ਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800