ਕਾਂਗਰਸ ਦੀ ਤਿਲੰਗਾਨਾ ਇਕਾਈ ਨੇ ਅੱਜ ਆਪਣੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸੂਬੇ ਤੋਂ ਲੋਕ ਸਭਾ ਚੋਣਾਂ ਲੜਨ ਦੀ ਅਪੀਲ ਕੀਤੀ। ਪ੍ਰਦੇਸ਼ ਕਾਂਗਰਸ ਦੇ ਦਫ਼ਤਰ ‘ਗਾਂਧੀ ਭਵਨ’ ਵਿੱਚ ਹੋਈ ਮੀਟਿੰਗ ’ਚ ਮੁੱਖ ਮੰਤਰੀ ਏ ਰੇਵੰਤ ਰੈੱਡੀ ਸ਼ਾਮਲ ਹੋਏ। ਉੱਪ ਮੁੱਖ ਮੰਤਰੀ ਭੱਟੀ ਵਿਕਰਮਾਰਕ ਨੇ ਪੀਏਸੀ ਮੈਂਬਰਾਂ ਨੂੰ ਸੂਬੇ ਦੀ ਵਿੱਤੀ ਸਥਿਤੀ ਤੋਂ ਜਾਣੂ ਕਰਵਾਇਆ। ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸ਼ੱਬੀਰ ਅਲੀ ਨੇ ਕਿਹਾ ਕਿ ਪੀਏਸੀ ਨੇ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਲਈ ਪ੍ਰਚਾਰ ਕਰਨ ਵਾਲੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਨ ਲਈ ਇੱਕ ਮਤਾ ਵੀ ਪਾਸ ਕੀਤਾ। ਉਨ੍ਹਾਂ ਕਿਹਾ, ‘‘ਪੀਏਸੀ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਸੋਨੀਆ ਗਾਂਧੀ ਨੂੰ ਤਿਲੰਗਾਨਾ ਤੋਂ ਲੋਕ ਸਭਾ ਚੋਣਾਂ ਲੜਨ ਦੀ ਅਪੀਲ ਕੀਤੀ।